September 5, 2026, 5:16 am
----------- Advertisement -----------
HomeNewsBreaking Newsਪੱਛਮੀ ਬੰਗਾਲ 'ਚ ਵੱਡਾ ਟਰੇਨ ਹਾਦਸਾ: ਕੰਚਨਜੰਗਾ ਐਕਸਪ੍ਰੈਸ ਨੂੰ ਮਾਲ ਗੱਡੀ ਨੇ...

ਪੱਛਮੀ ਬੰਗਾਲ ‘ਚ ਵੱਡਾ ਟਰੇਨ ਹਾਦਸਾ: ਕੰਚਨਜੰਗਾ ਐਕਸਪ੍ਰੈਸ ਨੂੰ ਮਾਲ ਗੱਡੀ ਨੇ ਪਿੱਛੇ ਤੋਂ ਮਾਰੀ ਟੱਕਰ; ਪੰਜ ਦੀ ਮੌਤ

Published on

----------- Advertisement -----------

ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਦਾਰਜੀਲਿੰਗ ਜ਼ਿਲੇ ‘ਚ ਕੰਚਨਜੰਗਾ ਐਕਸਪ੍ਰੈੱਸ ਟਰੇਨ ਦੀ ਮਾਲ ਗੱਡੀ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ ਅਤੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਹੁਣ ਤੱਕ 5 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ ਅਤੇ 25 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਬਚਾਅ ਕਾਰਜਾਂ ਲਈ ਡਿਜ਼ਾਸਟਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਤੱਕ 25-30 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੰਚਨਜੰਗਾ ਐਕਸਪ੍ਰੈਸ ਅਗਰਤਲਾ ਤੋਂ ਪੱਛਮੀ ਬੰਗਾਲ ਦੇ ਸਿਆਲਦਾਹ ਜਾ ਰਹੀ ਸੀ। ਐਕਸਪ੍ਰੈੱਸ ਟਰੇਨ ਸਿਲੀਗੁੜੀ ਦੇ ਰੰਗਪਾਨੀ ਸਟੇਸ਼ਨ ਨੇੜੇ ਰੁਈਧਾਸਾ ‘ਚ ਲਾਲ ਸਿਗਨਲ ਕਾਰਨ ਰੁਕੀ ਹੋਈ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਮਾਲ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਸਪ੍ਰੈੱਸ ਟਰੇਨ ਦਾ ਇਕ ਡੱਬਾ ਮਾਲ ਗੱਡੀ ਦੇ ਇੰਜਣ ‘ਤੇ ਚੜ੍ਹ ਗਿਆ। ਬਾਕੀ ਦੋ ਡੱਬੇ ਪਟੜੀ ਤੋਂ ਉਤਰ ਗਏ। ਉੱਤਰੀ ਬੰਗਾਲ ਨੈਸ਼ਨਲ ਟਰਾਂਸਪੋਰਟ ਕਾਰਪੋਰੇਸ਼ਨ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ 10 ਬੱਸਾਂ ਨੂੰ ਮੌਕੇ ‘ਤੇ ਭੇਜਿਆ ਹੈ। ਬਚਾਅ ਕਾਰਜ ਜਾਰੀ ਹਨ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਟਵਿੱਟਰ ‘ਤੇ ਲਿਖਿਆ, ‘ਐਨਐਫਆਰ ਜ਼ੋਨ (ਉੱਤਰ-ਪੂਰਬੀ ਸਰਹੱਦੀ ਰੇਲਵੇ ਖੇਤਰ) ਵਿੱਚ ਮੰਦਭਾਗਾ ਹਾਦਸਾ ਵਾਪਰਿਆ। ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਰੇਲਵੇ, NDRF ਅਤੇ SDRF ਮਿਲ ਕੇ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...