ਵਿਨੇ ਕੁਮਾਰ ਸਕਸੈਨਾ ਨੇ ਅੱਜ ਦਿੱਲੀ ਦੇ ਨਵੇਂ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਵਿਨੈ ਕੁਮਾਰ ਸਕਸੈਨਾ ਦੇ ਸਹੁੰ ਚੁੱਕ ਪ੍ਰੋਗਰਾਮ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਰਾਜ ਨਿਵਾਸ ਵਿਖੇ ਹੋਏ ਇਸ ਸਾਦੇ ਸਮਾਗਮ ਵਿੱਚ ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਨੇ ਨਵੇਂ ਉਪ ਰਾਜਪਾਲ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਵਿਨੈ ਕੁਮਾਰ ਸਕਸੈਨਾ ਨੇ ਅਨਿਲ ਬੈਜਲ ਦੀ ਥਾਂ ਲਈ ਹੈ। ਅਨਿਲ ਬੈਜਲ ਨੇ ਹਾਲ ਹੀ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ।

ਦੱਸ ਦਈਏ ਕਿ ਦਿੱਲੀ ਦੇ ਨਵੇਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਕੋਲ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਕਰਨ ਦਾ ਤਜਰਬਾ ਵੀ ਹੈ। ਉਨ੍ਹਾਂ ਨੇ ਕਈ ਪ੍ਰਸ਼ਾਸਕੀ ਅਤੇ ਸਮਾਜਿਕ ਖੇਤਰਾਂ ਵਿੱਚ ਸੇਵਾਵਾਂ ਦਿੱਤੀਆਂ ਹਨ। ਉਹ ਪਦਮ ਪੁਰਸਕਾਰਾਂ ਦੇ ਪੈਨਲ ਵਿੱਚ ਵੀ ਆਪਣੀ ਭੂਮਿਕਾ ਨਿਭਾ ਚੁੱਕੇ ਹਨ। ਉਨ੍ਹਾਂ ਦਾ ਜਨਮ 23 ਮਾਰਚ 1958 ਨੂੰ ਹੋਇਆ ਸੀ। ਉਨ੍ਹਾਂ ਨੇ ਕਾਨਪੁਰ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਹੈ। 1991 ਵਿੱਚ ਇੱਕ ਗੈਰ-ਮੁਨਾਫ਼ਾ ਸਮਾਜਿਕ ਸੰਸਥਾ, ਨੈਸ਼ਨਲ ਕੌਂਸਲ ਫਾਰ ਸਿਵਲ ਲਿਬਰਟੀਜ਼ ਦੀ ਸਥਾਪਨਾ ਕੀਤੀ।












