ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦਾ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੌਰਾਨ 3 ਆਈਪੀਐਸ ਅਧਿਕਾਰੀ ਦੁਰਵਿਵਹਾਰ ਮਾਮਲੇ ਵਿੱਚ ਸਵਾਤੀ ਮਾਲੀਵਾਲ ਦੇ ਬਿਆਨ ਲੈਣ ਲਈ ਉਸ ਦੇ ਘਰ ਪੁੱਜੇ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਇਸ ਮਾਮਲੇ ‘ਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਤਲਬ ਕੀਤਾ ਹੈ।
ਦੱਸ ਦਈਏ ਕਿ ਅੱਜ ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਕਮਿਸ਼ਨ ਨੇ ਵਿਭਵ ਨੂੰ ਕੱਲ੍ਹ ਸਵੇਰੇ 11 ਵਜੇ ਪੇਸ਼ ਹੋਣ ਲਈ ਬੁਲਾਇਆ ਹੈ।
ਦਰਅਸਲ, 13 ਮਈ ਦੀ ਸਵੇਰ ਸਵਾਤੀ ਮਾਲੀਵਾਲ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ਗਈ ਸੀ। ਭਾਜਪਾ ਨੇ ਦਾਅਵਾ ਕੀਤਾ ਸੀ ਕਿ ਇਸ ਦੌਰਾਨ ਬਿਭਵ ਕੁਮਾਰ ਨੇ ਸਵਾਤੀ ਨਾਲ ਕੁੱਟਮਾਰ ਕੀਤੀ।
----------- Advertisement -----------
ਮਹਿਲਾ ਕਮਿਸ਼ਨ ਦਾ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਨੋਟਿਸ
Published on
----------- Advertisement -----------
----------- Advertisement -----------












