September 24, 2026, 4:48 am
----------- Advertisement -----------
HomeNewsBreaking Newsਆਹ ਕੀ ਕਹਿ ਦਿੱਤਾ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ, ਗਰਮਾਈ...

ਆਹ ਕੀ ਕਹਿ ਦਿੱਤਾ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ, ਗਰਮਾਈ ਸਿਆਸਤ

Published on

----------- Advertisement -----------

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਰਾਹੁਲ ਗਾਂਧੀ ਨੂੰ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਕਰਾਰ ਦਿੰਦਿਆਂ ਕਿਹਾ ਕਿ ਉਹ ਵਿਦੇਸ਼ੀ ਹਨ। ਭਾਗਲਪੁਰ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਟਰੇਨ ਦੇ ਉਦਘਾਟਨ ਮੌਕੇ ਪਹੁੰਚੇ ਕੇਂਦਰੀ ਰੇਲ ਰਾਜ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਏਜੰਸੀ ਨੂੰ ਪਹਿਲਾਂ ਰਾਹੁਲ ਗਾਂਧੀ ਦਾ ਨਾਂ ਲਿਖ ਕੇ ਉਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਰਾਹੁਲ ਗਾਂਧੀ ਹੈ ਅਤੇ ਸੁਰੱਖਿਆ ਏਜੰਸੀ ਨੂੰ ਨਾ ਸਿਰਫ ਉਨ੍ਹਾਂ ਦਾ ਨਾਂ ਸਭ ਤੋਂ ਪਹਿਲਾਂ ਲਿਆਉਣਾ ਚਾਹੀਦਾ ਹੈ, ਸਗੋਂ ਅਜਿਹੇ ਲੋਕਾਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫੜਨ ਲਈ ਇਨਾਮ ਮਿਲਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਰਵਨੀਤ ਸਿੰਘ ਬਿੱਟੂ ਨੇ ਕਿਹਾ, ‘‘ਪਹਿਲਾਂ ਉਨ੍ਹਾਂ ਨੇ ਮੁਸਲਮਾਨਾਂ ਨੂੰ ਵਰਤਣ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋਇਆ ਅਤੇ ਹੁਣ ਉਹ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

ਰਾਹੁਲ ਗਾਂਧੀ ਤੋਂ ਪਹਿਲਾਂ ਦੇਸ਼ ਦੇ Most Wanted ਲੋਕਾਂ ਨੇ ਅਜਿਹੇ ਬਿਆਨ ਦਿੱਤੇ ਸਨ, ਇਥੇ ਤਕ ਕਿ ਜੋ ਅੱਤਵਾਦੀ ਹਨ ਉਹ ਵੀ ਲੋਕ ਵੀ ਰਾਹੁਲ ਗਾਂਧੀ ਦਾ ਸਮਰਥਨ ਕਰ ਰਹੇ ਹਨ, ਤਾਂ ਉਹ ਦੇਸ਼ ਦਾ ਨੰਬਰ ਇਕ ਅੱਤਵਾਦੀ ਹੈ।

ਉਨ੍ਹਾਂ ਕਿਹਾ, ‘‘ਮੇਰੀ ਰਾਏ ‘ਚ, ਦੇਸ਼ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਫੜਨ ‘ਤੇ ਜੇਕਰ ਕਿਸੇ ਨੂੰ ਇਨਾਮ ਮਿਲਣਾ ਚਾਹੀਦਾ ਹੈ ਤਾਂ ਉਹ ਰਾਹੁਲ ਗਾਂਧੀ ਹੈ”, ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅਮਰੀਕਾ ਦੇ ਵਰਜੀਨੀਆ ‘ਚ ਇਕ ਸਮਾਗਮ ‘ਚ ਸਿੱਖਾਂ ਦੀ ਮਿਸਾਲ ਦਿੰਦੇ ਹੋਏ ਭਾਰਤ ਵਿਚ ਧਾਰਮਿਕ ਆਜ਼ਾਦੀ ਦੀ ਸਥਿਤੀ ‘ਤੇ ਆਪਣੀਆਂ ਟਿੱਪਣੀਆਂ ਨਾਲ ਰਾਜਨੀਤਿਕ ਤੂਫ਼ਾਨ ਖੜਾ ਕਰ ਦਿੱਤਾ ਸੀ।

ਰਾਹੁਲ ਗਾਂਧੀ ਨੇ 9 ਸਤੰਬਰ ਨੂੰ ਇੱਕ ਸਮਾਗਮ ਵਿੱਚ ਬੋਲਦਿਆਂ ਕਿਹਾ ਸੀ, “(ਭਾਰਤ ਵਿੱਚ) ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਇੱਕ ਸਿੱਖ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ…ਕੀ ਸਿੱਖ ਨੂੰ ਕੜਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਗੁਰਦੁਆਰੇ ਜਾਣ ਦੀ ਇਜਾਜ਼ਤ ਹੋਵੇਗੀ ਜਾਂ ਨਹੀਂ…ਇਹ ਲੜਾਈ ਹੈ, ਅਤੇ ਇਹ ਸਿਰਫ਼ ਸਿੱਖਾਂ ਲਈ ਨਹੀਂ, ਸਗੋਂ ਸਾਰੇ ਧਰਮਾਂ ਦੀ ਲੜਾਈ ਹੈ।”

ਇਸ ਦੌਰਾਨ, ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ “ਭਾਰਤੀ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਭਾਰਤ ਤੋਂ ਬਾਹਰ ਬਿਤਾਇਆ ਹੈ”। ਉਨ੍ਹਾਂ ਕਿਹਾ, “ਦੇਖੋ, ਮੇਰੇ ਹਿਸਾਬ ਨਾਲ ਰਾਹੁਲ ਗਾਂਧੀ ਭਾਰਤੀ ਨਹੀਂ ਹਨ। ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਦੁਨੀਆ ਤੋਂ ਬਾਹਰ ਬਿਤਾਇਆ ਹੈ। ਉਨ੍ਹਾਂ ਦੇ ਦੋਸਤ ਅਤੇ ਪਰਿਵਾਰ ਉੱਥੇ ਹੀ ਹਨ। ਇਸ ਲਈ ਮੈਨੂੰ ਲੱਗਦਾ ਹੈ ਕਿ ਕਿਤੇ ਉਹ ਆਪਣੇ ਦੇਸ਼ ਨੂੰ ਇੰਨਾ ਪਿਆਰ ਨਹੀਂ ਕਰਦੇ ਕਿਉਂਕਿ ਉਹ ਵਿਦੇਸ਼ ਚਲੇ ਜਾਂਦੇ ਹਨ। ਅਤੇ ਭਾਰਤ ਬਾਰੇ ਅਜਿਹੀਆਂ ਨਕਾਰਾਤਮਕ ਗੱਲਾਂ ਕਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...