September 9, 2026, 2:26 pm
----------- Advertisement -----------
HomeNewsBreaking Newsਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਦੇਹਰਾਦੂਨ; ITBP ਦੇ 62ਵੇਂ ਸਥਾਪਨਾ ਦਿਵਸ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਦੇਹਰਾਦੂਨ; ITBP ਦੇ 62ਵੇਂ ਸਥਾਪਨਾ ਦਿਵਸ ਸਮਾਰੋਹ ‘ਚ ਹੋਏ ਸ਼ਾਮਲ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਉੱਤਰਾਖੰਡ ਦੇ ਦੇਹਰਾਦੂਨ ਵਿੱਚ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਦੇ 62ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਤੋਂ ਬਾਅਦ ਗ੍ਰਹਿ ਮੰਤਰੀ ਸ਼ਾਹ ਨੇ ਪਰੇਡ ਦੀ ਸਲਾਮੀ ਵੀ ਲਈ। ਆਈਟੀਬੀਪੀ ਦੇ 62ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਮੌਜੂਦ ਸਨ। ਇਸ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਅਮਿਤ ਸ਼ਾਹ 9 ਨਵੰਬਰ ਦੀ ਸ਼ਾਮ ਨੂੰ ਦੇਹਰਾਦੂਨ ਪਹੁੰਚੇ ਸਨ।
ਇਸ ਦੌਰਾਨ ਗ੍ਰਹਿ ਮੰਤਰੀ ਨੇ ਅੱਜ ਸਭ ਤੋਂ ਪਹਿਲਾਂ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪੰਜ ਫਰੰਟੀਅਰ, ਈਸਟ ਫਰੰਟੀਅਰ, ਨੌਰਥ ਈਸਟ ਫਰੰਟੀਅਰ, ਨਾਰਦਰਨ ਫਰੰਟੀਅਰ, ਨਕਸਲ ਫਰੰਟੀਅਰ, ਮਹਿਲਾ ਨਕਸਲ ਫਰੰਟੀਅਰ, ਸਕਾਈ ਫੋਰਸ, ਕਮਾਂਡੋ ਸਕੁਐਡ, ਪੈਰਾ ਟਰੂਪਰਜ਼ ਦੀਆਂ ਟੁਕੜੀਆਂ ਨੇ ਪਰੇਡ ਵਿੱਚ ਹਿੱਸਾ ਲਿਆ।
ਅਮਿਤ ਸ਼ਾਹ ਨੇ ਕਿਹਾ ਕਿ ਮੈਂ ਭਾਰਤ ਦੇ ਪਹਿਲੇ ਪਿੰਡ ਤੋਂ ਆਏ ਲੋਕਾਂ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਹਿਮਵੀਰਾਂ ਅਤੇ 130 ਕਰੋੜ ਲੋਕਾਂ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਦੌਰਾਨ ਹਰ ਇਕ ਨਾਗਰਿਕ ਆਪਣੇ ਘਰਾਂ ਵਿੱਚ ਦੀਵੇ ਜਗਾਉਂਦਾ ਹੈ, ਉਨ੍ਹਾਂ ਨੂੰ ਸੈਨਿਕਾਂ ਲਈ ਵੀ ਇਕ ਦੀਵਾ ਜਗਾਉਣਾ ਚਾਹੀਦਾ ਹੈ। ਇਨ੍ਹਾਂ ਫੌਜੀਆਂ ਦੀ ਬਦੌਲਤ ਹੀ ਅਸੀਂ ਸ਼ਾਂਤੀ ਨਾਲ ਸੌਂਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਭਾਰਤ-ਚੀਨ ਸਰਹੱਦ ਤੋਂ ਕੋਈ ਖ਼ਬਰ ਆਉਂਦੀ ਹੈ ਤਾਂ ਮੈਂ ਇਹ ਸੋਚ ਕੇ ਸ਼ਾਂਤੀ ਨਾਲ ਸੌਂ ਜਾਂਦਾ ਹਾਂ ਕਿ ਆਈਟੀਬੀਪੀ ਦਾ ਜਵਾਨ ਉਥੇ ਖੜ੍ਹਾ ਹੈ। ਜਦੋਂ ਤੱਕ ITBP ਹੈ, ਕੋਈ ਵੀ ਦੇਸ਼ ਦੀ ਇਕ ਇੰਚ ਜ਼ਮੀਨ ਵੀ ਨਹੀਂ ਖੋਹ ਸਕਦਾ। ਉਨ੍ਹਾਂ ਫ਼ੌਜੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਦੇਸ਼ ਦੀ ਚਿੰਤਾ ਕਰੋ, ਭਾਰਤ ਸਰਕਾਰ ਤੁਹਾਡੇ ਪਰਿਵਾਰ ਦੀ ਚਿੰਤਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...