July 30, 2026, 1:44 am
----------- Advertisement -----------
HomeNewsBreaking Newsਜਾਪਾਨ ਵਿੱਚ ਅਮਰੀਕੀ ਫੌਜ ਦਾ ਜਹਾਜ਼ ਹੋਇਆ ਕਰੈਸ਼, ਟੇਕ-ਆਫ ਤੋਂ 7 ਮਿੰਟ...

ਜਾਪਾਨ ਵਿੱਚ ਅਮਰੀਕੀ ਫੌਜ ਦਾ ਜਹਾਜ਼ ਹੋਇਆ ਕਰੈਸ਼, ਟੇਕ-ਆਫ ਤੋਂ 7 ਮਿੰਟ ਬਾਅਦ ਇੰਜਣ ਨੂੰ ਲੱਗੀ ਅੱ.ਗ

Published on

----------- Advertisement -----------

 ਅਮਰੀਕੀ ਫੌਜੀ ਜਹਾਜ਼ ਸੀਵੀ-22 ਓਸਪ੍ਰੇ ਕਰੈਸ਼ ਹੋ ਗਿਆ। ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਇਹ ਜਾਪਾਨ ਦੇ ਯਾਕੁਸ਼ੀਮਾ ਟਾਪੂ ਨੇੜੇ ਸਮੁੰਦਰ ਵਿੱਚ ਡਿੱਗ ਗਿਆ। ਜਹਾਜ਼ ‘ਚ 8 ਲੋਕ ਸਵਾਰ ਸਨ। ਬੀਬੀਸੀ ਮੁਤਾਬਕ ਮਛੇਰਿਆਂ ਨੇ ਸਮੁੰਦਰ ਕਿਨਾਰੇ ਇੱਕ ਵਿਅਕਤੀ ਨੂੰ ਬਚਾਇਆ ਹੈ। ਹਾਲਾਂਕਿ ਉਸ ਦੀ ਹਾਲਤ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਰਿਪੋਰਟ ਮੁਤਾਬਕ ਯਾਕੁਸ਼ੀਮਾ ਟਾਪੂ ਨੇੜੇ ਜਹਾਜ਼ ਦਾ ਮਲਬਾ ਵੀ ਮਿਲਿਆ ਹੈ। ਜਾਪਾਨੀ ਮੀਡੀਆ NHK ਮੁਤਾਬਕ ਅਮਰੀਕੀ ਫੌਜ ਦਾ ਜਹਾਜ਼ ਯਾਕੁਸ਼ੀਮਾ ਹਵਾਈ ਅੱਡੇ ‘ਤੇ ਉਤਰਨ ਵਾਲਾ ਸੀ।


ਜਾਪਾਨ ਦੇ ਮੁੱਖ ਕੈਬਨਿਟ ਸਕੱਤਰ ਹਿਰੋਕਾਜ਼ੂ ਮਾਤਸੁਨੋ ਨੇ ਕਿਹਾ ਕਿ ਜਹਾਜ਼ ਯਾਮਾਗੁਚੀ ਦੇ ਇਵਾਕੁਨੀ ਬੇਸ ਤੋਂ ਓਕੀਨਾਵਾ ਦੇ ਕਡੇਨਾ ਬੇਸ ਵੱਲ ਜਾ ਰਿਹਾ ਸੀ। ਦੁਪਹਿਰ 2:40 ਵਜੇ (ਭਾਰਤੀ ਸਮੇਂ ਅਨੁਸਾਰ 11:10 ਵਜੇ) ਜਹਾਜ਼ ਰਡਾਰ ਤੋਂ ਗਾਇਬ ਹੋ ਗਿਆ। ਇਸ ਤੋਂ ਠੀਕ 7 ਮਿੰਟ ਬਾਅਦ ਕੋਸਟ ਗਾਰਡ ਨੂੰ ਜਹਾਜ਼ ਦੇ ਕਰੈਸ਼ ਹੋਣ ਦੀ ਖਬਰ ਮਿਲੀ। ਜਾਪਾਨੀ ਮੀਡੀਆ NHK ਮੁਤਾਬਕ ਹਾਦਸੇ ਦੀ ਖਬਰ ਮਿਲਦੇ ਹੀ 2 ਹੈਲੀਕਾਪਟਰ ਅਤੇ 6 ਕਿਸ਼ਤੀਆਂ ਨੂੰ ਬਚਾਅ ਕਾਰਜ ਲਈ ਭੇਜਿਆ ਗਿਆ।


ਰਾਇਟਰਜ਼ ਦੇ ਅਨੁਸਾਰ, ਜਾਪਾਨ ਵਿੱਚ ਓਸਪ੍ਰੇ ਦੀ ਤਾਇਨਾਤੀ ਨੂੰ ਲੈ ਕੇ ਬਹਿਸ ਹੋਈ ਸੀ। ਇਸ ਤੈਨਾਤੀ ਦਾ ਵਿਰੋਧ ਕਰ ਰਹੇ ਲੋਕਾਂ ਨੇ ਕਿਹਾ ਕਿ ਓਸਪ੍ਰੇ ਦੇ ਕਰੈਸ਼ ਹੋਣ ਦਾ ਖਤਰਾ ਹੈ। ਹਾਲਾਂਕਿ, ਅਮਰੀਕੀ ਅਤੇ ਜਾਪਾਨੀ ਫੌਜ ਦਾ ਕਹਿਣਾ ਹੈ ਕਿ ਓਸਪ੍ਰੇ ਬਿਲਕੁਲ ਸੁਰੱਖਿਅਤ ਉੱਡਦਾ ਹੈ। ਓਸਪ੍ਰੇ ਏਅਰਕ੍ਰਾਫਟ ਬੋਇੰਗ (BA.N) ਅਤੇ ਬੇਲ ਹੈਲੀਕਾਪਟਰ ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤਾ ਗਿਆ ਹੈ। ਇਹ ਹੈਲੀਕਾਪਟਰ ਅਤੇ ਫਿਕਸਡ ਵਿੰਗ ਏਅਰਕ੍ਰਾਫਟ ਦੋਵਾਂ ਦੀ ਤਰ੍ਹਾਂ ਉੱਡ ਸਕਦਾ ਹੈ। ਯੂਐਸ ਨੇਵੀ ਅਤੇ ਜਾਪਾਨੀ ਆਰਮੀ ਦੋਵੇਂ ਇਸਦੀ ਵਰਤੋਂ ਕਰਦੇ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...