April 23, 2026, 4:42 am
----------- Advertisement -----------
HomeNewsLatest Newsਯੂਕਰੇਨ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ, ਆਰਥਿਕ ਸਹਾਇਤਾ ਦੇਣ ਦਾ ਕੀਤਾ ਐਲਾਨ

ਯੂਕਰੇਨ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ, ਆਰਥਿਕ ਸਹਾਇਤਾ ਦੇਣ ਦਾ ਕੀਤਾ ਐਲਾਨ

Published on

----------- Advertisement -----------

ਯੂਕਰੇਨ ਦੀ ਜੰਗ ਦਰਮਿਆਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨ ਅਚਾਨਕ ਯੂਕਰੇਨ ਦਾ ਦੌਰਾ ਕੀਤਾ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਰਾਜਧਾਨੀ ਕੀਵ ‘ਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਜ਼ੇਲੇਨਸਕੀ ਨਾਲ ਮੁਲਾਕਾਤ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਰਥਿਕ ਰਾਹਤ ਦਾ ਵੀ ਐਲਾਨ ਕੀਤਾ ਦੱਸ ਦਈਏ ਕਿ ਕੈਨੇਡਾ ਨੇ ਐਤਵਾਰ ਨੂੰ ਯੂਕਰੇਨ ਤੋਂ ਆਯਾਤ ‘ਤੇ ਇਕ ਸਾਲ ਲਈ ਸਾਰੇ ਵਪਾਰਕ ਟੈਰਿਫ ਹਟਾ ਦਿੱਤੇ।


ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅੱਜ ਮੈਂ ਯੂਕਰੇਨ ਨੂੰ ਹੋਰ ਫੌਜੀ ਸਹਾਇਤਾ, ਡਰੋਨ ਕੈਮਰੇ, ਸੈਟੇਲਾਈਟ ਇਮੇਜਰੀ, ਛੋਟੇ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਹਾਇਤਾ ਦਾ ਐਲਾਨ ਕਰ ਰਿਹਾ ਹਾਂ, ਜਿਸ ਵਿੱਚ ਡਿਮਾਇਨਿੰਗ ਆਪਰੇਸ਼ਨ ਲਈ ਫੰਡਿੰਗ ਸ਼ਾਮਲ ਹੈ। ਟਰੂਡੋ ਨੇ ਅੱਗੇ ਕਿਹਾ ਕਿ ਅਸੀਂ 40 ਰੂਸੀ ਵਿਅਕਤੀਆਂ ਅਤੇ ਪੰਜ ਸੰਸਥਾਵਾਂ, ਅਲੀਗਾਰਚਾਂ ਅਤੇ ਰੱਖਿਆ ਖੇਤਰ ਵਿੱਚ ਸ਼ਾਸਨ ਦੇ ਨਜ਼ਦੀਕੀ ਸਹਿਯੋਗੀਆਂ ‘ਤੇ ਨਵੀਆਂ ਪਾਬੰਦੀਆਂ ਲਗਾ ਰਹੇ ਹਾਂ, ਜੋ ਸਾਰੇ ਰਾਸ਼ਟਰਪਤੀ ਪੁਤਿਨ ਦੇ ਯੁੱਧ ਵਿੱਚ ਸ਼ਾਮਲ ਹਨ।
ਇਸ ਤੋਂ ਪਹਿਲਾ ਜਸਟਿਨ ਟਰੂਡੋ ਨੇ ਟਵੀਟ ਕੀਤਾ ਸੀ ਕਿ, ਮੈਂ ਕ੍ਰਿਸਟੀਆ ਫ੍ਰੀਲੈਂਡ (ਕੈਨੇਡੀਅਨ ਉਪ ਪ੍ਰਧਾਨ ਮੰਤਰੀ) ਅਤੇ ਮੇਲਾਨੀਆ ਜੋਲੀਯੂ (ਕੈਨੇਡੀਅਨ ਵਿਦੇਸ਼ ਮੰਤਰੀ) ਨਾਲ ਯੂਕਰੇਨ ਵਿੱਚ ਹਾਂ। ਅਸੀਂ ਯੂਕਰੇਨ ਅਤੇ ਇਸਦੇ ਲੋਕਾਂ ਲਈ ਆਪਣਾ ਸਮਰਥਨ ਪ੍ਰਗਟ ਕਰਨ ਲਈ ਇੱਥੇ ਆਏ ਹਾਂ। ਰਾਸ਼ਟਰਪਤੀ ਜ਼ੇਲੇਨਸਕੀ ਨੂੰ ਸਾਡਾ ਸੰਦੇਸ਼ ਹੈ ਕਿ ਕੈਨੇਡਾ ਹਮੇਸ਼ਾ ਯੂਕਰੇਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ।
ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੀ ਪਤਨੀ ਜਿਲ ਬਿਡੇਨ ਨੇ ਵੀ ਐਤਵਾਰ ਨੂੰ ਪੱਛਮੀ ਯੂਕਰੇਨ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੀ ਪਤਨੀ ਓਲੇਨਾ ਜ਼ੇਲੇਨਸਕੀ ਨਾਲ ਮੁਲਾਕਾਤ ਕੀਤੀ।
ਜਿਲ ਨੇ ਓਲੇਨਾ ਨੂੰ ਕਿਹਾ ਕਿ ਮੈਂ ਮਾਂ ਦਿਵਸ ‘ਤੇ ਇੱਥੇ ਆਉਣਾ ਚਾਹੁੰਦੀ ਸੀ। ਮੈਂ ਮਹਿਸੂਸ ਕੀਤਾ ਕਿ ਯੂਕਰੇਨ ਦੇ ਲੋਕਾਂ ਨੂੰ ਦਿਖਾਉਣਾ ਚਾਹੀਦਾ ਹੈ ਕਿ ਅਮਰੀਕਾ ਦੇ ਲੋਕ ਉਨ੍ਹਾਂ ਦੇ ਨਾਲ ਖੜ੍ਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...