November 22, 2026, 11:46 pm
----------- Advertisement -----------
HomeNewsLatest Newsਵੈਗਨਰ ਨੇ ਦੋ ਰੂਸੀ ਸ਼ਹਿਰਾਂ 'ਤੇ ਕੀਤਾ ਕਬਜ਼ਾ

ਵੈਗਨਰ ਨੇ ਦੋ ਰੂਸੀ ਸ਼ਹਿਰਾਂ ‘ਤੇ ਕੀਤਾ ਕਬਜ਼ਾ

Published on

----------- Advertisement -----------

ਯੂਕਰੇਨ ਯੁੱਧ ਵਿੱਚ ਰੂਸ ਦਾ ਸਮਰਥਨ ਕਰਨ ਵਾਲੀ ਵੈਗਨਰ ਦੀ ਨਿਜੀ ਫੌਜ ਨੇ ਬਗਾਵਤ ਕਰ ਦਿੱਤੀ ਹੈ। ਰਾਇਟਰਜ਼ ਦੇ ਅਨੁਸਾਰ, ਵੈਗਨਰ ਨੇ ਵੋਰੋਨੇਜ਼ ਅਤੇ ਰੋਸਟੋਵ ਸ਼ਹਿਰਾਂ ‘ਤੇ ਕਬਜ਼ਾ ਕਰ ਲਿਆ ਹੈ। ਰੋਸਟੋਵ ਵਿੱਚ ਮਿਲਟਰੀ ਹੈੱਡਕੁਆਰਟਰ ਵੀ ਵੈਗਨਰ ਦੇ ਕਬਜ਼ੇ ਵਿੱਚ ਹੈ। ਰੂਸੀ ਮੀਡੀਆ ਆਰਟੀ ਦੁਆਰਾ ਜਾਰੀ ਕੀਤੀਆਂ ਗਈਆਂ ਤਸਵੀਰਾਂ ਰੋਸਟੋਵ ਸ਼ਹਿਰ ਦੀਆਂ ਸੜਕਾਂ ‘ਤੇ ਵੈਗਨਰ ਬਖਤਰਬੰਦ ਵਾਹਨ ਦਿਖਾਉਂਦੀਆਂ ਹਨ।

ਵੈਗਨਰ ਦੇ ਮੁਖੀ ਯੇਵਗੇਨੀ ਪ੍ਰਿਗੋਗਿਨ ਨੇ ਵੀ ਰੂਸੀ ਫੌਜ ਦੇ ਹੈਲੀਕਾਪਟਰ ਨੂੰ ਡੇਗਣ ਦੀ ਗੱਲ ਕੀਤੀ ਹੈ। ਅਲ-ਜਜ਼ੀਰਾ ਨੇ ਦੱਸਿਆ ਹੈ ਕਿ ਨਿੱਜੀ ਫੌਜ ਦੇ ਮਾਸਕੋ ਵੱਲ ਵਧਣ ਦੀ ਖਬਰ ਹੈ। ਮਾਸਕੋ ਦੀਆਂ ਸੜਕਾਂ ‘ਤੇ ਬਖਤਰਬੰਦ ਗੱਡੀਆਂ ਅਤੇ ਰੂਸੀ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਹਾਈ ਅਲਰਟ ‘ਤੇ ਹੈ ਅਤੇ ਰਾਜਧਾਨੀ ਨੂੰ ਜੋੜਨ ਵਾਲੇ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੈਗਨਰ ਦੀ ਬਗਾਵਤ ਦੀ ਖ਼ਬਰ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। ਉਸਨੇ ਕਿਹਾ – ਵੈਗਨਰ ਨੇ ਪਿੱਠ ਵਿੱਚ ਛੁਰਾ ਮਾਰਿਆ ਹੈ। ਉਸ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਫੌਜ ਲਈ ਚੁਣੌਤੀ ਹੈ। ਅਸੀਂ ਹਰ ਕੀਮਤ ‘ਤੇ ਨਾਗਰਿਕਾਂ ਦੀ ਰੱਖਿਆ ਕਰਾਂਗੇ। ਪੁਤਿਨ ਨੇ ਕਿਹਾ- ਲਾਲਸਾ ਅਤੇ ਨਿੱਜੀ ਹਿੱਤਾਂ ਕਾਰਨ ਸਾਡੇ ਨਾਲ ਇਹ ਵਿਸ਼ਵਾਸਘਾਤ ਹੋਇਆ ਹੈ। ਜੋ ਵੀ ਬਗਾਵਤ ਕਰੇਗਾ ਉਸਨੂੰ ਸਜ਼ਾ ਦਿੱਤੀ ਜਾਵੇਗੀ। ਉਸ ਨੂੰ ਕਾਨੂੰਨ ਅਤੇ ਸਾਡੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ।

ਜਿਸ ਨੇ ਜਾਣਬੁੱਝ ਕੇ ਦੇਸ਼ਧ੍ਰੋਹ ਦਾ ਰਾਹ ਅਪਣਾਇਆ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਸਾਰੇ ਖਤਰਿਆਂ ਤੋਂ ਆਪਣੇ ਲੋਕਾਂ ਅਤੇ ਦੇਸ਼ ਦੀ ਰੱਖਿਆ ਕਰਾਂਗੇ। ਰੂਸੀ ਜਾਂਚ ਏਜੰਸੀ ਐਫਐਸਬੀ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਆਦੇਸ਼ ਦੇ ਬਾਅਦ ਵੈਗਨਰ ਚੀਫ ਪ੍ਰਿਗੋਜਿਨ ਦੇ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਹੈ। ਉਸ ‘ਤੇ ਹਥਿਆਰਬੰਦ ਵਿਦਰੋਹ ਨੂੰ ਭੜਕਾਉਣ ਦਾ ਦੋਸ਼ ਹੈ। ਲੜਾਕਿਆਂ ਨੂੰ ਉਸ ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਅਤੇ ਉਸ ਨੂੰ ਨਜ਼ਰਬੰਦ ਕਰਨ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...