June 27, 2026, 2:28 am
----------- Advertisement -----------
HomeNewsLatest Newsਅਮਰੀਕਾ: ਝੀਲ 'ਚ ਡੁੱਬਣ ਨਾਲ 2 ਭਾਰਤੀ ਵਿਦਿਆਰਥੀਆਂ ਦੀ ਮੌ+ਤ

ਅਮਰੀਕਾ: ਝੀਲ ‘ਚ ਡੁੱਬਣ ਨਾਲ 2 ਭਾਰਤੀ ਵਿਦਿਆਰਥੀਆਂ ਦੀ ਮੌ+ਤ

Published on

----------- Advertisement -----------

ਅਮਰੀਕਾ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਤੇਲੰਗਾਨਾ ਦੇ ਵਿਦਿਆਰਥੀ ਉਤੇਜ ਕੁੰਤਾ (24) ਅਤੇ ਸ਼ਿਵਾ ਕੇਲੀਗਰੀ (25) ਸ਼ਨੀਵਾਰ ਨੂੰ ਮਿਸੌਰੀ ਵਿੱਚ ਓਜ਼ਾਰਕਸ ਝੀਲ ਵਿੱਚ ਤੈਰਾਕੀ ਲਈ ਗਏ ਸਨ। ਦੋਵੇਂ ਮਿਸੂਰੀ ਦੀ ਸੇਂਟ ਲੁਈਸ ਯੂਨੀਵਰਸਿਟੀ ਵਿੱਚ ਮਾਸਟਰਜ਼ ਕਰ ਰਹੇ ਸਨ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਜਦੋਂ ਕੁੰਤਾ ਡੁੱਬਣ ਲੱਗਾ ਤਾਂ ਉਸ ਦੇ ਦੋਸਤ ਕੇਲੀਗਰੀ ਨੇ ਉਸ ਨੂੰ ਬਚਾਉਣ ਲਈ ਝੀਲ ਵਿੱਚ ਛਾਲ ਮਾਰ ਦਿੱਤੀ ਪਰ ਦੋਵੇਂ ਡੁੱਬਣ ਲੱਗੇ। ਸੂਚਨਾ ਮਿਲਣ ‘ਤੇ ਪੁਲਸ ਵੀ ਪਹੁੰਚੀ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਦੋਵਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। ਤੇਲੰਗਾਨਾ ਦੇ ਮੰਤਰੀ ਕੇ.ਟੀ. ਰਾਮਾ ਰਾਓ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਆਪਣੀ ਟੀਮ ਨੂੰ ਮ੍ਰਿਤਕ ਦੇਹਾਂ ਨੂੰ ਵਾਪਸ ਲਿਆਉਣ ਵਿੱਚ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...