September 5, 2026, 1:44 pm
----------- Advertisement -----------
HomeNewsLatest Newsਖੜ੍ਹੇ ਟਰੱਕ ਨਾਲ ਟਕਰਾਈ ਸ਼ਰਧਾਲੂਆਂ ਨਾਲ ਭਰੀ ਬੱਸ, ਚਾਰ ਦੀ ਮੌਤ; ਕਈ...

ਖੜ੍ਹੇ ਟਰੱਕ ਨਾਲ ਟਕਰਾਈ ਸ਼ਰਧਾਲੂਆਂ ਨਾਲ ਭਰੀ ਬੱਸ, ਚਾਰ ਦੀ ਮੌਤ; ਕਈ ਲੋਕ ਜ਼ਖਮੀ

Published on

----------- Advertisement -----------

ਯੂਪੀ ਦੇ ਪੂਰਵਾਂਚਲ ਐਕਸਪ੍ਰੈਸ ਵੇਅ ‘ਤੇ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਸਵੇਰੇ ਪੰਜ ਵਜੇ ਅਯੁੱਧਿਆ ਤੋਂ ਆ ਰਹੀ ਇਕ ਬੱਸ ਬਰੇਸਰ ਥਾਣਾ ਖੇਤਰ ਦੇ ਪਿੰਡ ਮੁਸੇਪੁਰ ਨੇੜੇ ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਇਕ ਖੜ੍ਹੇ ਟਰੱਕ ‘ਚ ਜਾ ਵੱਜੀ। ਇਸ ਹਾਦਸੇ ‘ਚ ਬੱਸ ‘ਚ ਸਵਾਰ 25 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਹੁਣ ਤੱਕ ਚਾਰ ਦੀ ਮੌਤ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਹੋ ​​ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਵੱਖ-ਵੱਖ ਇਲਾਕਿਆਂ ਤੋਂ 25 ਲੋਕ ਸਵਾਰ ਸਨ, ਜੋ ਅਯੁੱਧਿਆ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ।ਬੱਸ ਬਿਹਾਰ ਦੇ ਵਿਕਰਮਗੰਜ ਜਾ ਰਹੀ ਸੀ। ਹਾਦਸੇ ਦੌਰਾਨ ਹੋਏ ਜ਼ਖਮੀਆਂ ਨੂੰ ਮਊ ਅਤੇ ਗਾਜ਼ੀਪੁਰ ਦੇ ਜ਼ਿਲਾ ਹਸਪਤਾਲਾਂ ‘ਚ ਭੇਜਿਆ ਗਿਆ ਹੈ। ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।ਫਿਲਹਾਲ ਪੁਲਿਸ ਹਾਦਸੇ ਦੇ ਕਾਰਨ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...