October 30, 2026, 11:27 pm
----------- Advertisement -----------
HomeNewsBreaking Newsਬਜਟ 2022: ਕਿਸਾਨਾਂ ਲਈ ਵਿੱਤ ਮੰਤਰੀ ਨੇ ਕੀਤੇ ਦੋ ਵੱਡੇ ਐਲਾਨ

ਬਜਟ 2022: ਕਿਸਾਨਾਂ ਲਈ ਵਿੱਤ ਮੰਤਰੀ ਨੇ ਕੀਤੇ ਦੋ ਵੱਡੇ ਐਲਾਨ

Published on

----------- Advertisement -----------

ਨਵੀਂ ਦਿੱਲੀ, 1 ਫਰਵਰੀ 2022 – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਮੰਗਲਵਾਰ ਨੂੰ ਬਜਟ 2022 ਪੇਸ਼ ਕੀਤਾ ਗਿਆ। ਇਸ ਬਜਟ ’ਚ ਕਿਸਾਨਾਂ ਲਈ ਸੀਤਾਰਮਨ ਵੱਲੋਂ ਦੋ ਵੱਡੇ ਐਲਾਨ ਕੀਤੇ ਗਏ। ਸੀਤਾਰਮਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਐੱਮ. ਐੱਸ. ਪੀ. ’ਤੇ ਰਿਕਾਰਡ ਖਰੀਦਦਾਰੀ ਕੀਤੀ ਜਾਵੇਗੀ। ਕਿਸਾਨਾਂ ਨੂੰ ਐੱਮ. ਐੱਸ. ਪੀ. ਦੇ ਤਹਿਤ 2.70 ਲੱਖ ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਬਿਨਾਂ ਕੈਮੀਕਲ ਮੁਕਤ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਛੋਟੇ ਕਿਸਾਨਾਂ ਲਈ ਰੇਲਵੇ ਦਾ ਢਾਂਚਾ ਸੁਧਾਰਿਆ ਜਾਵੇਗਾ।

ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੀ ਵਿਕਾਸ ਦਰ 9.27 ਫੀਸਦੀ ਰਹਿਣ ਦੀ ਉਮੀਦ ਹੈ।

  • ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਡਿਜੀਟਲ ਸੇਵਾਵਾਂ- ਵਿੱਤ ਮੰਤਰੀ
  • ਆਰਥਿਕ ਵਿਕਾਸ ਦਰ 9 ਫੀਸਦੀ ਤੋਂ ਵੱਧ ਰਹੇਗੀ- ਵਿੱਤ ਮੰਤਰੀ
  • ‘ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਤੋਂ ਰਿਕਾਰਡ ਖਰੀਦ ਕਰਾਂਗੇ’
  • ‘ਸਾਲ ‘ਚ 25 ਹਜ਼ਾਰ ਕਿਲੋਮੀਟਰ ਹਾਈਵੇ ਬਣਾਵਾਂਗੇ’
  • LIC ਦਾ IPO ਜਲਦ ਆਉਣ ਦੀ ਉਮੀਦ
  • 60 ਲੱਖ ਨਵੀਆਂ ਨੌਕਰੀਆਂ ਦੇਣਗੇ
  • ਕੇਨ-ਬੇਤਵਾ ਪ੍ਰੋਜੈਕਟ ਲਈ 14,00 ਕਰੋੜ ਰੁਪਏ ਦਿੱਤੇ ਜਾਣਗੇ।
  • ਅਗਲੇ 3 ਸਾਲਾਂ ਵਿੱਚ 400 ਵੰਦੇ ਭਾਰਤ ਟਰੇਨਾਂ ਦਾ ਨਿਰਮਾਣ ਕੀਤਾ ਜਾਵੇਗਾ।
  • PPP ਮਾਡਲ ਰਾਹੀਂ ਰੇਲਵੇ ਦੇ ਮਾਲ ਖੇਤਰ ਦਾ ਵਿਸਤਾਰ ਕੀਤਾ ਜਾਵੇਗਾ।
  • 750 ਨਵੀਆਂ ਈ-ਲੈਬਾਂ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਰਾਹੀਂ ਟੈਸਟਿੰਗ ‘ਤੇ ਜ਼ੋਰ ਦਿੱਤਾ ਜਾਵੇਗਾ।
  • ਚਿੱਪ ਪਾਸਪੋਰਟ ਇਸ ਸਾਲ ਤੋਂ ਆਉਣਗੇ।
  • 75 ਜ਼ਿਲ੍ਹਿਆਂ ‘ਚ 75 ਡਿਜੀਟਲ ਬੈਂਕਿੰਗ ਸ਼ੁਰੂ ਕਰੇਗੀ: ਵਿੱਤ ਮੰਤਰੀ
  • ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 80 ਲੱਖ ਨਵੇਂ ਘਰ: ਵਿੱਤ ਮੰਤਰੀ
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...