September 11, 2026, 11:08 am
----------- Advertisement -----------
HomeNewsLatest Newsਊਨਾ: ਹੋਲੇ ਮੁਹੱਲੇ ਦੌਰਾਨ ਫੱਟਿਆ ਸਿਲੰਡਰ, 1 ਦੀ ਮੌਤ, ਤਿੰਨ ਜਖਮੀ

ਊਨਾ: ਹੋਲੇ ਮੁਹੱਲੇ ਦੌਰਾਨ ਫੱਟਿਆ ਸਿਲੰਡਰ, 1 ਦੀ ਮੌਤ, ਤਿੰਨ ਜਖਮੀ

Published on

----------- Advertisement -----------

ਹੋਲੀ ਦੇ ਤਿਉਹਾਰ ‘ਤੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ‘ਚ ਵੱਡਾ ਹਾਦਸਾ ਵਾਪਰ ਗਿਆ। ਸ਼ੁੱਕਰਵਾਰ ਨੂੰ ਬਾਬਾ ਬਡਭਾਗ ਸਿੰਘ ਮੈਂੜੀ ‘ਚ ਗੁਬਾਰਿਆਂ ‘ਚ ਹਵਾ ਭਰਨ ਵਾਲਾ ਸਿਲੰਡਰ ਫੱਟ ਗਿਆ ਜਿਸ ਨਾਲ ਪੰਜ ਸਾਲਾਂ ਬੱਚੇ ਸਮੇਤ 4 ਲੋਕ ਜ਼ਖ਼ਮੀ ਹੋ ਗਏ ਸਨ ਇਹਨਾਂ ਵਿੱਚੋ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਬਾਕੀ ਜ਼ਖ਼ਮੀ ਹਸਪਤਾਲ ‘ਚ ਜ਼ੇਰੇ ਇਲਾਜ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਊਨਾ ਜ਼ਿਲ੍ਹੇ ਦੇ ਮੈਂੜੀ ਦੇ ਸੈਕਟਰ-4 ਦੀ ਹੈ ਜਿਥੇ ਕਿ ਹੋਲੇ- ਮੁਹੱਲੇ ਦੇ ਸਮਾਗਮ ਦਾ ਅੱਜ ਨੌਵਾਂ ਦਿਨ ਸੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਪੁਹੰਚੀਆ ਹੋਈਆਂ ਸਨ। ਅਚਾਨਕ ਗੁਬਾਰਿਆਂ ‘ਚ ਹਵਾ ਭਰਨ ਵਾਲਾ ਸਿਲੰਡਰ ਫੱਟ ਗਿਆ ਅਤੇ ਹਰ ਪਾਸੇ ਹਫੜਾ ਦਫੜੀ ਮੱਚ ਗਈ। ਏਐਸਪੀ ਪ੍ਰਵੀਨ ਧੀਮਾਨ ਨੇ ਪੁਸ਼ਟੀ ਕੀਤੀ ਕਿ ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦੀ ਪਛਾਣ ਨੇਕ ਰਾਜ (52) ਪੁੱਤਰ ਦੌਲਤਰਾਮ ਪਿੰਡ ਚੱਕ ਕਵਾਰ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਪੰਜਾਬ ਵਜੋਂ ਹੋਈ ਹੈ। ਹਾਦਸੇ ਦੌਰਾਨ ਨੇਕ ਰਾਜ ਦੀ ਇਕ ਲੱਤ ਟੁੱਟ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਗੁਰਮੀਤ ਸਿੰਘ (66) ਪੁੱਤਰ ਪਾਨ ਸਿੰਘ ਪਿੰਡ ਲੱਖਾਂ ਨਿਛਾਰੇ ਨੇੜੇ ਅਟਾਰੀ ਸਰਹੱਦ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ, ਜਗਰੂਪ ਸਿੰਘ (20) ਪੁੱਤਰ ਸੱਤਾ ਸਿੰਘ ਪਿੰਡ ਮਟੋਲਾ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ, ਅਕਰਮ ਸਿੰਘ (5) ਪੁੱਤਰ ਜੱਗਾ ਸਿੰਘ ਪਿੰਡ ਸ. ਮਟੋਲਾ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਪੰਜਾਬ, ਦਾ ਇਲਾਜ ਹਸਪਤਾਲ ‘ਚ ਚੱਲ ਰਿਹਾ ਹੈ। ਪੁਲਿਸ ਘਟਨਾ ਦੀ ਜਾਂਚ ਵਿਚ ਜੁਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...