October 28, 2026, 11:33 pm
----------- Advertisement -----------
HomeNewsBreaking Newsਜਾਪਾਨ ਦੇ ਪੂਰਬੀ ਤੱਟ 'ਤੇ ਆਇਆ ਐਂਪਿਲ ਤੂਫਾਨ 

ਜਾਪਾਨ ਦੇ ਪੂਰਬੀ ਤੱਟ ‘ਤੇ ਆਇਆ ਐਂਪਿਲ ਤੂਫਾਨ 

Published on

----------- Advertisement -----------

 

ਟਾਈਫੂਨ ਐਂਪਿਲ ਸ਼ੁੱਕਰਵਾਰ ਸ਼ਾਮ ਨੂੰ ਜਾਪਾਨ ਦੇ ਪੂਰਬੀ ਤੱਟ ਨਾਲ ਟਕਰਾ ਗਿਆ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਸ ਨੂੰ ਸ਼ਕਤੀਸ਼ਾਲੀ ਅਤੇ ਖਤਰਨਾਕ ਤੂਫਾਨ ਦੱਸਿਆ ਹੈ। ਤੂਫਾਨ ਕਾਰਨ ਰਾਜਧਾਨੀ ਟੋਕੀਓ ਸਮੇਤ ਕਈ ਪੂਰਬੀ ਇਲਾਕਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਜਾਪਾਨ ਦੇ ਪੂਰਬੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਣ ਦੇ ਆਦੇਸ਼ ਦਿੱਤੇ ਹਨ। ਕਈ ਥਾਵਾਂ ਤੋਂ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਵੀ ਆ ਰਹੀ ਹੈ। ਤੂਫਾਨ 216 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਅੱਗੇ ਵਧ ਰਿਹਾ ਹੈ।

ਤੂਫਾਨ ਦੀ ਚਿਤਾਵਨੀ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਲਈ ਚੁੱਕੇ ਕਦਮ । ਇਵਾਕੀ ਸ਼ਹਿਰ ਦੇ ਲਗਭਗ 323,000 ਲੋਕਾਂ ਅਤੇ ਕੁਸ਼ੀਮਾ ਪ੍ਰੀਫੈਕਚਰ ਦੇ ਮੋਬਾਰਾ ਸ਼ਹਿਰ ਦੇ 18,500 ਲੋਕਾਂ ਨੂੰ ਛੱਡਣ ਦਾ ਹੁਕਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ,
ਟੋਕੀਓ ਅਤੇ ਨਾਗੋਆ ਵਿਚਾਲੇ ਚੱਲਣ ਵਾਲੀਆਂ ਸਾਰੀਆਂ ਹਾਈ ਸਪੀਡ ਬੁਲੇਟ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ANA ਹੋਲਡਿੰਗਜ਼ ਨੇ ਸ਼ੁੱਕਰਵਾਰ ਨੂੰ 281 ਘਰੇਲੂ ਅਤੇ 54 ਅੰਤਰਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ। ਇਸ ਦੇ ਨਾਲ ਹੀ ਜਾਪਾਨ ਏਅਰਲਾਈਨਜ਼ 281 ਘਰੇਲੂ ਅਤੇ 38 ਅੰਤਰਰਾਸ਼ਟਰੀ ਉਡਾਣਾਂ ਨੂੰ ਵੀ ਰੱਦ ਕਰਨ ਜਾ ਰਹੀ ਹੈ। ਜਿਸ ਕਾਰਨ 1 ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ ਹੋਣਗੇ।
ਇਸ ਦੇ ਨਾਲ ਹੀ ਰੈਸਟੋਰੈਂਟ, ਡਿਪਾਰਟਮੈਂਟਲ ਸਟੋਰ ਅਤੇ ਮਨੋਰੰਜਨ ਪਾਰਕ ਬੰਦ ਕਰ ਦਿੱਤੇ ਗਏ ਹਨ।

ਜਾਪਾਨ ਵਿੱਚ ਮਈ ਤੋਂ ਨਵੰਬਰ ਤੱਕ ਦੇ ਮਹੀਨਿਆਂ ਨੂੰ ਟਾਈਫੂਨ ਦਾ ਮੌਸਮ ਕਿਹਾ ਜਾਂਦਾ ਹੈ। ਇਸ ਦੌਰਾਨ ਲਗਭਗ 20 ਤੂਫਾਨ ਆਉਂਦੇ ਹਨ। ਇਸ ਕਾਰਨ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਤੂਫ਼ਾਨ ਦੇ ਮੌਸਮ ਵਿੱਚ ਵੀ, ਅਗਸਤ-ਸਤੰਬਰ ਦੇ ਮਹੀਨਿਆਂ ਵਿੱਚ ਸਭ ਤੋਂ ਵੱਧ ਤੂਫ਼ਾਨ ਆਉਂਦੇ ਹਨ। ਐਮਪਿਲ ਤੂਫ਼ਾਨ ਸਾਲ ਦਾ ਸੱਤਵਾਂ ਤੂਫ਼ਾਨ ਹੈ।
ਇਸ ਸਾਲ 19 ਤੋਂ 21 ਤੂਫਾਨ ਆਉਣ ਦੀ ਸੰਭਾਵਨਾ ਹੈ। ਜਾਪਾਨ ਨੂੰ ਮੌਸਮੀ ਭਿੰਨਤਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਟਾਪੂ ਦੇ ਸਮੁੰਦਰੀ ਪਾਸੇ ਭਾਰੀ ਬਰਫ਼ਬਾਰੀ ਅਤੇ ਭਾਰੀ ਬਾਰਸ਼ ਹੋ ਰਹੀ ਹੈ। ਨਾਲ ਹੀ, ਜਾਪਾਨ ਦੀ ਸਤ੍ਹਾ ਖੁਰਦਰੀ ਹੈ ਅਤੇ ਬਹੁਤ ਸਾਰੀਆਂ ਢਲਾਣਾਂ ਹਨ।
ਜਾਪਾਨ ਪ੍ਰਸ਼ਾਂਤ ਮਹਾਸਾਗਰ ਵਿੱਚ ਸਥਿਤ ਹੈ, ਜਿੱਥੇ ਦੁਨੀਆ ਦੇ ਲਗਭਗ ਸਾਰੇ ਜਵਾਲਾਮੁਖੀ ਸਥਿਤ ਹਨ। ਇੱਥੇ 83 ਸਰਗਰਮ ਜਵਾਲਾਮੁਖੀ ਹਨ। ਭੂਚਾਲ ਪੱਟੀ ਵਿੱਚ ਹੋਣ ਕਾਰਨ ਇੱਥੇ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ। ਸੁਨਾਮੀ ਆਉਣ ਦੀ ਵੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...