ਨਵੀਂ ਦਿੱਲੀ: ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਦੂਜੀ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਅਧਿਕਾਰਤ ਆਦੇਸ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਜਾਰੀ ਕੀਤਾ।
ਸਾਂਪਲਾ ਨੇ ਪੰਜਾਬ ਚੋਣਾਂ ਤੋਂ ਪਹਿਲਾਂ NCSC ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਚੋਣਾਂ ਲੜੀਆਂ ਸਨ। ਪੰਜਾਬ ਦੇ ਇੱਕ ਉੱਘੇ ਦਲਿਤ ਸਿਆਸਤਦਾਨ ਸਾਂਪਲਾ ਨੇ 1998 ਵਿੱਚ ਜਲੰਧਰ ਛਾਉਣੀ ਦੇ ਪਿੰਡ ਸੋਫੀ ਦੇ ਸਰਪੰਚ ਵਜੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਹ ਪੰਜਾਬ ਸਰਕਾਰ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।
ਦੱਸ ਦਈਏ ਕਿ ਉਹ 2008 ਤੋਂ 2012 ਤੱਕ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਅਤੇ 2014 ਵਿੱਚ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਹੇ। ਫਿਰ ਉਹ ਹੁਸ਼ਿਆਰਪੁਰ ਤੋਂ ਲੋਕ ਸਭਾ ਲਈ ਚੁਣੇ ਗਏ, ਅਤੇ 2015 ਵਿੱਚ ਕੇਂਦਰੀ ਮੰਤਰੀ ਬਣੇ। ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨਗੇ।
----------- Advertisement -----------
ਵਿਜੇ ਸਾਂਪਲਾ ਦੂਜੀ ਵਾਰ ਐਸ.ਸੀ ਕਮਿਸ਼ਨ ਦੇ ਚੈਅਰਮੈਨ ਨਿਯੁਕਤ
Published on
----------- Advertisement -----------
----------- Advertisement -----------