ਅਮਰੀਕਾ ਦੇ ਤੀਜੇ ਰਾਸ਼ਟਰਪਤੀ ਜਿੰਮੀ ਕਾਰਟਰ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਇਸ ਕਾਰਨ ਉਨ੍ਹਾਂ ਨੇ ਆਪਣਾ ਆਖਰੀ ਸਮਾਂ ਪਰਿਵਾਰਕ ਮੈਂਬਰਾਂ ਵਿਚਕਾਰ ਹੀ ਬਿਤਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਿੰਮੀ ਕਾਰਟਰ ਨੂੰ ਹੁਣ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਹੋਵੇਗਾ।
ਦੱਸ ਦਈਏ ਕਿ 98 ਸਾਲ ਦੇ ਜਿੰਮੀ ਕਾਰਟਰ, ਅੱਜ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਬਜ਼ੁਰਗ ਜੀਵਿਤ ਰਾਸ਼ਟਰਪਤੀ ਹਨ। ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ। ਉਨ੍ਹਾਂ ਨੂੰ ਸਾਲ 2002 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਵੀ ਮਿਲਿਆ ਸੀ। ਕਾਰਟਰ ਪਿਛਲੇ ਕੁਝ ਸਮੇਂ ਤੋਂ ਮੇਲਾਨੋਮਾ ਨਾਂ ਦੀ ਬੀਮਾਰੀ ਤੋਂ ਪੀੜਤ ਹਨ। ਜੋ ਹੁਣ ਉਨ੍ਹਾਂ ਦੇ ਜਿਗਰ ਅਤੇ ਦਿਮਾਗ ਤਕ ਫੈਲ ਗਿਆ ਹੈ। ਮੇਲਾਨੋਮਾ ਚਮੜੀ ਦੇ ਕੈਂਸਰ ਦੀ ਇੱਕ ਕਿਸਮ ਹੈ।
----------- Advertisement -----------
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਕਾਰਟਰ ਦੀ ਹਾਲਤ ਨਾਜ਼ੁਕ
Published on
----------- Advertisement -----------
----------- Advertisement -----------









