September 16, 2026, 9:43 pm
----------- Advertisement -----------
HomeNewsLatest Newsਉਤਰਾਖੰਡ 'ਚ ਅਲਕਨੰਦਾ ਨਦੀ 'ਚ ਡਿੱਗਿਆ ਟੈਂਪੂ ਟ੍ਰੈਵਲਰ, 10 ਸੈਲਾਨੀਆਂ ਦੀ ਮੌਤ,...

ਉਤਰਾਖੰਡ ‘ਚ ਅਲਕਨੰਦਾ ਨਦੀ ‘ਚ ਡਿੱਗਿਆ ਟੈਂਪੂ ਟ੍ਰੈਵਲਰ, 10 ਸੈਲਾਨੀਆਂ ਦੀ ਮੌਤ, 13 ਜ਼ਖਮੀ

Published on

----------- Advertisement -----------

ਉਤਰਾਖੰਡ ਦੇ ਬਦਰੀਨਾਥ ਹਾਈਵੇਅ ‘ਤੇ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਅਲਕਨੰਦਾ ਨਦੀ ‘ਚ ਡਿੱਗ ਗਿਆ। ਇਸ ਹਾਦਸੇ ‘ਚ 10 ਸੈਲਾਨੀਆਂ ਦੀ ਮੌਤ ਹੋ ਗਈ। ਜਦਕਿ 13 ਜ਼ਖਮੀ ਹਨ। 7 ਗੰਭੀਰ ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਰਿਸ਼ੀਕੇਸ਼ ਏਮਜ਼ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਟੈਂਪੂ ਟਰੈਵਲਰ ਵਿੱਚ 23 ਯਾਤਰੀ ਸਵਾਰ ਸਨ। ਹਰ ਕੋਈ ਬਦਰੀਨਾਥ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਸਥਾਨਕ ਲੋਕਾਂ, ਐਸਡੀਆਰਐਫ, ਫਾਇਰ ਸਰਵਿਸ, ਜ਼ਿਲ੍ਹਾ ਆਫ਼ਤ ਪ੍ਰਬੰਧਨ ਅਤੇ ਜਲ ਪੁਲਿਸ ਦੀਆਂ ਟੀਮਾਂ ਵਲੋਂ ਬਚਾਅ ਕਾਰਜ ਜਾਰੀ ਹਨ।
ਪੁਲਿਸ ਨੇ ਦੱਸਿਆ ਕਿ ਟਰੈਵਲਰ ਹਰਿਆਣਾ ਨੰਬਰ ਦਾ ਹੈ। ਦਿੱਲੀ-ਐਨਸੀਆਰ ਵਿੱਚ ਰਹਿਣ ਵਾਲੇ ਸੈਲਾਨੀਆਂ ਨੇ ਇਸਨੂੰ ਬੁੱਕ ਕੀਤਾ ਸੀ। ਉਹ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਤੋਂ ਰਵਾਨਾ ਹੋਏ ਸਨ। ਸਾਰੀ ਰਾਤ ਸਫ਼ਰ ਕੀਤਾ। ਹਾਦਸੇ ਦੌਰਾਨ ਜਾਨ ਗਵਾਉਣ ਵਾਲਿਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪ੍ਰਸ਼ਾਸਨ ਦਾ ਧਿਆਨ ਜ਼ਖਮੀਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ‘ਤੇ ਹੈ।
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ- ਸਥਾਨਕ ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...