July 28, 2026, 7:45 pm
----------- Advertisement -----------
HomeNewsLatest Newsਡੀਜੇ 'ਤੇ ਡਾਂਸ ਕਰਦਿਆਂ ਅਚਾਨਕ ਜਮੀਨ ਤੇ ਡਿੱਗਿਆ ਲਾੜੇ ਦਾ ਭਰਾ, ਮੌ+ਤ

ਡੀਜੇ ‘ਤੇ ਡਾਂਸ ਕਰਦਿਆਂ ਅਚਾਨਕ ਜਮੀਨ ਤੇ ਡਿੱਗਿਆ ਲਾੜੇ ਦਾ ਭਰਾ, ਮੌ+ਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ ‘ਚ ਡੀਜੇ ‘ਤੇ ਨੱਚਦੇ ਹੋਏ 24 ਸਾਲਾ ਲਾੜੇ ਦੇ ਭਰਾ ਦੀ ਮੌਤ ਹੋ ਗਈ। ਥਾਣਾ ਰਾਜਾ ਦੇ ਰਾਮਪੁਰ ਦੇ ਮੁਹੱਲਾ ਗੜ੍ਹੀ ਵਾਸੀ ਸੰਜੂ ਆਪਣੇ ਭਰਾ ਦੇ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ। ਵਿਆਹ ਸਮਾਗਮ ਦੌਰਾਨ ਡੀਜੇ ‘ਤੇ ਡਾਂਸ ਚੱਲ ਰਿਹਾ ਸੀ। ਹਰ ਕੋਈ ਨੱਚ ਰਿਹਾ ਸੀ। ਸੰਜੂ ਵੀ ਜੋਸ਼ ਨਾਲ ਨੱਚ ਰਿਹਾ ਸੀ। ਨੱਚਦੇ ਹੋਏ ਉਹ ਜ਼ਮੀਨ ‘ਤੇ ਲੇਟ ਗਿਆ। ਸਾਥੀ ਨੇ ਸੋਚਿਆ ਕਿ ਉਹ ਮਜ਼ਾਕ ਕਰ ਰਿਹਾ ਹੈ, ਪਰ ਜਦੋਂ ਕਾਫੀ ਦੇਰ ਤੱਕ ਕੋਈ ਹਿਲਜੁਲ ਨਾ ਹੋਈ ਤਾਂ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਨਾ ਉਠਿਆ। ਇਹ ਦੇਖ ਕੇ ਸਾਥੀਆਂ ਦੇ ਹੋਸ਼ ਉੱਡ ਗਏ।
ਸੰਜੂ ਨੂੰ ਤੁਰੰਤ ਨਜ਼ਦੀਕੀ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾੜੇ ਦੇ ਭਰਾ ਦੀ ਮੌਤ ਦੀ ਖਬਰ ਮਿਲਦੇ ਹੀ ਵਿਆਹ ਦੀਆਂ ਖੁਸ਼ੀਆਂ ਭੰਗ ਹੋ ਗਈਆਂ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਿੱਚ ਹਾਹਾਕਾਰ ਮੱਚ ਗਈ। ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਨੂੰ ਡਾਂਸ ਕਰਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੇਰ ਰਾਤ ਨੌਜਵਾਨ ਦੀ ਲਾਸ਼ ਨੂੰ ਕਸਬਾ ਲਿਆਂਦਾ ਗਿਆ। ਇਸ ਦੇ ਨਾਲ ਹੀ ਵਿਆਹ ‘ਚ ਡਾਂਸ ਅਤੇ ਨੌਜਵਾਨ ਦੀ ਮੌਤ ਦਾ ਲਾਈਵ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...