September 19, 2026, 7:23 pm
----------- Advertisement -----------
HomeNewsLatest Newsਨੂਪੁਰ ਸ਼ਰਮਾ ਦੇ ਸਮਰਥਨ 'ਚ ਆਇਆ ਭਾਰਤੀ ਟੀਮ ਦਾ ਇਹ ਸਾਬਕਾ ਦਿੱਗਜ...

ਨੂਪੁਰ ਸ਼ਰਮਾ ਦੇ ਸਮਰਥਨ ‘ਚ ਆਇਆ ਭਾਰਤੀ ਟੀਮ ਦਾ ਇਹ ਸਾਬਕਾ ਦਿੱਗਜ ਕ੍ਰਿਕਟਰ

Published on

----------- Advertisement -----------

ਭਾਜਪਾ ਦੀ ਸਾਬਕਾ ਨੇਤਾ ਨੂਪੁਰ ਸ਼ਰਮਾ ਵੱਲੋਂ ਦਿੱਤੀ ਗਈ ਵਿਵਾਦਿਤ ਟਿਪਣੀ ਦੇ ਖਿਲਾਫ ਦੇਸ਼ ਵਿਦੇਸ਼ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਜਿਹੇ ‘ਚ ਟੀਮ ਇੰਡੀਆ ਦਾ ਸਾਬਕਾ ਤੇਜ਼ ਗੇਂਦਬਾਜ਼ ਭਾਜਪਾ ਦੀ ਸਾਬਕਾ ਨੇਤਾ ਨੂਪੁਰ ਸ਼ਰਮਾ ਦੇ ਸਮਰਥਨ ‘ਚ ਅੱਗੇ ਆਇਆ ਹੈ।
ਕੁਝ ਦਿਨ ਪਹਿਲਾ ਬੇਲਾਗਾਵੀ ਵਿੱਚ ਇੱਕ ਮੁਸਲਿਮ ਮਸਜਿਦ ਦੇ ਬਾਹਰ ਨੂਪੁਰ ਸ਼ਰਮਾ ਦਾ ਪੁਤਲਾ ਟੰਗਿਆ ਗਿਆ। ਸਾਬਕਾ ਤੇਜ਼ ਗੇਂਦਬਾਜ਼ ਵੈਂਕਟੇਸ਼ ਪ੍ਰਸਾਦ ਨੇ ਇਸ ਬਾਰੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਨਹੀਂ ਕਰ ਸਕਦਾ ਕਿ ਇਹ 21ਵੀਂ ਸਦੀ ਦਾ ਭਾਰਤ ਹੈ। ਵੈਂਕਟੇਸ਼ ਨੇ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਲੋਕਾਂ ਨੇ ਟ੍ਰੋਲ ਵੀ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਤਿੱਖੇ ਸ਼ਬਦਾਂ ‘ਚ ਜਵਾਬ ਦਿੱਤਾ।


ਦੱਸ ਦਈਏ ਕਿ ਵੈਂਕਟੇਸ਼ ਨੇ ਆਪਣੇ ਪਹਿਲੇ ਟਵੀਟ ਵਿੱਚ ਇਕ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਇਹ ਕਰਨਾਟਕ ਵਿੱਚ ਨੂਪੁਰ ਸ਼ਰਮਾ ਦਾ ਲਟਕਾਇਆ ਪੁਤਲਾ ਹੈ। ਯਕੀਨ ਨਹੀਂ ਆ ਰਿਹਾ ਕਿ ਇਹ 21ਵੀਂ ਸਦੀ ਦਾ ਭਾਰਤ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੀ ਭੈੜੀ ਰਾਜਨੀਤੀ ਨਾ ਕਰੋ ਅਤੇ ਸਮਝਦਾਰ ਬਣੋ।
ਇਸ ਤੋਂ ਬਾਅਦ ਇਕ ਹੋਰ ਟਵੀਟ ‘ਚ ਵੈਂਕਟੇਸ਼ ਨੇ ਲਿਖਿਆ ਕਿ ਇਸ ਸਥਿਤੀ ਲਈ ਨਿਊਜ਼ ਚੈਨਲਾਂ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਨੂੰ ਜਾਇਜ਼ ਠਹਿਰਾਉਣ ਵਾਲੇ ਵੀ ਜ਼ਿੰਮੇਵਾਰ ਹਨ।
ਉਨ੍ਹਾਂ ਨੇ ਫਿਰ ਟਵੀਟ ਕੀਤਾ ਅਤੇ ਲਿਖਿਆ ਕਿ ਮੇਰਾ ਇੱਕ ਟਵੀਟ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ ਅਤੇ ਸਾਡੇ ਦੇਸ਼ ਵਿੱਚ ਅਜਿਹੇ ਲੋਕਾਂ ਦੀ ਸੂਚੀ ਬੇਅੰਤ ਹੈ। ਪੱਤਰਕਾਰਾਂ ਤੋਂ ਲੈ ਕੇ ਸੰਸਦ ਮੈਂਬਰਾਂ ਤੱਕ, ਅਖਬਾਰਾਂ ਦੇ ਪ੍ਰਮੁੱਖ ਤੋਂ ਲੈ ਕੇ ਹਿੰਦੂ ਦੇਵਤਿਆਂ ਦਾ ਮਜ਼ਾਕ ਉਡਾਉਣ ਵਾਲੇ ਅਖੌਤੀ ਮੋਹਰੀ ਕਲਾਕਾਰਾਂ ਤੱਕ, ਸਿਰਫ ਸਨਾਤਨ ਧਰਮ ਨੇ ਹੀ ਵਾਰ-ਵਾਰ ਸਹਿਣਸ਼ੀਲਤਾ ਦਿਖਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...