July 28, 2026, 3:37 am
----------- Advertisement -----------
HomeNewsBreaking Newsਟਰੰਪ ਨੇ ਗੁਪਤ ਦਸਤਾਵੇਜ਼ ਦੇ ਕੇ.ਸ ਨੂੰ ਖਾਰਜ ਕਰਨ ਦੀ ਕੀਤੀ ਅਪੀਲ,...

ਟਰੰਪ ਨੇ ਗੁਪਤ ਦਸਤਾਵੇਜ਼ ਦੇ ਕੇ.ਸ ਨੂੰ ਖਾਰਜ ਕਰਨ ਦੀ ਕੀਤੀ ਅਪੀਲ, FBI ਨੂੰ ਘਰ ਦੇ ਵੱਖ-ਵੱਖ ਥਾਵਾਂ ‘ਤੇ ਦਸਤਾਵੇਜ਼

Published on

----------- Advertisement -----------

 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਗੁਪਤ ਦਸਤਾਵੇਜ਼ ਮਾਮਲੇ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਟਰੰਪ ਰਾਸ਼ਟਰਪਤੀ ਦੀ ਇਮਿਊਨਿਟੀਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਣਾ ਚਾਹੀਦਾ।

 ਅਮਰੀਕਾ ਵਿਚ ਰਾਸ਼ਟਰਪਤੀ ਨੂੰ ਅਹੁਦੇ ‘ਤੇ ਰਹਿੰਦਿਆਂ ਰਾਸ਼ਟਰਪਤੀ ਦੀ ਇਮਿਊਨਿਟੀ ਮਿਲਦੀ ਹੈ। ਇਸ ਦੇ ਤਹਿਤ ਜਦੋਂ ਤੱਕ ਰਾਸ਼ਟਰਪਤੀ ਆਪਣੇ ਫਰਜ਼ਾਂ ਦੇ ਦਾਇਰੇ ਵਿੱਚ ਕੰਮ ਕਰ ਰਿਹਾ ਹੈ, ਉਦੋਂ ਤੱਕ ਉਸ ‘ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਅਤੇ ਨਾ ਹੀ ਜ਼ਿਆਦਾਤਰ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਟਰੰਪ ਦੇ ਵਕੀਲਾਂ ਦਾ ਕਹਿਣਾ ਹੈ ਕਿ ਅਹੁਦੇ ‘ਤੇ ਰਹਿੰਦਿਆਂ ਟਰੰਪ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਨਿੱਜੀ ਸਮਝਿਆ ਅਤੇ ਆਪਣੇ ਨਾਲ ਲੈ ਗਏ।

ਜ਼ਿਕਰਯੋਗ ਹੈ ਕਿ  ਰਾਸ਼ਟਰਪਤੀ ਅਹੁਦਾ ਛੱਡਣ ਤੋਂ ਬਾਅਦ ਟਰੰਪ ‘ਤੇ ਆਪਣੇ ਨਾਲ ਕਈ ਕਲਾਸੀਫਾਈਡ ਦਸਤਾਵੇਜ਼ ਲੈ ਕੇ ਜਾਣ ਦੇ ਦੋਸ਼ ਲੱਗੇ ਸਨ। ਟਰੰਪ ਨੇ ਰਾਸ਼ਟਰਪਤੀ ਚੋਣ ਵਿੱਚ ਹਾਰ ਤੋਂ ਬਾਅਦ ਜਨਵਰੀ 2021 ਵਿੱਚ ਵ੍ਹਾਈਟ ਹਾਊਸ ਛੱਡ ਦਿੱਤਾ ਸੀ। ਟਰੰਪ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਨੈਸ਼ਨਲ ਆਰਕਾਈਵਜ਼ ਨੂੰ ਸੌਂਪਣ ਤੋਂ ਵੀ ਇਨਕਾਰ ਕਰ ਦਿੱਤਾ ਸੀ। 

ਇਸਤੋਂ ਬਾਅਦ ਮਾਮਲਾ ਐੱਫ.ਬੀ.ਆਈ. ਕੋਲ ਪਹੁੰਚਿਆ। ਐਫਬੀਆਈ ਨੂੰ ਇਹ ਦਸਤਾਵੇਜ਼ ਟਰੰਪ ਦੇ ਮਾਰ-ਏ-ਲਾਗੋ ਘਰ ਦੇ ਬਾਥਰੂਮ, ਬਾਲਰੂਮ, ਸ਼ਾਵਰ ਏਰੀਆ, ਦਫ਼ਤਰ, ਸਟੋਰ ਰੂਮ ਅਤੇ ਬੈੱਡਰੂਮ ਤੋਂ ਮਿਲੇ ਹਨ। ਯੂਐਸ ਕ੍ਰਿਮੀਨਲ ਕੋਡ ਵਿੱਚ ਕਲਾਸੀਫਾਈਡ ਦਸਤਾਵੇਜ਼ਾਂ ਦੇ ਗੈਰ-ਕਾਨੂੰਨੀ ਕਬਜ਼ੇ ਜਾਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਹਟਾਉਣਾ ਇੱਕ ਅਪਰਾਧ ਮੰਨਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...