September 11, 2026, 4:25 am
----------- Advertisement -----------
HomeNewsLatest Newsਭਾਜਪਾ ਆਗੂ ਨੇ ਪਤਨੀ ਤੇ ਦੋ ਪੁੱਤਰਾਂ ਸਮੇਤ ਨਿਗਲੀ ਜਹਿਰੀਲੀ ਚੀਜ਼, ਚਾਰਾਂ...

ਭਾਜਪਾ ਆਗੂ ਨੇ ਪਤਨੀ ਤੇ ਦੋ ਪੁੱਤਰਾਂ ਸਮੇਤ ਨਿਗਲੀ ਜਹਿਰੀਲੀ ਚੀਜ਼, ਚਾਰਾਂ ਦੀ ਮੌ+ਤ

Published on

----------- Advertisement -----------

ਮੱਧ ਪ੍ਰਦੇਸ਼ ਦੇ ਵਿਦਿਸ਼ਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਭਾਜਪਾ ਆਗੂ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਜ਼ਹਿਰ ਖਾ ਲਿਆ। ਇਸ ਕਾਰਨ ਪਰਿਵਾਰ ਦੇ ਚਾਰੋਂ ਜੀਆਂ ਦੀ ਮੌਤ ਹੋ ਗਈ ਹੈ। ਵਿਦਿਸ਼ਾ ਦੇ ਇਸ ਭਾਜਪਾ ਨੇਤਾ ਦਾ ਨਾਂ ਸੰਜੀਵ ਮਿਸ਼ਰਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਦੋ ਪੁੱਤਰਾਂ ਦੀ ਲਾਇਲਾਜ ਬਿਮਾਰੀ ਤੋਂ ਪ੍ਰੇਸ਼ਾਨ ਸੀ। ਇਸ ਕਾਰਨ ਵੀਰਵਾਰ ਸ਼ਾਮ ਉਸ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨਾਲ ਮਿਲ ਕੇ ਕਥਿਤ ਤੌਰ ‘ਤੇ ਸਲਫਾਸ ਖਾ ਲਈ। ਇਸ ਤੋਂ ਬਾਅਦ ਪੂਰੇ ਪਰਿਵਾਰ ਦੀ ਮੌਤ ਹੋ ਗਈ। ਇਸ ਘਟਨਾ ਦਾ ਖੁਲਾਸਾ ਹੋਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।
ਭਾਜਪਾ ਦੇ ਵਿਦਿਸ਼ਾ ਮੰਡਲ ਦੇ ਮੁਖੀ ਸੁਰਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਵਿਦਿਸ਼ਾ ਦੇ ਬੰਟੀ ਨਗਰ ਇਲਾਕੇ ‘ਚ ਰਹਿਣ ਵਾਲੇ ਸੰਜੀਵ ਮਿਸ਼ਰਾ ਭਾਜਪਾ ਵਿਦਿਸ਼ਾ ਨਗਰ ਮੰਡਲ ਦੇ ਉਪ ਪ੍ਰਧਾਨ ਸਨ। ਉਹ ਭਾਜਪਾ ਦੇ ਸਾਬਕਾ ਕੌਂਸਲਰ ਵੀ ਰਹੇ ਹਨ।
ਵਿਦਿਸ਼ਾ ਦੇ ਡੀਐਮ ਨੇ ਕਿਹਾ ਕਿ ਸੰਜੀਵ ਮਿਸ਼ਰਾ ਦੇ ਦੋਵੇਂ ਪੁੱਤਰਾਂ ਨੂੰ ਡੀਐਮਡੀ ਨਾਮਕ ਜੈਨੇਟਿਕ ਬਿਮਾਰੀ ਸੀ, ਇਸ ਦਾ ਕੋਈ ਇਲਾਜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ‘ਚ ਸੰਜੀਵ ਮਿਸ਼ਰਾ ਨੇ ਲਿਖਿਆ ਕਿ ਉਹ ਆਪਣੇ ਬੱਚਿਆਂ ਨੂੰ ਨਹੀਂ ਬਚਾ ਪਾ ਰਹੇ, ਇਸ ਕਾਰਨ ਉਹ ਹੁਣ ਜਿਉਣਾ ਨਹੀਂ ਚਾਹੁੰਦੇ। ਐਡੀਸ਼ਨਲ ਐਸਪੀ ਸਮੀਰ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...