ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ-ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ ਹੈ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 20 ਮਈ ਤੱਕ ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ 18 ਮਈ ਤੱਕ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਆਉਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਅੱਜ ਯਾਨੀ 17 ਮਈ ਨੂੰ ਉੱਤਰੀ ਦਿੱਲੀ, ਉੱਤਰ ਪੂਰਬੀ ਦਿੱਲੀ, ਉੱਤਰੀ ਪੱਛਮੀ ਦਿੱਲੀ, ਪੱਛਮੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਨੇ ਅਨੁਮਾਨ ਮੁਤਾਬਿਕ ਇਸ ਵਾਰ 4 ਜੂਨ ਨੂੰ ਦੇਸ਼ ‘ਚ ਮਾਨਸੂਨ ਦਸਤਕ ਦੇ ਸਕਦਾ ਹੈ। ਸਭ ਤੋਂ ਪਹਿਲਾਂ ਇਸ ਦੀ ਸ਼ੁਰੂਆਤ ਕੇਰਲ ਤੋਂ ਹੋਵੇਗੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਉੱਤਰੀ ਭਾਰਤ ਵੱਲ ਵਧੇਗਾ। ਜੂਨ ਦੇ ਆਖ਼ਰੀ ਹਫ਼ਤੇ ਤੱਕ ਦਿੱਲੀ ਐਨਸੀਆਰ ਸਮੇਤ ਯੂਪੀ ਵਿੱਚ ਮਾਨਸੂਨ ਆ ਸਕਦਾ ਹੈ।
----------- Advertisement -----------
20 ਮਈ ਤੱਕ ਇਨ੍ਹਾਂ ਸੂਬਿਆਂ ‘ਚ ਪਵੇਗਾ ਭਾਰੀ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਤੁਹਾਡੇ ਇਲਾਕੇ ਦਾ ਮੌਸਮ?
Published on
----------- Advertisement -----------
----------- Advertisement -----------