ਅਗਲੇ ਚਾਰ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ, ਮੁੰਬਈ, ਰਾਜਸਥਾਨ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦਿੱਲੀ ਲਈ ਯੈਲੋ ਅਲਰਟ ਅਤੇ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ‘ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਉੜੀਸਾ, ਦੱਖਣੀ ਝਾਰਖੰਡ ਅਤੇ ਪੱਛਮੀ ਬੰਗਾਲ ਨਾਲ ਲੱਗਦੇ ਇਲਾਕਿਆਂ ‘ਚ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਮੱਧ ਭਾਰਤ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਅਗਲੇ ਚਾਰ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੁੰਬਈ ‘ਚ ਭਾਰੀ ਮੀਂਹ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਜ਼ਿਆਦਾ ਮੀਂਹ ਕਾਰਨ ਇੱਥੋਂ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਸਿਓਨ, ਬੋਰੀਵਲੀ, ਕਾਂਦੀਵਲੀ ਵਿੱਚ ਵੀ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸੂਚਨਾ ਮਿਲੀ ਹੈ। ਪਾਣੀ ਭਰ ਜਾਣ ਕਾਰਨ ਅੰਧੇਰੀ ਸਬਵੇਅ ਨੂੰ ਬੰਦ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਵੜ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਮੁੰਬਈ ‘ਚ ਸ਼ੁੱਕਰਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਫਿਲਹਾਲ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਮੀਂਹ ਦਾ ਪਾਣੀ ਭਰਨ ਕਾਰਨ ਮੁੰਬਈ ਦੇ ਵੱਖ-ਵੱਖ ਹਿੱਸਿਆਂ ‘ਚ ਆਵਾਜਾਈ ਪ੍ਰਭਾਵਿਤ ਹੋਈ। ਕੁਝ ਇਲਾਕਿਆਂ ‘ਚ ਬੱਸ ਅਤੇ ਲੋਕਲ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਸ਼ਾਮ 4 ਵਜੇ ਹਾਈ ਟਾਈਡ ਅਲਰਟ ਹੈ। ਬੀਐਮਸੀ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਬੀਚ ਤੋਂ ਦੂਰ ਰਹਿਣ ਲਈ ਕਿਹਾ ਹੈ।ਹਾਈ ਟਾਈਡ ਦੌਰਾਨ 4 ਤੋਂ 6 ਮੀਟਰ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ।
----------- Advertisement -----------
ਦੇਸ਼ ‘ਚ ਮੌਨਸੂਨ ਸਰਗਰਮ, ਕਈ ਸੂਬਿਆਂ ‘ਚ ਭਾਰੀ ਮੀਂਹ, ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ
Published on
----------- Advertisement -----------
----------- Advertisement -----------