ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਉਕਲਾਨਾ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਈਵੇਅ ‘ਤੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਸੜਕ ਦੇ ਵਿਚਕਾਰ ਹੀ ਪਲਟ ਗਈ। ਬੱਸ ਵਿੱਚ 40 ਦੇ ਕਰੀਬ ਵਿਦਿਆਰਥੀ ਅਤੇ ਸਟਾਫ਼ ਮੌਜੂਦ ਸੀ, ਜਿਨ੍ਹਾਂ ਨੂੰ ਤੁਰੰਤ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ। ਇਸ ਹਾਦਸੇ ‘ਚ ਕਰੀਬ 5 ਬੱਚੇ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਈਪਾਸ ’ਤੇ ਪਿੰਡ ਕੱਲਰ ਭੈਣੀ ਨੇੜੇ ਵਾਪਰਿਆ। ਜ਼ਖ਼ਮੀ ਬੱਚਿਆਂ ਨੂੰ ਉਕਲਾਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਮੌਕੇ ‘ਤੇ ਨਹੀਂ ਮਿਲਿਆ।
ਉੱਥੇ ਹੀ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਨੇ ਦੱਸਿਆ ਕਿ ਬੱਸ ‘ਚ ਬੱਚੇ ਸੁਰੱਖਿਅਤ ਹਨ। ਸਟਾਫ਼ ਵੀ ਸੁਰੱਖਿਅਤ ਹੈ, ਜੇਕਰ ਇਸ ਮਾਮਲੇ ‘ਚ ਬੱਸ ਡਰਾਈਵਰ ਦਾ ਕਸੂਰ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਓਧਰ ਪਿੰਡ ਕੱਲਰ ਭੈਣੀ ਵਾਸੀ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਨੇ ਸ਼ਾਇਦ ਈਅਰਫੋਨ ਲਗਾਏ ਹੋਏ ਸਨ, ਜਿਸ ਕਾਰਨ ਉਸ ਨੂੰ ਟਰੱਕ ਦੇ ਹਾਰਨ ਦੀ ਆਵਾਜ਼ ਨਹੀਂ ਸੁਣੀ ਅਤੇ ਹਾਦਸਾ ਵਾਪਰ ਗਿਆ। ਉਕਲਾਨਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਹਿਸਾਰ ‘ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 5 ਬੱਚੇ ਜ਼ਖਮੀ
Published on
----------- Advertisement -----------
----------- Advertisement -----------











