October 29, 2026, 11:37 pm
----------- Advertisement -----------
HomeNewsLatest News70 ਸਾਲ ਦੀ ਬਜ਼ੁਰਗ ਔਰਤ ਨੇ ਦਿੱਤਾ ਜੁੜਵਾਂ ਬੱਚਿਆਂ ਨੂੰ ਜਨਮ, ਪਰ...

70 ਸਾਲ ਦੀ ਬਜ਼ੁਰਗ ਔਰਤ ਨੇ ਦਿੱਤਾ ਜੁੜਵਾਂ ਬੱਚਿਆਂ ਨੂੰ ਜਨਮ, ਪਰ ਇਹ ਕਿਵੇਂ ਸੰਭਵ ਹੋਇਆ? ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਬੱਚਾ ਪੈਦਾ ਕਰਨ ਦੀ ਸਹੀ ਉਮਰ 23 ਤੋਂ 32 ਸਾਲ ਦੇ ਵਿਚਕਾਰ ਮੰਨੀ ਜਾਂਦੀ ਹੈ। ਪਰ ਅੱਜ ਜਦੋਂ ਬਹੁਤ ਸਾਰੀਆਂ ਔਰਤਾਂ ਨੌਕਰੀ ਕਰਦੀਆਂ ਹਨ ਤਾਂ ਉਹ ਇਸ ਉਮਰ ਵਿੱਚ ਬੱਚੇ ਪੈਦਾ ਕਰਨ ਬਾਰੇ ਨਹੀਂ ਸੋਚਦੀਆਂ। ਜ਼ਿਆਦਾਤਰ ਔਰਤਾਂ 35-40 ਸਾਲ ਦੀ ਉਮਰ ਤੋਂ ਪਹਿਲਾਂ ਮਾਂ ਬਣਨਾ ਪਸੰਦ ਕਰਦੀਆਂ ਹਨ। ਕਿਉਂਕਿ ਇਸ ਤੋਂ ਬਾਅਦ ਗਰਭ ਅਵਸਥਾ ‘ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਡਾਕਟਰ ਵੀ ਪਹਿਲਾਂ ਬੱਚੇ ਪੈਦਾ ਕਰਨ ਦੀ ਸਲਾਹ ਦਿੰਦੇ ਹਨ ਪਰ ਕਈ ਵਾਰ ਤੁਸੀਂ ਸੁਣਿਆ ਹੋਵੇਗਾ ਕਿ ਔਰਤਾਂ 50 ਸਾਲ ਦੀ ਉਮਰ ਤੋਂ ਬਾਅਦ ਵੀ ਮਾਂ ਬਣ ਜਾਂਦੀਆਂ ਹਨ। ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ, ਪਰ ਯੂਗਾਂਡਾ ਤੋਂ ਇਕ ਦਿਲਚਸਪ ਖਬਰ ਆਈ ਹੈ। 70 ਸਾਲਾ ਬਜ਼ੁਰਗ ਔਰਤ ਨੇ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਪਰ ਇਸ ਉਮਰ ਵਿੱਚ ਇਹ ਕਿਵੇਂ ਸੰਭਵ ਹੋਇਆ? ਸਾਰੀ ਕਹਾਣੀ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।

ਯੂਗਾਂਡਾ ਦੇ ਇਕ ਹਸਪਤਾਲ ਨੇ ਕਿਹਾ ਕਿ 70 ਸਾਲਾ ਔਰਤ ਨੇ ਆਈਵੀਐਫ ਇਲਾਜ ਤੋਂ ਬਾਅਦ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਮਹਿਲਾ ਦਾ ਨਾਂ ਸਫੀਨਾ ਨਮੁਕਵੇਯਾ ਹੈ, ਜਿਸ ਨੇ ਰਾਜਧਾਨੀ ਕੰਪਾਲਾ ਦੇ ਇਕ ਹਸਪਤਾਲ ‘ਚ ਬੇਟੀ ਅਤੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਉਸ ਨੂੰ ਬੱਚੇ ਨੂੰ ਜਨਮ ਦੇਣ ਵਾਲੀ ਸਭ ਤੋਂ ਵੱਡੀ ਉਮਰ ਦੀਆਂ ਔਰਤਾਂ ਵਿੱਚੋਂ ਇੱਕ ਕਿਹਾ ਜਾਂਦਾ ਹੈ। ਮਹਿਲਾ ਹਸਪਤਾਲ ਇੰਟਰਨੈਸ਼ਨਲ ਐਂਡ ਫਰਟੀਲਿਟੀ ਸੈਂਟਰ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ, ਇਹ ਇੱਕ ਚਮਤਕਾਰ ਵਰਗਾ ਹੈ। ਅਸੀਂ ਅਸਾਧਾਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਮਾਂ ਅਤੇ ਬੱਚਾ ਸਭ ਠੀਕ-ਠਾਕ ਹਨ। ਇਸ ਦੇ ਲਈ ਸਫੀਨਾ ਨਮੁਕਵੇਆ ਅਤੇ ਸਾਡੀ ਟੀਮ ਨੂੰ ਵਧਾਈ।

ਯੂਗਾਂਡਾ ਦੇ ਡੇਲੀ ਮਾਨੀਟਰ ਅਖਬਾਰ ਨਾਲ ਗੱਲ ਕਰਦੇ ਹੋਏ ਔਰਤ ਨੇ ਦੱਸਿਆ ਕਿ ਉਸ ਦੀ ਗਰਭ ਅਵਸਥਾ ਬਹੁਤ ਮੁਸ਼ਕਲ ਸੀ, ਕਿਉਂਕਿ ਜਦੋਂ ਉਸ ਦੇ ਸਾਥੀ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਜੁੜਵਾਂ ਬੱਚੇ ਹੋਣ ਵਾਲੇ ਹਨ, ਤਾਂ ਉਸ ਨੇ ਉਸ ਨੂੰ ਛੱਡ ਦਿੱਤਾ। ਤਿੰਨ ਸਾਲਾਂ ਵਿੱਚ ਨਮੁਕਵਾਯਾ ਦੀ ਇਹ ਦੂਜੀ ਡਿਲੀਵਰੀ ਹੈ। ਇਸ ਤੋਂ ਪਹਿਲਾਂ 2020 ਵਿੱਚ, ਉਸਨੇ ਇੱਕ ਬੱਚੀ ਨੂੰ ਜਨਮ ਦਿੱਤਾ ਸੀ। ਉਸ ਨੇ ਕਿਹਾ ਕਿ ਬੇਔਲਾਦ ਹੋਣ ਕਾਰਨ ਉਸ ਦਾ ਮਜ਼ਾਕ ਉਡਾਇਆ ਗਿਆ, ਇਸ ਲਈ ਉਸ ਨੇ ਦੂਜਾ ਬੱਚਾ ਪੈਦਾ ਕਰਨ ਦਾ ਫੈਸਲਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...