ਸੁਤੰਤਰਤਾ ਦਿਵਸ ਤੋਂ ਪਹਿਲਾਂ ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਲਖਨਊ ਦੇ ਆਲਮਬਾਗ ਇਲਾਕੇ ਦੇ ਰਹਿਣ ਵਾਲੇ ਦੇਵੇਂਦਰ ਤਿਵਾਰੀ ਦੇ ਘਰ ਇਕ ਬੈਗ ‘ਚ ਧਮਕੀ ਭਰੀ ਚਿੱਠੀ ਮਿਲੀ ਹੈ। ਪੱਤਰ ‘ਚ ਮੁੱਖ ਮੰਤਰੀ ਯੋਗੀ ਅਤੇ ਦੇਵੇਂਦਰ ਤਿਵਾਰੀ ਦੋਵਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਲਖਨਊ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
10 ਦਿਨਾਂ ਦੇ ਅੰਦਰ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਇਹ ਦੂਜੀ ਧਮਕੀ ਹੈ। ਲਖਨਊ ਪੁਲਿਸ ਨੇ ਦੱਸਿਆ ਕਿ 8 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਵਟਸਐਪ ਸੰਦੇਸ਼ ਮਿਲਣ ਤੋਂ ਬਾਅਦ ਸੁਸ਼ਾਂਤ ਗੋਲਫ ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
----------- Advertisement -----------
ਯੂ.ਪੀ ਦੇ ਮੁੱਖ ਮੰਤਰੀ ਯੋਗੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਜਾਂਚ ‘ਚ ਜੁਟੀ
Published on
----------- Advertisement -----------
----------- Advertisement -----------












