July 30, 2026, 2:18 am
----------- Advertisement -----------
HomeNewsLatest Newsਲਖੀਮਪੁਰ 'ਚ ਦੋ ਭੈਣਾਂ ਦਾ ਬਲਾਤਕਾਰ ਤੋਂ ਬਾਅਦ ਕਤਲ, ਦਰੱਖਤ ਨਾਲ ਲਟਕਦੀਆਂ...

ਲਖੀਮਪੁਰ ‘ਚ ਦੋ ਭੈਣਾਂ ਦਾ ਬਲਾਤਕਾਰ ਤੋਂ ਬਾਅਦ ਕਤਲ, ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

Published on

----------- Advertisement -----------

ਲਖੀਮਪੁਰ ‘ਚ ਬੁੱਧਵਾਰ ਸ਼ਾਮ ਕਰੀਬ 6 ਵਜੇ ਦੋ ਨਾਬਾਲਗ ਲੜਕੀਆਂ ਦੀਆਂ ਲਾਸ਼ਾਂ ਇਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਇੱਕ 7ਵੀਂ ਦੀ ਵਿਦਿਆਰਥਣ ਸੀ ਅਤੇ ਦੂਜੀ 10ਵੀਂ ਦੀ ਵਿਦਿਆਰਥਣ। ਲੜਕੀਆਂ ਦੀ ਮਾਂ ਨੇ ਦੋਸ਼ ਲਾਇਆ ਕਿ ਕੁਝ ਲੜਕਿਆਂ ਨੇ ਬੇਟੀਆਂ ਨੂੰ ਬਾਈਕ ‘ਤੇ ਅਗਵਾ ਕਰ ਲਿਆ ਅਤੇ ਬਲਾਤਕਾਰ ਤੋਂ ਬਾਅਦ ਬੇਟੀਆਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਲੜਕੀਆਂ ਦੇ ਪਿਤਾ ਨੇ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ।
ਮ੍ਰਿਤਕ ਲੜਕੀਆਂ ਦੀ ਮਾਂ ਦਾ ਕਹਿਣਾ ਹੈ ਕਿ ”ਬੁੱਧਵਾਰ ਸ਼ਾਮ ਮੇਰੀਆਂ ਦੋਵੇਂ ਧੀਆਂ ਘਰ ਦੇ ਬਾਹਰ ਬੈਠੀਆਂ ਸਨ। ਮੈਂ ਵੀ ਬਾਹਰ ਕੰਮ ਕਰ ਰਹੀ ਸੀ। ਅਚਾਨਕ ਦੋ ਨੌਜਵਾਨ ਬਾਈਕ ‘ਤੇ ਆਏ ਅਤੇ ਮੇਰੀਆਂ ਦੋਵੇਂ ਬੇਟੀਆਂ ਨੂੰ ਜ਼ਬਰਦਸਤੀ ਬਾਈਕ ‘ਤੇ ਬਿਠਾ ਲਿਆ। ਮੈਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਫਿਰ ਬਾਈਕ ਸਵਾਰ ਨੇ ਮੇਰੇ ਪੇਟ ‘ਚ ਲੱਤ ਮਾਰੀ। ਉਹ ਇੱਕੋ ਬਾਈਕ ‘ਤੇ ਧੀਆਂ ਨੂੰ ਲੈ ਕੇ ਭੱਜ ਗਿਆ। ਜਦੋਂ ਮੈਂ ਰੌਲਾ ਪਾਇਆ ਤਾਂ ਪਿੰਡ ਦੇ ਕਈ ਲੋਕਾਂ ਨੇ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕੀਤਾ। ਪਰ, ਉਹ ਫੜੇ ਨਹੀਂ ਗਏ। ਕਾਫੀ ਦੇਰ ਤੱਕ ਸਭ ਨੇ ਉਨ੍ਹਾਂ ਦੀ ਭਾਲ ਕੀਤੀ। ਬਾਅਦ ‘ਚ ਦੋਵਾਂ ਬੇਟੀਆਂ ਦੀਆਂ ਲਾਸ਼ਾਂ ਪਿੰਡ ਤੋਂ ਡੇਢ ਕਿਲੋਮੀਟਰ ਦੂਰ ਗੰਨੇ ਦੇ ਖੇਤ ‘ਚ ਇਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਬਲਾਤਕਾਰ ਕਰਨ ਤੋਂ ਬਾਅਦ ਮੇਰੀਆਂ ਧੀਆਂ ਨੂੰ ਮਾਰ ਕੇ ਉਨ੍ਹਾਂ ਦੀਆਂ ਲਾਸ਼ਾ ਨੂੰ ਲਟਕਾ ਦਿੱਤਾ ਗਿਆ।
ਇਸ ਮਾਮਲੇ ‘ਚ ਪੁਲਸ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਸੁਪਰਡੈਂਟ ਸੰਜੀਵ ਸੁਮਨ ਨੇ ਦੱਸਿਆ ਕਿ ਬਲਾਤਕਾਰ ਤੋਂ ਬਾਅਦ ਕੁੱਲ ਛੇ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਨਾਮਜ਼ਦ ਛੋਟੂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੋਟੂ, ਸੁਹੇਲ, ਜੁਨੈਦ, ਹਫੀਜ਼ੁੱਲਾ, ਕਰੀਮੂਦੀਨ, ਆਰਿਫ਼ ਵਜੋਂ ਹੋਈ ਹੈ। ਦੋਵਾਂ ਲੜਕੀਆਂ ਦਾ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਨੇ ਪੋਕਸੋ ਅਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...