July 24, 2026, 3:18 pm
----------- Advertisement -----------
HomeNewsLatest Newsਪਹਿਲੀ ਵਾਰ ਯੂਕਰੇਨ ਦਾ ਰੂਸ 'ਤੇ ਜਵਾਬੀ ਹਮਲਾ, ਹਵਾਈ ਹਮਲੇ ਨਾਲ ਤੇਲ...

ਪਹਿਲੀ ਵਾਰ ਯੂਕਰੇਨ ਦਾ ਰੂਸ ‘ਤੇ ਜਵਾਬੀ ਹਮਲਾ, ਹਵਾਈ ਹਮਲੇ ਨਾਲ ਤੇਲ ਡਿਪੂ ਕੀਤਾ ਤਬਾਹ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੀ ਜੰਗ ਨੂੰ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਰੂਸੀ ਹਮਲੇ ‘ਚ ਹੁਣ ਤੱਕ 153 ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 245 ਤੋਂ ਵੱਧ ਬੱਚੇ ਜ਼ਖਮੀ ਹੋਏ ਹਨ। ਯੂਕਰੇਨ ਦੀ ਫੌਜ ਨੇ ਰੂਸੀ ਹਮਲਿਆਂ ਦਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਯੂਕਰੇਨ ਵੱਲੋਂ ਰੂਸੀ ਸ਼ਹਿਰ ਉੱਤੇ ਜਵਾਬੀ ਹਵਾਈ ਹਮਲਾ ਕੀਤਾ ਗਿਆ ਹੈ। ਨਿਊਜ਼ ਏਜੰਸੀ ਮੁਤਾਬਕ ਰੂਸ ਦੇ ਪੱਛਮੀ ਸ਼ਹਿਰ ਬੇਲਗੋਰੋਡ ਦੇ ਗਵਰਨਰ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਯੂਕਰੇਨ ਦੇ ਦੋ ਹੈਲੀਕਾਪਟਰਾਂ ਨੇ ਉਨ੍ਹਾਂ ਦੇ ਤੇਲ ਡਿਪੂ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ‘ਚ ਦੋ ਲੋਕ ਜ਼ਖਮੀ ਹੋ ਗਏ।
ਦਸ ਦਈਏ ਇਸ ਜੰਗ ਦੌਰਾਨ ਯੂਕਰੇਨ ਦਾ ਭਾਰੀ ਨੁਕਸਾਨ ਹੋਇਆ ਹੈ ਯੂਕਰੇਨ ਦੇ ਰੱਖਿਆ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਰੂਸੀ ਫੌਜ ਨੇ 1,370 ਮਿਜ਼ਾਈਲਾਂ ਦਾਗੀਆਂ ਹਨ ਅਤੇ 15 ਯੂਕਰੇਨ ਦੇ ਹਵਾਈ ਅੱਡਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰੂਸੀ ਫੌਜ ਨੇ ਯੂਕਰੇਨ ਦੇ ਨਿਪ੍ਰੋਪੇਤ੍ਰੋਵਸਕ ਖੇਤਰ ਵਿੱਚ ਸਥਿਤ ਇੱਕ ਫੌਜੀ ਅੱਡੇ ‘ਤੇ ਹਮਲਾ ਕੀਤਾ ਹੈ। ਯੂਕਰੇਨ ਦੇ ਮੀਡੀਆ ਮੁਤਾਬਕ ਇੱਥੋਂ ਦੇ ਗਵਰਨਰ ਵੈਲੇਨਟਿਨ ਰੇਜ਼ਨੀਚੇਂਕੋ ਨੇ ਦੱਸਿਆ ਕਿ ਹਮਲੇ ਵਿੱਚ ਦੋ ਲੋਕ ਮਾਰੇ ਗਏ ਅਤੇ ਪੰਜ ਜ਼ਖ਼ਮੀ ਹੋ ਗਏ।
ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਯੂਕਰੇਨ ‘ਤੇ ਹਮਲੇ ਦੇ ਮੱਦੇਨਜ਼ਰ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਅਗਲੇ ਛੇ ਮਹੀਨਿਆਂ ਲਈ ਪ੍ਰਤੀ ਦਿਨ 10 ਲੱਖ ਬੈਰਲ ਤੇਲ ਜਾਰੀ ਕਰਨ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਯੂਕਰੇਨ ‘ਚ ਫੌਜੀ ਹਮਲੇ ਕਾਰਨ ਰੂਸ ‘ਤੇ ਅਮਰੀਕਾ ਸਮੇਤ ਕਈ ਦੇਸ਼ਾਂ ਦੀਆਂ ਆਰਥਿਕ ਪਾਬੰਦੀਆਂ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ। ਤੇ ਉਧਰ ਪੁਤਿਨ ਦਾ ਕਹਿਣਾ ਹੈ ਕਿ ਰੂਸ ਤੋਂ ਕੁਦਰਤੀ ਗੈਸ ਖਰੀਦਣ ਲਈ ਵਿਦੇਸ਼ੀ ਖਰੀਦਦਾਰਾਂ ਨੂੰ ਰੂਸੀ ਬੈਂਕਾਂ ਵਿੱਚ ਰੂਬਲ ਖਾਤੇ ਖੋਲ੍ਹਣੇ ਹੋਣਗੇ। ਅੱਜ ਤੋਂ ਇਨ੍ਹਾਂ ਖਾਤਿਆਂ ਤੋਂ ਗੈਸ ਸਪਲਾਈ ਲਈ ਭੁਗਤਾਨ ਸਵੀਕਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...