September 13, 2026, 9:18 am
----------- Advertisement -----------
HomeNewsLatest Newsਗੋਬਿੰਦ ਸਾਗਰ ਝੀਲ ਹਾਦਸਾ: ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪੀਆਂ ਗਈਆਂ ਲਾਸ਼ਾ,...

ਗੋਬਿੰਦ ਸਾਗਰ ਝੀਲ ਹਾਦਸਾ: ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪੀਆਂ ਗਈਆਂ ਲਾਸ਼ਾ, ਲਾਡਲਿਆਂ ਨੂੰ ਵੇਖ ਭੁੱਬਾਂ ਮਾਰ ਰੋਏ ਪਰਿਵਾਰਿਕ ਮੈਂਬਰ

Published on

----------- Advertisement -----------

ਬੀਤੇ ਦਿਨੀਂ ਜ਼ਿਲ੍ਹਾ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਆਪਣੀ ਜਾਨ ਗੁਆਉਣ ਵਾਲੇ ਪੰਜਾਬ ਦੇ ਸੱਤ ਨੌਜਵਾਨਾਂ ਦੀਆਂ ਲਾਸ਼ਾਂ ਮੰਗਲਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ। ਗ਼ਮਗੀਨ ਮਾਹੌਲ ਦਰਮਿਆਨ ਊਨਾ ਵਿੱਚ ਮੁਰਦਾਘਰ ਦੇ ਬਾਹਰ ਸਵੇਰ ਤੋਂ ਹੀ ਰਿਸ਼ਤੇਦਾਰਾਂ ਦੀ ਭੀੜ ਲੱਗੀ ਹੋਈ ਸੀ। ਪੋਸਟਮਾਰਟਮ ਹੁੰਦੇ ਹੀ ਪਰਿਵਾਰਕ ਮੈਂਬਰ ਆਪਣੇ ਲਾਡਿਆਂ ਨੂੰ ਦੇਖ ਭੁੱਬਾਂ ਮਾਰ ਰੋ ਪਏ। ਪਰਿਵਾਰ ਨੂੰ ਰੋਂਦੇ ਦੇਖ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਮੁਹਾਲੀ ਜ਼ਿਲ੍ਹੇ ਦੇ ਬਨੂੜ ਦੇ ਸਾਰੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੱਤ ਐਂਬੂਲੈਂਸਾਂ ਰਾਹੀਂ ਜੱਦੀ ਪਿੰਡ ਭੇਜ ਦਿੱਤਾ ਗਿਆ।
ਮ੍ਰਿਤਕਾਂ ਵਿੱਚ ਪਵਨ ਕੁਮਾਰ (35) ਪੁੱਤਰ ਸੁਰਜੀਤ ਰਾਮ, ਰਮਨ ਕੁਮਾਰ (19) ਅਤੇ ਲਾਭ ਸਿੰਘ (16) ਪੁੱਤਰ ਲਾਲ ਚੰਦ, ਲਖਵੀਰ ਸਿੰਘ (16) ਅਤੇ ਅਰੁਣ ਕੁਮਾਰ (14) ਪੁੱਤਰ ਰਮੇਸ਼ ਕੁਮਾਰ, ਵਿਸ਼ਾਲ ਕੁਮਾਰ (18) ਪੁੱਤਰ ਰਾਜੂ ਅਤੇ ਸ਼ਿਵ ਕੁਮਾਰ (16) ਪੁੱਤਰ ਅਵਤਾਰ ਸਿੰਘ ਸ਼ਾਮਲ ਹਨ।
ਦੱਸ ਦਈਏ ਕਿ ਇਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...