September 16, 2026, 10:19 pm
----------- Advertisement -----------
HomeNewsLatest Newsਤੁਰਕੀ-ਸੀਰੀਆ 'ਚ ਹੁਣ ਤੱਕ 21 ਹਜ਼ਾਰ ਤੋਂ ਵੱਧ ਮੌ+ਤਾਂ: ਭਾਰਤੀ ਟੀਮ ਨੇ...

ਤੁਰਕੀ-ਸੀਰੀਆ ‘ਚ ਹੁਣ ਤੱਕ 21 ਹਜ਼ਾਰ ਤੋਂ ਵੱਧ ਮੌ+ਤਾਂ: ਭਾਰਤੀ ਟੀਮ ਨੇ ਮਲਬੇ ‘ਚੋਂ 6 ਸਾਲਾ ਬੱਚੀ ਨੂੰ ਜ਼ਿੰਦਾ ਕੱਢਿਆ

Published on

----------- Advertisement -----------

ਤੁਰਕੀ ਅਤੇ ਸੀਰੀਆ ‘ਚ ਆਏ ਭੂਚਾਲ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਣ ਤੱਕ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਖਮੀਆਂ ਦੀ ਗਿਣਤੀ 64 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਸੀਰੀਆ ਵਿੱਚ ਮਾਰੇ ਗਏ ਲੋਕਾਂ ਨੂੰ ਦਫ਼ਨਾਉਣ ਲਈ ਸਮੂਹਿਕ ਕਬਰਾਂ ਬਣਾਈਆਂ ਜਾ ਰਹੀਆਂ ਹਨ। ਭੂਚਾਲ ਕਾਰਨ ਤੁਰਕੀ ਦੇ ਅੰਟਾਕਿਆ, ਸਨਲੀਉਰਫਾ ਅਤੇ ਸੀਰੀਆ ਦੇ ਅਲੈਪੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਇਥੇ ਪਾਣੀ ਅਤੇ ਬਿਜਲੀ ਸਪਲਾਈ ਵੀ ਬੰਦ ਹਨ। ਇੱਥੇ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਨਹੀਂ ਹਨ। ਲੋਕਾਂ ਦਾ ਕਹਿਣਾ ਹੈ ਕਿ ਮਦਦ ਤਾਂ ਆ ਰਹੀ ਹੈ ਪਰ ਬਹੁਤ ਘੱਟ ਹੈ। ਭੂਚਾਲ ਦੇ ਕੇਂਦਰ ਸ਼ਹਿਰ ਗਾਜ਼ੀਅਨਟੇਪ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਤਬਾਹੀ ਦੇ 12 ਘੰਟੇ ਬਾਅਦ ਵੀ ਉਨ੍ਹਾਂ ਤੱਕ ਮਦਦ ਨਹੀਂ ਪਹੁੰਚੀ ਸੀ। ਹਾਲਾਂਕਿ, 95 ਤੋਂ ਵੱਧ ਦੇਸ਼ਾਂ ਨੇ ਸਹਾਇਤਾ ਭੇਜੀ ਹੈ।
ਇਸ ਦੌਰਾਨ ਭਾਰਤੀ ਬਚਾਅ ਦਲ ਨੇ ਤੁਰਕੀ ਦੇ ਨੂਰਦਗੀ ਸ਼ਹਿਰ ‘ਚ 6 ਸਾਲਾ ਬੱਚੀ ਨੂੰ ਬਚਾਇਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕੀਤਾ ਅਤੇ ਲਿਖਿਆ – ਆਪਰੇਸ਼ਨ ਦੋਸਤ ਦੇ ਤਹਿਤ ਤੁਰਕੀ ਪਹੁੰਚੀ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਨੇ ਇੱਕ ਬੱਚੀ ਨੂੰ ਬਚਾਇਆ ਹੈ। ਦੱਸ ਦਈਏ ਕਿ ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਦੀ ਸਵੇਰ ਨੂੰ 3 ਵੱਡੇ ਭੂਚਾਲ ਆਏ। ਤੁਰਕੀ ਦੇ ਸਮੇਂ ਮੁਤਾਬਕ ਪਹਿਲਾ ਭੂਚਾਲ ਸਵੇਰੇ 4 ਵਜੇ (7.8), ਦੂਜਾ ਸਵੇਰੇ 10 ਵਜੇ (7.6) ਅਤੇ ਤੀਜਾ ਦੁਪਹਿਰ 3 ਵਜੇ (6.0) ‘ਤੇ ਆਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...