ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਚਿੱਠੀ ਲਿਖੀ ਹੈ। ਸੀਐਮ ਕੇਜਰੀਵਾਲ ਨੇ 15 ਅਗਸਤ ਨੂੰ ਦਿੱਲੀ ਵਿੱਚ ਤਿਰੰਗਾ ਝੰਡਾ ਲਹਿਰਾਉਣ ਨੂੰ ਲੈ ਕੇ ਇਹ ਪੱਤਰ ਲਿਖਿਆ ਹੈ। ਐਲਜੀ ਨੂੰ ਲਿਖੇ ਪੱਤਰ ‘ਚ ਉਨ੍ਹਾਂ ਕਿਹਾ ਹੈ ਕਿ 15 ਅਗਸਤ ਨੂੰ ਮੰਤਰੀ ਆਤਿਸ਼ੀ ਮੇਰੀ ਥਾਂ ‘ਤੇ ਤਿਰੰਗਾ ਝੰਡਾ ਲਹਿਰਾਉਣਗੇ।
ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੈਫਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਆਜ਼ਾਦੀ ਦਿਵਸ ‘ਤੇ ਰਾਸ਼ਟਰੀ ਰਾਜਧਾਨੀ ‘ਚ ਉਨ੍ਹਾਂ ਦੀ ਸਰਕਾਰ ਵੱਲੋਂ ਆਯੋਜਿਤ ਪ੍ਰੋਗਰਾਮ ‘ਚ ਕੈਬਨਿਟ ਮੰਤਰੀ ਆਤਿਸ਼ੀ ਉਨ੍ਹਾਂ ਦੀ ਜਗ੍ਹਾ ‘ਤੇ 15 ਅਗਸਤ ਨੂੰ ਝੰਡਾ ਲਹਿਰਾਉਣਗੇ।
ਦੱਸ ਦਈਏ ਕਿ ਕੇਜਰੀਵਾਲ ਇਸ ਸਮੇਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਸਰਕਾਰ ਵੱਲੋਂ ਹਰ ਸਾਲ ਛਤਰਸਾਲ ਸਟੇਡੀਅਮ ਵਿੱਚ ਸੁਤੰਤਰਤਾ ਦਿਵਸ ਦਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਅਤੇ ਕੇਜਰੀਵਾਲ ਉੱਥੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹਨ।
----------- Advertisement -----------
ਸੁਤੰਤਰਤਾ ਦਿਵਸ ‘ਤੇ ਦਿੱਲੀ ‘ਚ ਕੌਣ ਲਹਿਰਾਏਗਾ ਤਿਰੰਗਾ ਝੰਡਾ? ਸਾਹਮਣੇ ਆਇਆ ਨਾਮ
Published on
----------- Advertisement -----------
----------- Advertisement -----------











