April 29, 2026, 10:48 pm
----------- Advertisement -----------
HomeNewsLatest Newsਸ਼ਾਹਜਹਾਂਪੁਰ 'ਚ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡਿੱਗੀ ਟਰੈਕਟਰ-ਟਰਾਲੀ, 11 ਲੋਕਾਂ ਦੀ...

ਸ਼ਾਹਜਹਾਂਪੁਰ ‘ਚ ਵਾਪਰਿਆ ਵੱਡਾ ਹਾਦਸਾ, ਨਦੀ ‘ਚ ਡਿੱਗੀ ਟਰੈਕਟਰ-ਟਰਾਲੀ, 11 ਲੋਕਾਂ ਦੀ ਦਰਦਨਾਕ ਮੌ+ਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਤਿਲਹਾਰ ਥਾਣਾ ਖੇਤਰ ‘ਚ ਸ਼ਨੀਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰਿਆ। ਇਥੇ ਇਕ ਨਦੀ ਦੇ ਪੁਲ ਤੋਂ ਟਰੈਕਟਰ-ਟਰਾਲੀ ਹੇਠਾਂ ਨਦੀ ‘ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲੀ ਵਿੱਚ ਕਰੀਬ 39 ਲੋਕ ਸਵਾਰ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੇ ਨਾਲ-ਨਾਲ ਪੁਲਿਸ ਮੌਕੇ ‘ਤੇ ਪਹੁੰਚ ਗਈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਸ਼ਾਹਜਹਾਂਪੁਰ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ‘ਚ ਮਰਨ ਵਾਲੇ ਸਾਰੇ ਲੋਕ ਦਾਦਰੌਲ ਇਲਾਕੇ ਦੇ ਸੁਨੌਰਾ ਪਿੰਡ ਦੇ ਰਹਿਣ ਵਾਲੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ‘ਚ ਭਾਗਵਤ ਕਥਾ ਦਾ ਆਯੋਜਨ ਕਰਵਾਇਆ ਗਿਆ ਸੀ। ਕਥਾ ਸ਼ੁਰੂ ਹੋਣ ਤੋਂ ਪਹਿਲਾਂ ਸ਼ਨੀਵਾਰ ਨੂੰ 100 ਦੇ ਕਰੀਬ ਸ਼ਰਧਾਲੂ ਦੋ ਟਰੈਕਟਰ ਟਰਾਲੀਆਂ ਵਿੱਚ ਸਵਾਰ ਹੋ ਕੇ ਨਦੀ ਤੋਂ ਕਲਸ਼ ਵਿੱਚ ਜਲ ਭਰਨ ਲਈ ਜਾ ਰਹੇ ਸਨ। ਇਕ ਟਰੈਕਟਰ ਟਰਾਲੀ ਨੂੰ ਪਿੰਡ ਦਾ ਸੁਬੋਧ ਤਿਵਾੜੀ ਚਲਾ ਰਿਹਾ ਸੀ ਅਤੇ ਦੂਜੀ ਟਰੈਕਟਰ ਟਰਾਲੀ ਨੂੰ ਸੌਰਭ ਸਿੰਘ ਉਰਫ ਗੌਰਵ ਚਲਾ ਰਿਹਾ ਸੀ। ਅੱਗੇ ਜਾ ਰਹੇ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਸੌਰਭ ਨੇ ਰਫ਼ਤਾਰ ਤੇਜ਼ ਕਰ ਦਿੱਤੀ ਅਤੇ ਟਰੈਕਟਰ ਬੇਕਾਬੂ ਹੋ ਗਿਆ। ਟਰੈਕਟਰ-ਟਰਾਲੀ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਾਹਜਹਾਂਪੁਰ ‘ਚ ਵਾਪਰੇ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...