September 3, 2026, 3:17 am
----------- Advertisement -----------
HomeNewsLatest Newsਯੂ.ਪੀ: ਆਜ਼ਮਗੜ੍ਹ ਅਤੇ ਰਾਮਪੁਰ ਲੋਕ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ...

ਯੂ.ਪੀ: ਆਜ਼ਮਗੜ੍ਹ ਅਤੇ ਰਾਮਪੁਰ ਲੋਕ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ

Published on

----------- Advertisement -----------

ਆਜ਼ਮਗੜ੍ਹ ਅਤੇ ਰਾਮਪੁਰ ਵਿੱਚ ਲੋਕ ਸਭਾ ਉਪ ਚੋਣਾਂ ਹੋ ਰਹੀਆਂ ਹਨ। ਦੁਪਹਿਰ 3 ਵਜੇ ਤੱਕ ਰਾਮਪੁਰ ‘ਚ 32.19 ਫੀਸਦੀ ਅਤੇ ਆਜ਼ਮਗੜ੍ਹ ‘ਚ 37.82 ਫੀਸਦੀ ਪੋਲਿੰਗ ਦਰਜ ਕੀਤੀ ਗਈ। ਦੱਸ ਦਈਏ ਕਿ ਆਜ਼ਮਗੜ੍ਹ ਵਿੱਚ 13 ਅਤੇ ਰਾਮਪੁਰ ਵਿੱਚ 6 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਦੋਵਾਂ ਥਾਵਾਂ ‘ਤੇ 35 ਲੱਖ ਦੇ ਕਰੀਬ ਵੋਟਰ ਆਪਣੀ ਵੋਟ ਪਾ ਰਹੇ ਹਨ। ਕੁੱਲ 3,809 ਬੂਥ ਬਣਾਏ ਗਏ ਹਨ। ਇਹ ਦੋਵੇਂ ਸੀਟਾਂ ਆਜ਼ਮਗੜ੍ਹ ਤੋਂ ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਰਾਮਪੁਰ ਤੋਂ ਆਜ਼ਮ ਖਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈਆਂ ਸਨ।
ਸਪਾ ਨੇਤਾ ਆਜ਼ਮ ਖਾਨ ਨੇ ਰਜ਼ਾ ਡਿਗਰੀ ਕਾਲਜ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਅਬਦੁੱਲਾ ਆਜ਼ਮ ਖਾਨ ਵੀ ਮੌਜੂਦ ਸੀ। ਵੋਟਿੰਗ ਤੋਂ ਬਾਅਦ ਆਜ਼ਮ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਯੂਪੀ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੇਰੇ ‘ਤੇ ਅਜਿਹੇ ਦੋਸ਼ ਲਾਏ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ।
ਬਿਲਾਸਪੁਰ, ਰਾਮਪੁਰ ਦੇ ਪੋਲਿੰਗ ਬੂਥ ‘ਤੇ ਹੰਗਾਮਾ ਹੋਇਆ। ਇੱਥੇ ਇੱਕ ਬਜ਼ੁਰਗ ਵਿਅਕਤੀ ਨਾਲ ਇੰਸਪੈਕਟਰ ਵੱਲੋਂ ਬਦਸਲੂਕੀ ਕੀਤੀ ਗਈ ਜਿਸ ਤੋਂ ਬਾਅਦ ਲੋਕ ਇਕੱਠੇ ਹੋ ਗਏ। ਮੰਤਰੀ ਬਲਦੇਵ ਸਿੰਘ ਔਲਖ ਨੇ ਪਹੁੰਚ ਕੇ ਹੰਗਾਮਾ ਕਰ ਰਹੇ ਲੋਕਾਂ ਨੂੰ ਸ਼ਾਂਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...