October 8, 2026, 12:38 pm
----------- Advertisement -----------
HomeNewsBreaking Newsਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ: ਸ਼ਾਮ ਤੱਕ ਆਉਣਗੇ ਨਤੀਜੇ

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ: ਸ਼ਾਮ ਤੱਕ ਆਉਣਗੇ ਨਤੀਜੇ

Published on

----------- Advertisement -----------

ਨਵੀਂ ਦਿੱਲੀ, 6 ਅਗਸਤ 2022 – ਉਪ ਰਾਸ਼ਟਰਪਤੀ ਦੇ ਅਹੁਦੇ ਲਈ ਅੱਜ ਵੋਟਿੰਗ ਹੋਣੀ ਹੈ। ਸੱਤਾਧਾਰੀ ਪਾਰਟੀ ਐਨਡੀਏ ਦੇ ਉਪ-ਰਾਸ਼ਟਰਪਤੀ ਉਮੀਦਵਾਰ ਜਗਦੀਪ ਧਨਖੜ ਹਨ। ਜਦੋਂਕਿ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਮਾਰਗਰੇਟ ਅਲਵਾ ਨੂੰ ਆਪਣਾ ਉਮੀਦਵਾਰ ਚੁਣਿਆ ਹੈ। ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖਤਮ ਹੋ ਰਿਹਾ ਹੈ। ਭਾਰਤ ਦਾ ਉਪ ਰਾਸ਼ਟਰਪਤੀ ਰਾਜ ਸਭਾ ਦਾ ਚੇਅਰਮੈਨ ਵੀ ਹੁੰਦਾ ਹੈ। ਉਪ-ਰਾਸ਼ਟਰਪਤੀ ਦੀ ਚੋਣ ਵਿੱਚ ਸਿਰਫ਼ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਹੀ ਵੋਟ ਪਾਉਂਦੇ ਹਨ। ਇਸ ਚੋਣ ਵਿੱਚ ਨਾਮਜ਼ਦ ਮੈਂਬਰ ਵੀ ਹਿੱਸਾ ਲੈਂਦੇ ਹਨ। ਚੋਣ ਵਿੱਚ ਕੁੱਲ 788 ਵੋਟਾਂ ਪੈ ਸਕਦੀਆਂ ਹਨ। ਇਸ ਵਿੱਚ ਲੋਕ ਸਭਾ ਦੇ 543 ਅਤੇ ਰਾਜ ਸਭਾ ਦੇ 243 ਮੈਂਬਰ ਵੋਟ ਕਰਦੇ ਹਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰਾਂ ਵਿੱਚੋਂ 12 ਨਾਮਜ਼ਦ ਸੰਸਦ ਮੈਂਬਰ ਵੀ ਵੋਟਿੰਗ ਵਿੱਚ ਹਿੱਸਾ ਲੈਂਦੇ ਹਨ।

ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸ਼ਾਮ 7 ਵਜੇ ਤੱਕ ਨਤੀਜੇ ਐਲਾਨੇ ਜਾਣਗੇ। ਰਿਟਰਨਿੰਗ ਅਫਸਰ ਨਵੇਂ ਉਪ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕਰੇਗਾ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

ਰਾਸ਼ਟਰਪਤੀ ਚੋਣ ਵਾਂਗ ਉਪ-ਰਾਸ਼ਟਰਪਤੀ ਦੀ ਚੋਣ ਵੀ ਗੁਪਤ ਮਤਦਾਨ ਰਾਹੀਂ ਹੁੰਦੀ ਹੈ ਅਤੇ ਵ੍ਹਿਪ ਨਿਯਮ ਲਾਗੂ ਨਹੀਂ ਹੁੰਦਾ। ਇਸ ਵਿੱਚ ਸਿਰਫ਼ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਹੀ ਵੋਟ ਪਾਉਂਦੇ ਹਨ ਅਤੇ ਸਾਰੀਆਂ ਵੋਟਾਂ ਦਾ ਮੁੱਲ ਵੀ ਇੱਕੋ ਜਿਹਾ ਹੁੰਦਾ ਹੈ। ਯਾਨੀ ਫੈਸਲਾ ਸਧਾਰਨ ਬਹੁਮਤ ਨਾਲ ਲਿਆ ਜਾਂਦਾ ਹੈ।

ਉਪ ਰਾਸ਼ਟਰਪਤੀ ਲਈ ਅੱਜ ਵੋਟਿੰਗ ਹੋਣੀ ਹੈ। ਦੋਵਾਂ ਸਦਨਾਂ ਦੇ ਮੌਜੂਦਾ ਅੰਕੜਿਆਂ ਅਨੁਸਾਰ ਬਹੁਮਤ ਲਈ 388 ਵੋਟਾਂ ਦੀ ਲੋੜ ਹੈ ਅਤੇ ਇਕੱਲੀ ਭਾਜਪਾ ਕੋਲ ਦੋਵਾਂ ਸਦਨਾਂ ਦੇ 390 ਤੋਂ ਵੱਧ ਮੈਂਬਰ ਹਨ। ਐਨਡੀਏ ਵਿੱਚ ਸਹਿਯੋਗੀ ਪਾਰਟੀਆਂ ਦੇ ਨਾਲ-ਨਾਲ ਟੀਡੀਪੀ, ਬੀਜੇਡੀ, ਬਸਪਾ, ਏਆਈਏਡੀਐਮਕੇ ਅਤੇ ਸ਼ਿਵ ਸੈਨਾ ਵਰਗੀਆਂ ਪਾਰਟੀਆਂ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਭ ਦੇ ਸਮਰਥਨ ਨਾਲ ਐਨਡੀਏ ਉਮੀਦਵਾਰ ਧਨਖੜ ਨੂੰ 515 ਤੋਂ ਵੱਧ ਵੋਟਾਂ ਮਿਲਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...