October 22, 2026, 10:43 pm
----------- Advertisement -----------
HomeNewsBreaking Newsਬ੍ਰਿਟੇਨ ਚ ਹਿੰਸਕ ਪ੍ਰਦਰਸ਼ਨ, 150 ਤੋਂ ਵੱਧ ਜ਼ਖਮੀ

ਬ੍ਰਿਟੇਨ ਚ ਹਿੰਸਕ ਪ੍ਰਦਰਸ਼ਨ, 150 ਤੋਂ ਵੱਧ ਜ਼ਖਮੀ

Published on

----------- Advertisement -----------

ਇੱਕ ਹਫ਼ਤਾ ਪਹਿਲਾਂ ਬਰਤਾਨੀਆ ਦੇ ਸਾਊਥਪੋਰਟ ਸ਼ਹਿਰ ਵਿੱਚ ਚਾਕੂ ਨਾਲ ਹਮਲੇ ਵਿੱਚ ਤਿੰਨ ਕੁੜੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸ਼ੁਰੂ ਹੋਇਆ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। 17 ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਪੁਲਿਸ ਨਾਲ ਝੜਪਾਂ ਦੀਆਂ ਖਬਰਾਂ ਹਨ। ਇਸ ‘ਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸ ਦਈਏ ਸੱਜੇ-ਪੱਖੀ ਪ੍ਰਦਰਸ਼ਨਕਾਰੀਆਂ ਨੇ ਉੱਤਰੀ ਇੰਗਲੈਂਡ ਦੇ ਰੋਦਰਹੈਮ ਸ਼ਹਿਰ ਵਿੱਚ ਸ਼ਰਨਾਰਥੀਆਂ ਲਈ ਬਣੇ ਇੱਕ ਹੋਟਲ ਵਿੱਚ ਭੰਨਤੋੜ ਕੀਤੀ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਦਰਹੈਮ ਸ਼ਹਿਰ ਵਿੱਚ ਹਾਲੀਡੇ ਇਨ ਐਕਸਪ੍ਰੈਸ ਨਾਮਕ ਇੱਕ ਹੋਟਲ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨਾਅਰੇਬਾਜ਼ੀ ਕੀਤੀ ਅਤੇ ਬੋਤਲਾਂ ਸੁੱਟ ਕੇ ਕਈ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ। ਇਸ ਹੋਟਲ ਵਿੱਚ 500 ਸ਼ਰਨਾਰਥੀ ਰਹਿ ਰਹੇ ਹਨ।

ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਹੁਣ ਪੁਲਿਸ ਨੂੰ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਪੁਲਿਸ ਨੇ ਇੰਗਲੈਂਡ ਅਤੇ ਉੱਤਰੀ ਆਇਰਲੈਂਡ ਵਿੱਚ 150 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬ੍ਰਿਟੇਨ ਵਿੱਚ 13 ਸਾਲਾਂ ਵਿੱਚ ਸਭ ਤੋਂ ਵੱਡਾ ਦੰਗਾ ਦੱਸਿਆ ਜਾ ਰਿਹਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 10 ਡਾਊਨਿੰਗ ਸਟਰੀਟ ‘ਤੇ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਇੱਕ ਵੀਡੀਓ ਸੰਦੇਸ਼ ਵਿੱਚ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੇ ਨਾਂ ‘ਤੇ ਸੰਗਠਿਤ ਹਿੰਸਾ ਕੀਤੀ ਜਾ ਰਹੀ ਹੈ।

ਪੀਐਮ ਸਟਾਰਮਰ ਨੇ ਕਿਹਾ ਕਿ ਉਹ ਇਨ੍ਹਾਂ ‘ਗੁੰਡਿਆਂ’ ਨੂੰ ਜੇਲ੍ਹ ਭੇਜਣ ਲਈ ਜੋ ਵੀ ਕਰਨਾ ਪਏਗਾ ਉਹ ਕਰੇਗਾ। ਉਨ੍ਹਾਂ ਕਿਹਾ- ਪੁਲਿਸ ਗ੍ਰਿਫਤਾਰੀਆਂ ਕਰੇਗੀ, ਲੋਕਾਂ ਨੂੰ ਰਿਮਾਂਡ ‘ਤੇ ਰੱਖਿਆ ਜਾਵੇਗਾ, ਦੋਸ਼ ਲਗਾਏ ਜਾਣਗੇ ਅਤੇ ਸਜ਼ਾ ਦਿੱਤੀ ਜਾਵੇਗੀ। ਮੈਂ ਗਾਰੰਟੀ ਦਿੰਦਾ ਹਾਂ ਕਿ ਤੁਹਾਨੂੰ ਇਸ ਹਿੰਸਾ ਵਿੱਚ ਹਿੱਸਾ ਲੈਣ ਲਈ ਪਛਤਾਵਾ ਹੋਵੇਗਾ, ਭਾਵੇਂ ਤੁਸੀਂ ਇਸ ਵਿੱਚ ਸਿੱਧੇ ਜਾਂ ਔਨਲਾਈਨ ਸ਼ਾਮਲ ਹੋਵੋ।

ਪੀਐਮ ਨੇ ਕਿਹਾ ਕਿ ਜੋ ਵੀ ਚਮੜੀ ਦੇ ਰੰਗ ਦੇ ਆਧਾਰ ‘ਤੇ ਹਿੰਸਾ ਵਿੱਚ ਸ਼ਾਮਲ ਹੋ ਰਿਹਾ ਹੈ, ਉਹ ਸੱਜੇ ਪੱਖੀ ਹੈ। ਲੋਕਾਂ ਨੂੰ ਇਸ ਦੇਸ਼ ਵਿੱਚ ਸੁਰੱਖਿਅਤ ਰਹਿਣ ਦਾ ਅਧਿਕਾਰ ਹੈ। ਇਸ ਦੇ ਬਾਵਜੂਦ ਅਸੀਂ ਦੇਖਿਆ ਕਿ ਮੁਸਲਿਮ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਮਸਜਿਦਾਂ ‘ਤੇ ਹਮਲੇ ਕੀਤੇ ਗਏ। ਸਹੀ ਸੋਚ ਵਾਲੇ ਲੋਕਾਂ ਨੂੰ ਅਜਿਹੀ ਹਿੰਸਾ ਦੀ ਨਿੰਦਾ ਕਰਨੀ ਚਾਹੀਦੀ ਹੈ।

ਦਰਅਸਲ, ਪਿਛਲੇ ਹਫਤੇ ਸੋਮਵਾਰ ਦੀ ਸ਼ਾਮ ਨੂੰ ਲਿਵਰਪੂਲ ਦੇ ਨੇੜੇ ਸਾਊਥਪੋਰਟ ‘ਚ ਇਕ ਨਾਬਾਲਗ ਨੇ ਕਈ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬੀਬੀਸੀ ਦੀ ਰਿਪੋਰਟ ਮੁਤਾਬਕ ਇਸ ਵਿੱਚ 3 ਬੱਚੇ ਮਾਰੇ ਗਏ। ਇਸ ਤੋਂ ਇਲਾਵਾ 1 ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ।

ਇਸ ਘਟਨਾ ਤੋਂ ਬਾਅਦ, ਅਫਵਾਹਾਂ ਆਨਲਾਈਨ ਫੈਲ ਗਈਆਂ ਕਿ ਡਾਂਸ ਕਲਾਸ ਵਿੱਚ ਚਾਕੂ ਨਾਲ ਹਮਲਾ ਕਰਨ ਵਾਲਾ ਇੱਕ ਮੁਸਲਿਮ ਸ਼ਰਨਾਰਥੀ ਸੀ, ਜਿਸ ਨਾਲ ਲੋਕਾਂ ਵਿੱਚ ਗੁੱਸਾ ਫੈਲਿਆ। ਬ੍ਰਿਟੇਨ ਵਿੱਚ, 18 ਸਾਲ ਤੋਂ ਘੱਟ ਉਮਰ ਦੇ ਸ਼ੱਕੀ ਵਿਅਕਤੀਆਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ। ਪਰ ਇਸ ਮਾਮਲੇ ਵਿੱਚ ਅਦਾਲਤ ਨੂੰ ਵੱਖਰਾ ਫੈਸਲਾ ਲੈਣਾ ਪਿਆ।

ਅਦਾਲਤ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਵੇਲਜ਼ ਵਿੱਚ ਰਵਾਂਡਾ ਵਿੱਚ ਜਨਮੇ ਐਕਸਲ ਰੁਦਾਕੁਬਾਨਾ ਦੀ ਪਛਾਣ ਦਾ ਖੁਲਾਸਾ ਕਰਨ ਦਾ ਹੁਕਮ ਦਿੱਤਾ। ਰੁਦਾਕੁਬਾਨਾ ‘ਤੇ ਕਤਲ ਦੇ ਤਿੰਨ ਅਤੇ ਕਤਲ ਦੀ ਕੋਸ਼ਿਸ਼ ਦੇ 10 ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...