ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਊ ਥਾਣਾ ਖੇਤਰ ਦੇ ਟੋਲੀ ਪਿੰਡ ਨੇੜੇ ਵੀਰਵਾਰ ਸਵੇਰੇ ਇੱਕ ਡਬਲ ਡੈਕਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਹਾਦਸੇ ‘ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ।
ਹਾਥਰਸ ਦੇ ਡੀਐਮ ਆਸ਼ੀਸ਼ ਕੁਮਾਰ ਨੇ ਕਿਹਾ, “ਘਟਨਾ 11 ਜੁਲਾਈ ਦੀ ਸਵੇਰ ਵਾਪਰੀ ਅਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਇਸ ਟੱਕਰ ‘ਚ 16 ਲੋਕ ਜ਼ਖਮੀ ਹੋ ਗਏ ਅਤੇ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।” ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬਾਗਲਾ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਅਲੀਗੜ੍ਹ ਮੈਡੀਕਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਯੂਪੀ ਵਿੱਚ ਅੱਜ ਲਗਾਤਾਰ ਦੂਜੇ ਦਿਨ ਬੱਸ ਹਾਦਸਾ ਵਾਪਰਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸ਼ਾਮ 5.15 ਵਜੇ ਡਬਲ ਡੈਕਰ ਬੱਸ ਅਤੇ ਟੈਂਕਰ ਵਿਚਾਲੇ ਟੱਕਰ ਹੋ ਗਈ ਸੀ। ਹਾਦਸੇ ਵਿੱਚ ਬੱਸ ਵਿੱਚ ਸਵਾਰ 18 ਯਾਤਰੀਆਂ ਦੀ ਮੌਤ ਹੋ ਗਈ ਸੀ। ਅਤੇ 19 ਯਾਤਰੀ ਜ਼ਖਮੀ ਹੋਏ ਸਨ। ਮਰਨ ਵਾਲਿਆਂ ਵਿੱਚ 14 ਪੁਰਸ਼, 2 ਔਰਤਾਂ ਅਤੇ 2 ਬੱਚੇ ਸ਼ਾਮਲ ਹਨ। ਬੱਸ ਬਿਹਾਰ ਦੇ ਸੀਵਾਨ ਤੋਂ ਦਿੱਲੀ ਜਾ ਰਹੀ ਸੀ।
----------- Advertisement -----------
ਯੂਪੀ ਦੇ ਹਾਥਰਸ ‘ਚ ਡਬਲ ਡੇਕਰ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 2 ਦੀ ਮੌਤ
Published on
----------- Advertisement -----------

----------- Advertisement -----------