October 25, 2026, 1:31 am
----------- Advertisement -----------
HomeNewsLatest Newsਕੇਰਲ: ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਮੌਤਾਂ; ਬੰਗਾਲ ਦੇ ਰਾਜਪਾਲ ਨੇ...

ਕੇਰਲ: ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਮੌਤਾਂ; ਬੰਗਾਲ ਦੇ ਰਾਜਪਾਲ ਨੇ ਕੀਤਾ ਵਾਇਨਾਡ ਦਾ ਦੌਰਾ

Published on

----------- Advertisement -----------

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 220 ਲਾਪਤਾ ਦੱਸੇ ਜਾ ਰਹੇ ਹਨ। ਸੋਮਵਾਰ ਤੜਕੇ 2 ਵਜੇ ਅਤੇ 4 ਵਜੇ ਦੇ ਕਰੀਬ ਮੁੰਡਾਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ‘ਚ ਜ਼ਮੀਨ ਖਿਸਕ ਗਈ ਜਿਸ ਕਾਰਨ ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ।
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸਰਕਾਰੀ ਹਾਇਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ, ਜਿੱਥੇ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਨ੍ਹਾਂ ਮੈਪੜੀ ਕਮਿਊਨਿਟੀ ਹਾਲ ਦਾ ਵੀ ਦੌਰਾ ਕੀਤਾ, ਜਿਸ ਨੂੰ ਅਸਥਾਈ ਮੁਰਦਾਘਰ ਵਿੱਚ ਤਬਦੀਲ ਕੀਤਾ ਗਿਆ ਹੈ। ਰਾਜਪਾਲ ਸੀਵੀ ਆਨੰਦ ਬੋਸ ਨੇ ਕਿਹਾ, ‘ਮੈਨੂੰ ਰਾਹਤ ਕੈਂਪਾਂ ਦਾ ਦੌਰਾ ਕਰਨ ਅਤੇ ਉੱਥੇ ਰਹਿ ਰਹੇ ਪੀੜਤਾਂ ਨਾਲ ਵਿਸਥਾਰ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਇਹ ਹਾਲ ਹੀ ਦੇ ਸਮੇਂ ਵਿੱਚ ਹੋਣ ਵਾਲੀਆਂ ਸਭ ਤੋਂ ਭੈੜੀਆਂ ਆਫ਼ਤਾਂ ਵਿੱਚੋਂ ਇੱਕ ਹੈ। ਮੈਂ ਕੇਰਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ, ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਪ੍ਰਧਾਨ ਮੰਤਰੀ ਬਚਾਅ ਅਤੇ ਰਾਹਤ ਕਾਰਜਾਂ ਲਈ ਜੋ ਵੀ ਜ਼ਰੂਰੀ ਹੈ ਉਹ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਅਸੀਂ ਪੀੜਤਾਂ ਦੇ ਨਾਲ ਹਾਂ।
ਦੱਸ ਦਈਏ ਕਿ ਹਾਦਸੇ ਤੋਂ ਬਾਅਦ ਸੂਬੇ ‘ਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। 12 ਜ਼ਿਲ੍ਹਿਆਂ ਵਿੱਚ 30 ਜੁਲਾਈ ਨੂੰ ਸਕੂਲ-ਕਾਲਜ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਕੇਰਲ ਯੂਨੀਵਰਸਿਟੀ ਨੇ 30 ਅਤੇ 31 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ । ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਆਰਮੀ, ਏਅਰਫੋਰਸ, ਐਨਡੀਆਰਐਫ, ਐਸਡੀਆਰਐਫ, ਪੁਲਿਸ ਅਤੇ ਡਾਗ ਸਕੁਐਡ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਦੇਰ ਰਾਤ ਤੱਕ 1 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ, 3 ਹਜ਼ਾਰ ਲੋਕਾਂ ਨੂੰ ਮੁੜ ਵਸੇਬਾ ਕੇਂਦਰ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...