November 25, 2026, 8:42 am
----------- Advertisement -----------
HomeNewsBreaking Newsਨਹੀਂ ਹੋਵੇਗਾ ਰੂਸ ਦਾ ਤਖਤਾ ਪਟਲ, ਵੈਗਨਰ ਫੌਜ ਨੇ ਮਾਸਕੋ ਤੋਂ ਵਾਪਸ...

ਨਹੀਂ ਹੋਵੇਗਾ ਰੂਸ ਦਾ ਤਖਤਾ ਪਟਲ, ਵੈਗਨਰ ਫੌਜ ਨੇ ਮਾਸਕੋ ਤੋਂ ਵਾਪਸ ਆਉਣ ਦਾ ਐਲਾਨ ਕੀਤਾ

Published on

----------- Advertisement -----------
  • ਪ੍ਰਿਗੋਜਿਨ ਨੇ ਬੇਲਾਰੂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਤੋਂ ਬਾਅਦ ਬਗਾਵਤ ਨੂੰ ਕੀਤਾ ਬੰਦ
  • ਵੈਗਨਰ ਫੌਜ ਦੇ ਆਰਮੀ ਚੀਫ ਨੇ ਲੜਾਕਿਆਂ ਨੂੰ ਯੂਕਰੇਨ ਵਾਪਸ ਜਾਣ ਲਈ ਕਿਹਾ
  • ਖੂਨ ਖਰਾਬਾ ਨਹੀਂ ਚਾਹੁੰਦੇ, ਰੱਖਿਆ ਮੰਤਰੀ ਨੂੰ ਹਟਾਓ…’, ਰੂਸ ‘ਚ ਬਾਗੀ ਵੈਗਨਰ ਆਰਮੀ ਚੀਫ ਨੇ ਕੀ ਕਿਹਾ

ਨਵੀਂ ਦਿੱਲੀ, 25 ਜੂਨ 2023 – ਪ੍ਰਾਈਵੇਟ ਆਰਮੀ ਵੈਗਨਰ ਦੇ ਮੁਖੀ ਯੇਵਗੇਨੀ ਪ੍ਰਿਗੋਜਿਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸਖ਼ਤੀ ਅੱਗੇ ਝੁਕ ਗਿਆ ਹੈ। ਬਗਾਵਤ ਦੇ 12 ਘੰਟਿਆਂ ਦੇ ਅੰਦਰ ਉਨ੍ਹਾਂ ਨੇ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ। ਬੇਲਾਰੂਸ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਲੂਕਾਸ਼ੈਂਕੋ ਨੇ ਵੈਗਨਰ ਚੀਫ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਯੇਵਗੇਨੀ ਦਾ ਰਵੱਈਆ ਢਿੱਲਾ ਪੈ ਗਿਆ ਅਤੇ ਮਾਸਕੋ ‘ਤੇ ਹਮਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਹੁਣ ਇਹ ਨਿਜੀ ਫੌਜ ਆਪਣੇ ਕੈਂਪਾਂ ਵਿੱਚ ਪਰਤ ਰਹੀ ਹੈ। ਟੈਂਕੀਆਂ ਦਾ ਰਸਤਾ ਮੋੜ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਇਹ ਨਿੱਜੀ ਫੌਜ ਮਾਸਕੋ ‘ਤੇ ਕਬਜ਼ਾ ਕਰਨ ਲਈ ਅੱਗੇ ਵਧੀ ਸੀ।

ਕ੍ਰੇਮਲਿਨ ਨੇ ਸਪੱਸ਼ਟ ਕੀਤਾ ਹੈ ਕਿ ਵਿਦਰੋਹ ਦੇ ਮਾਮਲੇ ਵਿੱਚ ਯੇਵਗੇਨੀ ਪ੍ਰਿਗੋਜਿਨ ਵਿਰੁੱਧ ਦੋਸ਼ ਵਾਪਸ ਲੈ ਲਏ ਜਾਣਗੇ ਅਤੇ ਉਸ ਵਿੱਚ ਸ਼ਾਮਲ ਹੋਣ ਵਾਲੇ ਸੈਨਿਕਾਂ ਉੱਤੇ ਮੁਕੱਦਮਾ ਨਹੀਂ ਚਲਾਇਆ ਜਾਵੇਗਾ। ਇਸ ਦੇ ਨਾਲ, ਵਿਦਰੋਹ ਵਿੱਚ ਹਿੱਸਾ ਨਾ ਲੈਣ ਵਾਲੇ ਵੈਗਨਰ ਸਮੂਹ ਦੇ ਲੜਾਕਿਆਂ ਨੂੰ ਰੱਖਿਆ ਮੰਤਰਾਲੇ ਦੁਆਰਾ ਨੌਕਰੀ ਦੇ ਠੇਕੇ ਦੀ ਪੇਸ਼ਕਸ਼ ਕੀਤੀ ਜਾਵੇਗੀ। ਪੁਤਿਨ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹਨ। ਸੰਕਟ ਨੂੰ ਘੱਟ ਕਰਨ ਲਈ ਸਰਕਾਰ ਨੇ ਸਮਝੌਤੇ ਨੂੰ ਸਵੀਕਾਰ ਕਰ ਲਿਆ ਹੈ।

ਵੈਗਨਰ ਦੇ ਬਗਾਵਤ ਤੋਂ ਬਾਅਦ, ਪੁਤਿਨ ਨੇ ਮਾਸਕੋ ਛੱਡ ਦਿੱਤਾ ਸੀ ਅਤੇ ਇੱਕ ਬੰਕਰ ਵਿੱਚ ਲੁਕ ਗਿਆ ਸੀ ? ਕ੍ਰੇਮਲਿਨ ਦਾ ਬਿਆਨ ਦਾਅਵਿਆਂ ਦੇ ਵਿਚਕਾਰ ਆਇਆ ਹੈ, ਇਹ ਖਬਰ ਬੇਲਾਰੂਸ ਦੇ ਰਾਸ਼ਟਰਪਤੀ ਦੇ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਵੈਗਨਰ ਗਰੁੱਪ ਦੇ ਚੀਫ ਪ੍ਰਿਗੋਗਾਈਨ ਅਤੇ ਰੂਸੀ ਸਰਕਾਰ ਵਿਚਕਾਰ ਇੱਕ ਵੱਡਾ ਸਮਝੌਤਾ ਹੋਇਆ ਹੈ। ਬੇਲਾਰੂਸ ਨੇ ਵੈਗਨਰ ਨੂੰ ਤਣਾਅ ਘਟਾਉਣ ਦਾ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਨੇ ਵੈਗਨਰ ਚੀਫ ਨਾਲ ਗੱਲ ਕੀਤੀ ਅਤੇ ਦੱਸਿਆ ਕਿ ਵੈਗਨਰ ਗਰੁੱਪ ਬਗਾਵਤ ਨੂੰ ਖਤਮ ਕਰਨ ਲਈ ਸਹਿਮਤ ਹੋ ਗਿਆ ਹੈ। ਵੈਗਨਰ ਦੇ ਲੜਾਕੇ ਮਾਸਕੋ ਤੋਂ ਵਾਪਸ ਆ ਰਹੇ ਹਨ।

ਪ੍ਰਿਗੋਜਨ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਖੂਨ-ਖਰਾਬਾ ਰੋਕਣ ਦਾ ਫੈਸਲਾ ਲਿਆ ਹੈ। ਵੈਗਨਰ ਫੀਲਡ ਕੈਂਪ ਵੱਲ ਵਾਪਸ ਜਾਵੇਗਾ। ਉਹ ਹੁਣ ਮਾਸਕੋ ਵੱਲ ਨਹੀਂ ਜਾਣਗੇ। ਉਨ੍ਹਾਂ ਕਿਹਾ, ਅਸੀਂ ਆਪਣੇ ਕਾਫਲੇ ਨੂੰ ਵਾਪਸ ਕਰ ਰਹੇ ਹਾਂ। ਅਸੀਂ ਮਾਸਕੋ ਜਾਣ ਵਾਲੇ ਕਾਫਲੇ ਨੂੰ ਰੋਕ ਦਿੱਤਾ ਹੈ। ਇਸ ਤੋਂ ਪਹਿਲਾਂ ਰੂਸੀ ਫੌਜ ਨੇ ਮਾਸਕੋ ਵੱਲ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਰਾਸ਼ਟਰਪਤੀ ਪੁਤਿਨ ਨੇ ਵੈਗਨਰ ਨੇਤਾਵਾਂ ਨੂੰ ਮਾਰਨ ਦਾ ਹੁਕਮ ਦਿੱਤਾ। ਰਾਸ਼ਟਰ ਦੇ ਨਾਮ ਸੰਦੇਸ਼ ਵਿੱਚ ਪੁਤਿਨ ਨੇ ਇਸ ਵਿਦਰੋਹ ਨੂੰ ‘ਧੋਖਾ’ ਅਤੇ ‘ਦੇਸ਼ਧ੍ਰੋਹ’ ਕਿਹਾ ਹੈ। ਉਸ ਨੇ ਬਾਗੀਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...