June 26, 2026, 6:05 pm
----------- Advertisement -----------
HomeNewsBreaking Newsਬੰਗਾਲ 'ਚ ਔਰਤ ਨਾਲ ਕੁੱਟਮਾਰ ਦਾ ਵੀਡੀਓ ਆਇਆ ਸਾਹਮਣੇ: 4 ਨੇ ਹੱਥ-ਪੈਰ...

ਬੰਗਾਲ ‘ਚ ਔਰਤ ਨਾਲ ਕੁੱਟਮਾਰ ਦਾ ਵੀਡੀਓ ਆਇਆ ਸਾਹਮਣੇ: 4 ਨੇ ਹੱਥ-ਪੈਰ ਫੜੇ, 2 ਨੇ ਡੰਡਿਆਂ ਨਾਲ ਕੁੱਟਿਆ

Published on

----------- Advertisement -----------

ਪੱਛਮੀ ਬੰਗਾਲ, 10 ਜੁਲਾਈ 2024 – ਪੱਛਮੀ ਬੰਗਾਲ ਵਿੱਚ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਚਾਰ ਆਦਮੀ ਇੱਕ ਔਰਤ ਨੂੰ ਹੱਥਾਂ ਅਤੇ ਲੱਤਾਂ ਤੋਂ ਫੜੇ ਹੋਏ ਨਜ਼ਰ ਆ ਰਹੇ ਹਨ, ਜਦੋਂ ਕਿ ਦੋ ਆਦਮੀ ਔਰਤ ਨੂੰ ਦੋ ਡੰਡਿਆਂ ਨਾਲ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਔਰਤ ਰੌਲਾ ਪਾ ਰਹੀ ਹੈ ਪਰ ਦੋਸ਼ੀ ਉਸ ਨੂੰ ਕੁੱਟਣਾ ਬੰਦ ਨਹੀਂ ਕਰ ਰਹੇ।

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਦਾਅਵਾ ਕੀਤਾ ਗਿਆ ਹੈ ਕਿ ਇਹ ਘਟਨਾ ਕਮਰਹਾਟੀ ਜ਼ਿਲੇ ਦੇ ਅਰਿਆਦਾਹਾ ਇਜ਼ਾਕੇ ਦੇ ਤਾਲਤਾਲਾ ਕਲੱਬ ‘ਚ ਹੋਈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਔਰਤ ਦੀ ਕੁੱਟਮਾਰ ਕਰਨ ਵਾਲਾ ਮੁੱਖ ਦੋਸ਼ੀ ਟੀਐਮਸੀ ਵਿਧਾਇਕ ਮਦਨ ਮਿੱਤਰਾ ਦਾ ਕਰੀਬੀ ਜਯੰਤ ਸਿੰਘ ਹੈ, ਜੋ ਇਲਾਕੇ ਵਿੱਚ ਸੁਪਾਰੀ ਲੈਣ (ਪੈਸੇ ਲਈ ਲੋਕਾਂ ਨੂੰ ਮਾਰਨ) ਲਈ ਜਾਣਿਆ ਜਾਂਦਾ ਹੈ।

ਇਹ ਵੀਡੀਓ 8 ਜੁਲਾਈ ਨੂੰ ਸਾਹਮਣੇ ਆਇਆ ਸੀ, ਜਿਸ ਬਾਰੇ ਬੈਰਕਪੁਰ, ਬੰਗਾਲ ਦੀ ਪੁਲਿਸ ਨੇ ਕਿਹਾ ਕਿ ਇਹ ਇੱਕ ਪੁਰਾਣੀ ਵੀਡੀਓ ਹੈ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਵੀਡੀਓ ‘ਚ ਨਜ਼ਰ ਆਏ ਸਾਰੇ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋ ਮੁਲਜ਼ਮ ਪਹਿਲਾਂ ਹੀ ਪੁਲੀਸ ਦੀ ਹਿਰਾਸਤ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...