ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਇਲਾਕੇ ਵਿੱਚ ਸੁਰੱਖਿਆ ਕਰਮਚਾਰੀਆਂ ‘ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਕਾਬਲੇ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੁਰੱਖਿਆ ਬਲਾਂ ਦੀ ਕੋਸ਼ਿਸ਼ ਹੈ ਕਿ ਇਲਾਕੇ ‘ਚ ਲੁਕੇ ਸਾਰੇ ਅੱਤਵਾਦੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਸੈਨਿਕਾਂ ਨੂੰ ਸ਼ੱਕ ਹੈ ਕਿ ਇਲਾਕੇ ‘ਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਦੱਸਿਆ ਕਿ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪੁਲਿਸ ਮੁਤਾਬਕ ਸੂਤਰਾਂ ਨੇ ਫੌਜੀਆਂ ਨੂੰ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ।




