September 12, 2026, 8:21 am
----------- Advertisement -----------
HomeNewsLatest Newsਯੂਕਰੇਨ- ਰੂਸ ਯੁੱਧ: ਮਿਕੋਲਾਈਵ ਸ਼ਹਿਰ ਦੇ ਪ੍ਰਸ਼ਾਸ਼ਨਿਕ ਭਵਨ 'ਤੇ ਹਮਲਾ, ਅੱਠ ਨਾਗਰਿਕ...

ਯੂਕਰੇਨ- ਰੂਸ ਯੁੱਧ: ਮਿਕੋਲਾਈਵ ਸ਼ਹਿਰ ਦੇ ਪ੍ਰਸ਼ਾਸ਼ਨਿਕ ਭਵਨ ‘ਤੇ ਹਮਲਾ, ਅੱਠ ਨਾਗਰਿਕ ਅਤੇ ਫੌਜੀ ਦੱਬੇ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਨੂੰ ਇਕ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੋ ਚੁੱਕਾ ਹੈ। ਇਸ ਸੰਕਟ ਦਾ ਕੂਟਨੀਤਕ ਹੱਲ ਵੀ ਲੱਭਿਆ ਜਾ ਰਿਹਾ ਹੈ। ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਯੂਕਰੇਨ ਵਿੱਚ ਤਬਾਹੀ ਦਾ ਮੰਜਰ ਜਾਰੀ ਹੈ। ਜੰਗ ਦੌਰਾਨ ਰੂਸੀ ਫੌਜ ਨੇ ਯੂਕਰੇਨ ਦੇ ਸ਼ਹਿਰ ਮਿਕੋਲਾਈਵ ਦੀ ਪ੍ਰਸ਼ਾਸਨਿਕ ਇਮਾਰਤ ‘ਤੇ ਮਿਜ਼ਾਈਲ ਹਮਲਾ ਕੀਤਾ ਹੈ। ਇਸ ਹਮਲੇ ਤੋਂ ਬਾਅਦ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਹੈ। ਖੇਤਰੀ ਪ੍ਰਸ਼ਾਸਨਿਕ ਮੁਖੀ ਵਿਟਾਲੀ ਕਿਮ ਨੇ ਦੱਸਿਆ ਕਿ ਮਲਬੇ ਹੇਠ ਅੱਠ ਨਾਗਰਿਕ ਅਤੇ ਤਿੰਨ ਫੌਜੀ ਕਰਮਚਾਰੀ ਦੱਬੇ ਹੋਏ ਹਨ। ਹਾਲਾਂਕਿ ਜ਼ਿਆਦਾਤਰ ਮਜ਼ਦੂਰ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ।
ਇਸ ਤੋਂ ਇਲਾਵਾ ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਫੌਜ ਨੇ ਯੂਕਰੇਨ ਦੇ ਰਿਵਨੇ ਖੇਤਰ ਵਿੱਚ ਇੱਕ ਵੱਡੇ ਈਂਧਨ ਡਿਪੂ ਨੂੰ ਤਬਾਹ ਕਰ ਦਿੱਤਾ ਹੈ। ਰੂਸ ਨੇ ਯੂਕਰੇਨ ‘ਤੇ ਆਪਣੇ ਹਮਲੇ ਨੂੰ ਵਿਸ਼ੇਸ਼ ਫੌਜੀ ਕਾਰਵਾਈ ਕਿਹਾ ਹੈ।
ਦੱਸ ਦਈਏ ਕਿ ਰੂਸੀ ਅਰਬਪਤੀ ਅਤੇ ਚੇਲਸੀ ਫੁੱਟਬਾਲ ਕਲੱਬ ਦੇ ਮਾਲਕ ਰੋਮਨ ਅਬਰਾਮੋਵਿਚ ਯੂਕਰੇਨ ਦੇ ਰਾਸ਼ਟਰਪਤੀ ਦੀ ਚਿੱਠੀ ਲੈ ਕੇ ਪੁਤਿਨ ਕੋਲ ਪਹੁੰਚੇ ਸਨ। ਇਸ ਚਿੱਠੀ ‘ਚ ਜ਼ੇਲੇਨਸਕੀ ਨੇ ਉਨ੍ਹਾਂ ਹਾਲਾਤਾਂ ਬਾਰੇ ਦੱਸਿਆ ਸੀ, ਜਿਨ੍ਹਾਂ ਨਾਲ ਜੰਗ ਨੂੰ ਰੋਕਿਆ ਜਾ ਸਕਦਾ ਸੀ। ਇਸ ‘ਤੇ ਗੁੱਸੇ ‘ਚ ਆ ਕੇ ਪੁਤਿਨ ਨੇ ਕਿਹਾ ਕਿ ਮੈਂ ਯੂਕਰੇਨ ਨੂੰ ਤਬਾਹ ਕਰ ਦਿਆਂਗਾ। ਇਸ ਤੋਂ ਇਲਾਵਾ ਜੰਗਬੰਦੀ ਨੂੰ ਲੈ ਕੇ ਦੋਹਾਂ ਦੇਸ਼ਾਂ ਦੇ ਵਫਦ ਤੁਰਕੀ ‘ਚ ਬੈਠਕ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...