June 9, 2026, 10:59 pm
----------- Advertisement -----------
HomeNewsLatest News‘ਵੰਦੇ ਭਾਰਤ’ ਟਰੇਨ ਦੀ ਇੱਕ ਵਾਰ ਫਿਰ ਤੋਂ ਹੋਈ ਟੱਕਰ, ਇੱਕ ਮਹੀਨੇ...

‘ਵੰਦੇ ਭਾਰਤ’ ਟਰੇਨ ਦੀ ਇੱਕ ਵਾਰ ਫਿਰ ਤੋਂ ਹੋਈ ਟੱਕਰ, ਇੱਕ ਮਹੀਨੇ ’ਚ ਤੀਜੀ ਘਟਨਾ

Published on

----------- Advertisement -----------

ਦੇਸ਼ ਦੀ ਸਭ ਤੋਂ ਤੇਜ਼ ਰੇਲ ਗੱਡੀ ‘ਵੰਦੇ ਭਾਰਤ’ ਇਕ ਵਾਰ ਫਿਰ ਸ਼ਨੀਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਗੁਜਰਾਤ ਦੇ ਅਤੁਲ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਵਾਪਰਿਆ, ਜਦੋਂ ਮੁੰਬਈ ਤੋਂ ਗਾਂਧੀਨਗਰ ਜਾ ਰਹੀ ਰੇਲਗੱਡੀ ਅੱਗੇ ਬਲਦ ਆ ਗਿਆ। ਟੱਕਰ ਕਾਰਨ ਟਰੇਨ ਦਾ ਅਗਲਾ ਹਿੱਸਾ ਟੁੱਟ ਗਿਆ। ਘਟਨਾ ਤੋਂ ਬਾਅਦ ਟਰੇਨ ਨੂੰ ਕੁੱਝ ਸਮੇਂ ਲਈ ਰੋਕ ਕੇ ਰਵਾਨਾ ਕਰ ਦਿੱਤਾ ਗਿਆ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਯਾਤਰੀਆਂ ਦੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸਾਰੇ ਯਾਤਰੀ ਸੁਰੱਖਿਅਤ ਹਨ। ਵੰਦੇ ਭਾਰਤ ਐਕਸਪ੍ਰੈਸ ਨਾਲ ਜਾਨਵਰਾਂ ਦੇ ਟਕਰਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਵੰਦੇ ਭਾਰਤ ਇਸ ਤੋਂ ਪਹਿਲਾਂ ਵੀ ਦੋ ਵਾਰ ਹਾਦਸੇ ਦਾ ਸ਼ਿਕਾਰ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਟਰੇਨ ਮੁੰਬਈ ਤੋਂ ਅਹਿਮਦਾਬਾਦ ਜਾ ਰਹੀ ਸੀ। ਇਹ ਟਰੇਨ ਵਟਵਾ ਅਤੇ ਮਨੀਨਗਰ ਸਟੇਸ਼ਨਾਂ ਦੇ ਕੋਲ ਮੱਝਾਂ ਦੇ ਝੁੰਡ ਨਾਲ ਟਕਰਾ ਗਈ ਸੀ। ਇਸ ਮਾਮਲੇ ਵਿੱਚ ਮੱਝਾਂ ਦੇ ਮਾਲਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਮੁੰਬਈ-ਗਾਂਧੀਨਗਰ ਮਾਰਗ ’ਤੇ ਇੱਕ ਹਾਦਸਾ ਵਾਪਰਿਆ ਸੀ ਜਦੋਂ ਪਸ਼ੂਆਂ ਦੇ ਝੁੰਡ ਦੀ ਵੰਦੇ ਭਾਰਤ ਟਰੇਨ ਨਾਲ ਟੱਕਰ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...