September 6, 2026, 5:42 am
----------- Advertisement -----------
HomeNewsBreaking Newsਅਮਰੀਕਾ: ਗੁਰਦੁਆਰੇ 'ਚ ਚੱਲੀਆਂ ਗੋ+ਲੀਆਂ: ਦੋ ਸਿੱਖ ਨੌਜਵਾਨ ਜ਼ਖਮੀ, ਪੁਲਿਸ ਨੇ ਕਿਹਾ...

ਅਮਰੀਕਾ: ਗੁਰਦੁਆਰੇ ‘ਚ ਚੱਲੀਆਂ ਗੋ+ਲੀਆਂ: ਦੋ ਸਿੱਖ ਨੌਜਵਾਨ ਜ਼ਖਮੀ, ਪੁਲਿਸ ਨੇ ਕਿਹਾ ਕਿ ਇਹ ਹੇਟ ਕ੍ਰਾਈਮ ਨਹੀਂ

Published on

----------- Advertisement -----------

ਸੈਕਰਾਮੈਂਟੋ (ਅਮਰੀਕਾ), 27 ਮਾਰਚ 2023 – ਅਮਰੀਕਾ ਦੇ ਸੈਕਰਾਮੈਂਟੋ ਕਾਊਂਟੀ ਦੇ ਗੁਰਦੁਆਰੇ ਵਿਚ ਦੁਪਹਿਰ 2.30 ਵਜੇ (ਉਥੋਂ ਦੇ ਸਮੇਂ ਅਨੁਸਾਰ) ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਸਿੱਖ ਨੌਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ੂਟਰ ਵੀ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਐਤਵਾਰ ਹੋਣ ਕਾਰਨ ਗੁਰਦੁਆਰੇ ਵਿੱਚ ਭਾਰੀ ਇਕੱਠ ਸੀ। ਸਥਾਨਕ ਸ਼ੈਰਿਫ (ਪੁਲਿਸ) ਦਫਤਰ ਦੇ ਬੁਲਾਰੇ ਅਮਰ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਫਰਤ-ਅਪਰਾਧ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਲੜਾਈ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।

ਸ਼ੈਰਿਫ ਦੇ ਦਫ਼ਤਰ ਅਨੁਸਾਰ ਇਹ ਘਟਨਾ ਬਰੈਡਸ਼ਾਅ ਰੋਡ ਦੇ 7600 ਬਲਾਕ ‘ਤੇ ਸਥਿਤ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਵਾਪਰੀ। ਇਹ ਗੋਲੀਬਾਰੀ ਕਿਸੇ ਨਫ਼ਰਤ-ਅਪਰਾਧ ਨਾਲ ਸਬੰਧਤ ਨਹੀਂ ਹੈ। ਇਹ ਘਟਨਾ ਇਕ ਦੂਜੇ ਨੂੰ ਜਾਣਨ ਵਾਲੇ ਦੋ ਵਿਅਕਤੀਆਂ ਵਿਚਾਲੇ ਹੋਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੜਾਈ ਦੋ ਜਾਣਕਾਰਾਂ ਵਿਚਕਾਰ ਹੋਈ ਸੀ। ਝਗੜਾ ਕਰ ਰਹੇ ਨੌਜਵਾਨਾਂ ‘ਚੋਂ ਇਕ ਨੇ ਗੋਲੀ ਚਲਾ ਦਿੱਤੀ, ਜੋ ਨੇੜੇ ਖੜ੍ਹੇ ਨੌਜਵਾਨਾਂ ‘ਤੇ ਲੱਗ ਗਈ। ਜਿਸ ਤੋਂ ਬਾਅਦ ਲੜ ਨੌਜਵਾਨ ਨੇ ਪਿਸਤੌਲ ਖੋ ਜੇ ਸ਼ੂਟਰ ਦੇ ‘ਤੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਉਹ ਗੁਰਦੁਆਰੇ ਤੋਂ ਭੱਜ ਗਿਆ।

ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀ ਸ਼ੂਟਰ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਦਕਿ ਦੂਜੇ ਸ਼ੂਟਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਹਰ ਐਤਵਾਰ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਜੋ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦਾ ਹੈ। ਘਟਨਾ ਤੋਂ ਬਾਅਦ ਅਪਰਾਧ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...