April 23, 2026, 9:09 am
----------- Advertisement -----------
HomeNewsBreaking Newsਯੂਕਰੇਨ ਨਹੀਂ ਚਾਹੁੰਦਾ ਨਾਟੋ ਦੀ ਮੈਂਬਰਸ਼ਿਪ, ਜ਼ੇਲੇਂਸਕੀ ਨੇ ਕੀਤਾ ਵੱਡਾ ਐਲਾਨ

ਯੂਕਰੇਨ ਨਹੀਂ ਚਾਹੁੰਦਾ ਨਾਟੋ ਦੀ ਮੈਂਬਰਸ਼ਿਪ, ਜ਼ੇਲੇਂਸਕੀ ਨੇ ਕੀਤਾ ਵੱਡਾ ਐਲਾਨ

Published on

----------- Advertisement -----------

ਨਵੀਂ ਦਿੱਲੀ,9 ਮਾਰਚ 2022 – ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਕਿ ਯੂਕਰੇਨ ਹੁਣ ਨਾਟੋ ਦਾ ਮੈਂਬਰ ਨਹੀਂ ਬਣੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦੋ ਵੱਖ-ਵੱਖ ਰੂਸ ਪੱਖੀ ਖੇਤਰਾਂ (ਡੋਨੇਟਸਕ ਅਤੇ ਲੁਗਾਂਸਕ) ਦੀ ਸਥਿਤੀ ‘ਤੇ ‘ਸਮਝੌਤਾ’ ਕਰਨ ਲਈ ਤਿਆਰ ਹਨ, ਜਿਨ੍ਹਾਂ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹਮਲਾ ਸ਼ੁਰੂ ਹੋਣ ਤੋਂ ਠੀਕ ਪਹਿਲਾਂ 24 ਫਰਵਰੀ ਨੂੰ ਸੁਤੰਤਰ ਘੋਸ਼ਿਤ ਕੀਤਾ ਸੀ, ਅਤੇ ਮਾਨਤਾ ਦਿੱਤੀ ਗਈ ਸੀ। ਇਹ ਉਹ ਮੁੱਦੇ ਹਨ ਜਿਨ੍ਹਾਂ ਨੂੰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੀ ਜੜ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਰੂਸ ਨੂੰ ਸ਼ਾਂਤ ਕਰਨ ਦੇ ਉਦੇਸ਼ ਨਾਲ ਇਹ ਫੈਸਲੇ ਲਏ ਹਨ।

ਜ਼ੇਲੇਂਸਕੀ ਨੇ ਏਬੀਸੀ ਨਿਊਜ਼ ‘ਤੇ ਪ੍ਰਸਾਰਿਤ ਇੱਕ ਇੰਟਰਵਿਊ ਵਿੱਚ ਕਿਹਾ ਕਿ ਨਾਟੋ ਯੂਕਰੇਨ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ। ਰਾਸ਼ਟਰਪਤੀ ਨੇ ਕਿਹਾ, “ਗਠਜੋੜ (ਨਾਟੋ) ਵਿਵਾਦਪੂਰਨ ਚੀਜ਼ਾਂ ਅਤੇ ਰੂਸ ਨਾਲ ਟਕਰਾਅ ਤੋਂ ਡਰਦਾ ਹੈ।” ਨਾਟੋ ਦੀ ਮੈਂਬਰਸ਼ਿਪ ਦਾ ਹਵਾਲਾ ਦਿੰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਉਹ ਅਜਿਹੇ ਦੇਸ਼ ਦਾ ਰਾਸ਼ਟਰਪਤੀ ਨਹੀਂ ਬਣਨਾ ਚਾਹੁੰਦੇ ਜੋ ਆਪਣੇ ਗੋਡਿਆਂ ਭਾਰ ਕੁਝ ਮੰਗ ਰਿਹਾ ਹੋਵੇ।

ਜ਼ਿਕਰਯੋਗ ਹੈ ਕਿ ਰੂਸ ਨੇ ਕਿਹਾ ਹੈ ਕਿ ਉਹ ਨਹੀਂ ਚਾਹੁੰਦਾ ਕਿ ਗੁਆਂਢੀ ਦੇਸ਼ ਯੂਕਰੇਨ ਨਾਟੋ ‘ਚ ਸ਼ਾਮਲ ਹੋਵੇ। ਰੂਸ ਨਾਟੋ ਦੇ ਵਿਸਤਾਰ ਨੂੰ ਇੱਕ ਖਤਰੇ ਵਜੋਂ ਦੇਖਦਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਇਹਨਾਂ ਨਵੇਂ ਪੱਛਮੀ ਸਹਿਯੋਗੀਆਂ ਦੀਆਂ ਤਾਕਤਾਂ ਇਸ ਦੇ ਦਰਵਾਜ਼ੇ ‘ਤੇ ਹੋਣ।

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ ਵਿੱਚ ਡੋਨੇਟਸਕ ਅਤੇ ਲੁਗਾਂਸਕ ਨੂੰ ਸੁਤੰਤਰ ਵਜੋਂ ਮਾਨਤਾ ਦਿੱਤੀ ਸੀ, ਇਸ ਤੋਂ ਕੁਝ ਸਮਾਂ ਪਹਿਲਾਂ ਉਸਨੇ ਯੂਕਰੇਨ ਉੱਤੇ ਹਮਲੇ ਦਾ ਆਦੇਸ਼ ਦੇ ਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ। ਹੁਣ ਪੁਤਿਨ ਚਾਹੁੰਦੇ ਹਨ ਕਿ ਯੂਕਰੇਨ ਉਸ ਨੂੰ ਪ੍ਰਭੂਸੱਤਾ ਅਤੇ ਸੁਤੰਤਰ ਵਜੋਂ ਮਾਨਤਾ ਦੇਵੇ। ਇਸ ਸਬੰਧੀ ਜ਼ੇਲੇਂਸਕੀ ਨੇ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ। ਉਸ ਨੇ ਕਿਹਾ, ‘ਮੈਂ ਸੁਰੱਖਿਆ ਗਾਰੰਟੀ ਦੀ ਗੱਲ ਕਰ ਰਿਹਾ ਹਾਂ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...