September 10, 2026, 11:49 am
----------- Advertisement -----------
HomeNewsLatest Newsਸਬਜ਼ੀਆਂ ਅਤੇ ਫ਼ਲਾਂ ਦੀਆਂ ਵਧਦੀਆਂ ਕੀਮਤਾਂ ਨੇ ਹਿਲਾਇਆ ਆਮ ਲੋਕਾਂ ਦੇ ਘਰ...

ਸਬਜ਼ੀਆਂ ਅਤੇ ਫ਼ਲਾਂ ਦੀਆਂ ਵਧਦੀਆਂ ਕੀਮਤਾਂ ਨੇ ਹਿਲਾਇਆ ਆਮ ਲੋਕਾਂ ਦੇ ਘਰ ਦਾ ਬਜਟ

Published on

----------- Advertisement -----------

ਦੇਸ਼ ਭਰ ਵਿੱਚ ਆਮ ਆਦਮੀ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਇਸ ਦੌਰਾਨ ਸਬਜ਼ੀਆਂ ਦੇ ਭਾਅ ਵੀ ਅਸਮਾਨ ਛੂਹ ਰਹੇ ਹਨ। ਪੂਰੇ ਦੇਸ਼ ‘ਚ ਪਿਛਲੇ ਲਗਭਗ 16 ਦਿਨਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 10 ਤੋਂ 11 ਰੁਪਏ ਦਾ ਵਾਧਾ ਹੋਇਆ ਹੈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਰੋਜ਼ਾਨਾ ਜ਼ਿੰਦਗੀ ‘ਚ ਵਰਤੋਂ ‘ਚ ਆਉਣ ਵਾਲੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਗਈਆਂ ਹਨ। ਆਮ ਆਦਮੀ ਦੇ ਘਰ ਦਾ ਬਜਟ ਤਾਂ ਪੂਰੀ ਤਰ੍ਹਾਂ ਹਿੱਲ ਗਿਆ ਹੈ ਕਿਉਕਿ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।
ਜਲੰਧਰ ਦੀ ਸਬਜ਼ੀ ਮੰਡੀ ‘ਚ ਸਬਜ਼ੀ ਅਤੇ ਫਲ ਖਰੀਦਣ ਆਏ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਘਰ ਦਾ ਬਜਟ ਤਾਂ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਅਤੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾ 500 ਰੁਪਏ ‘ਚ ਹਫ਼ਤੇ ਭਰ ਲਈ ਸਬਜ਼ੀਆਂ ਆਉਂਦੀਆਂ ਸਨ, ਪਰ ਹੁਣ ਕੀਮਤਾਂ ‘ਚ ਵਾਧੇ ਕਾਰਨ ਸਿਰਫ਼ 2 ਦਿਨ ਹੀ ਸਬਜ਼ੀ ਆਉਂਦੀ ਹੈ | ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਦਿਨਾਂ ‘ਚ ਨਿੰਬੂ ਪਾਣੀ ਦੀ ਜ਼ਿਆਦਾ ਲੋੜ ਹੁੰਦੀ ਹੈ ਅਤੇ ਇਸ ਸਮੇਂ ਨਿੰਬੂ ਦੀ ਕੀਮਤ 250 ਤੋਂ 300 ਰੁਪਏ ਕਿਲੋ ਹੈ।
ਸਬਜ਼ੀ ਮੰਡੀ ਦੇ ਪ੍ਰਧਾਨ ਡਿੰਪੀ ਸਚਦੇਵਾ ਅਤੇ ਫਲ ਮੰਡੀ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਹਰ ਵਾਰ ਗਰਮੀਆਂ ਕਾਰਨ ਸਬਜ਼ੀਆਂ ਦੇ ਭਾਅ ਵਧ ਜਾਂਦੇ ਸਨ ਪਰ ਇਸ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦਾ ਅਸਰ ਵੀ ਸਬਜ਼ੀਆਂ ਦੇ ਭਾਅ ਤੇ ਪਿਆ ਹੈ। ਫਲ ਮੰਡੀ ਦੇ ਪ੍ਰਧਾਨ ਇੰਦਰਜੀਤ ਦਾ ਕਹਿਣਾ ਹੈ ਕਿ ਤਕਰੀਬਨ ਸਾਰੇ ਹੀ ਫਲ ਬਾਹਰਲੇ ਰਾਜਾਂ ਤੋਂ ਆਉਂਦੇ ਹਨ, ਤੇਲ ਦੀਆਂ ਕੀਮਤਾਂ ਵਧਣ ਕਾਰਨ ਫਲਾਂ ਦੇ ਭਾਅ ਵੀ ਕਾਫੀ ਵਧ ਗਏ ਹਨ, ਜਿਵੇਂ ਸੇਬ ਕਸ਼ਮੀਰ ਤੋਂ ਆਉਂਦਾ ਹੈ ਅਤੇ ਪਿਛਲੀ ਵਾਰ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਿਆ ਸੀ ਪਰ ਇਸ ਵਾਰ ਸੇਬ ਦੀ ਕੀਮਤ 150 ਤੋਂ 200 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...