ਪਿਛਲੇ ਇੱਕ ਹਫ਼ਤੇ ਤੋਂ ਦੇਸ਼ ਵਿੱਚ ਮੌਸਮ ਦਾ ਮਿਜਾਜ਼ ਵਿਗੜਿਆ ਹੋਇਆ ਹੈ। ਇਸ ਕਾਰਨ ਕਿਤੇ ਮੀਂਹ ਪੈ ਰਿਹਾ ਸੀ ਅਤੇ ਕਿਤੇ ਬਰਫਬਾਰੀ ਹੋ ਰਹੀ ਸੀ। ਮੌਸਮ ‘ਚ ਆਏ ਇਸ ਬਦਲਾਅ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਪਰ ਹੁਣ ਮੌਸਮ ‘ਚ ਫੇਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਦਿਨਾਂ ਤੱਕ ਤਾਪਮਾਨ ਤੇਜ਼ੀ ਨਾਲ ਵਧੇਗਾ।
ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਮੀਂਹ ਦੀ ਬਹੁਤ ਘੱਟ ਉਮੀਦ ਹੈ। ਤਾਪਮਾਨ ‘ਚ ਵੀ 3 ਤੋਂ 5 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।ਦੱਸ ਦਈਏ ਕਿ ਮੌਸਮ ਦਾ ਤਾਪਮਾਨ ਤਾਂ ਵਧੇਗਾ, ਫਿਰ ਵੀ ਇਹ ਆਮ ਨਾਲੋਂ ਘੱਟ ਰਹੇਗਾ। ਭਾਵ ਗਰਮੀ ਵਧੇਗੀ ਪਰ ਇੰਨੀ ਨਹੀਂ ਕਿ ਤੁਸੀਂ ਇਸ ਨੂੰ ਬਰਦਾਸ਼ਤ ਨਾ ਕਰ ਸਕੋ। ਰਾਜਸਥਾਨ, ਹਰਿਆਣਾ, ਪੰਜਾਬ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।
----------- Advertisement -----------
ਅਗਲੇ 5 ਦਿਨ ਕਿਵੇਂ ਦਾ ਰਹੇਗਾ ਮੌਸਮ, ਜਾਣੋ ਇਹ ਵੱਡੀ ਅਪਡੇਟ
Published on
----------- Advertisement -----------
----------- Advertisement -----------