November 18, 2026, 8:02 am
----------- Advertisement -----------
HomeNewsBreaking Newsਪਹਿਲਵਾਨਾਂ ਨੂੰ ਹਿਰਾਸਤ ਵਿੱਚ ਲਿਆ, ਦਿੱਲੀ ਪੁਲਿਸ ਨੇ ਜੰਤਰ-ਮੰਤਰ ਤੋਂ ਉਖਾੜ ਦਿੱਤੇ...

ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲਿਆ, ਦਿੱਲੀ ਪੁਲਿਸ ਨੇ ਜੰਤਰ-ਮੰਤਰ ਤੋਂ ਉਖਾੜ ਦਿੱਤੇ ਟੈਂਟ

Published on

----------- Advertisement -----------

ਨਵੀਂ ਦਿੱਲੀ, 28 ਮਈ 2023 – ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਧਰਨੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦਿੱਲੀ ਪੁਲਿਸ ਨੇ ਜੰਤਰ-ਮੰਤਰ ਤੋਂ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦਿੱਲੀ ਪੁਲਿਸ ਨੇ ਜੰਤਰ-ਮੰਤਰ ਤੋਂ ਪਹਿਲਵਾਨਾਂ ਦਾ ਟੈਂਟ ਵੀ ਹਟਾ ਦਿੱਤੇ ਹਨ।

23 ਅਪ੍ਰੈਲ ਤੋਂ ਜੰਤਰ-ਮੰਤਰ ਵਿਖੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਨਵੇਂ ਸੰਸਦ ਭਵਨ ਵੱਲ ਸ਼ਾਂਤਮਈ ਮਾਰਚ ਕਰਨ ਦਾ ਐਲਾਨ ਕੀਤਾ ਸੀ। ਪਹਿਲਵਾਨ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 11.30 ਵਜੇ ਨਵੇਂ ਸੰਸਦ ਭਵਨ ਲਈ ਰਵਾਨਾ ਹੋਏ। ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ।

ਨਵੇਂ ਸੰਸਦ ਭਵਨ ਵਿੱਚ ਪੁੱਜਣ ਲਈ ਆਏ ਪਹਿਲਵਾਨਾਂ ਨੇ ਬੈਰੀਕੇਡ ਤੋੜ ਦਿੱਤੇ। ਪੁਲੀਸ ਨੇ ਸਾਕਸ਼ੀ ਮਲਿਕ ਸਮੇਤ ਕੁਝ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪਹਿਲਵਾਨ ਨਵੇਂ ਸੰਸਦ ਭਵਨ ਤੱਕ ਸ਼ਾਂਤਮਈ ਮਾਰਚ ਕੱਢਣ ‘ਤੇ ਅੜੇ ਰਹੇ। ਪਹਿਲਵਾਨਾਂ ਨੇ ਸ਼ਾਂਤਮਈ ਮਾਰਚ ਕੱਢਣ ਨੂੰ ਆਪਣਾ ਹੱਕ ਦੱਸਿਆ ਅਤੇ ਦਿੱਲੀ ਪੁਲੀਸ ’ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਵੀ ਲਾਇਆ।

ਜਦੋਂ ਪੁਲਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੂੰ ਹਿਰਾਸਤ ‘ਚ ਲਿਆ ਤਾਂ ਉਹ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ। ਇਸ ਤੋਂ ਪਹਿਲਾਂ ਵਿਨੇਸ਼ ਫੋਗਾਟ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਸੀ ਕਿ ਮਹਿਲਾ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਸਾਰੇ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪਹਿਲਵਾਨ ਬਜਰੰਗ ਪੂਨੀਆ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸਵੇਰੇ 11:30 ਵਜੇ ਨਵੀਂ ਸੰਸਦ ਵੱਲ ਮਾਰਚ ਕਰਾਂਗੇ। ਮੈਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਾਂਗਾ ਕਿ ਅਸੀਂ ਸ਼ਾਂਤੀ ਨਾਲ ਚੱਲਾਂਗੇ, ਸਾਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਪੂਨੀਆ ਨੇ ਦੋਸ਼ ਲਾਇਆ ਸੀ ਕਿ ਪੁਲਿਸ ਅਧਿਕਾਰੀ ਦੁਰਵਿਵਹਾਰ ਕਰ ਰਹੇ ਹਨ। ਪਰਿਵਾਰਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਅੱਜ ਮਹਾਂ ਪੰਚਾਇਤ ਹੋਵੇਗੀ। ਅਸੀਂ ਕੱਲ੍ਹ ਹੀ ਇਸ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਸੀ। ਪੁਲਿਸ ਸਾਡੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸਾਡੀ ਕੋਈ ਗੱਲਬਾਤ ਨਹੀਂ ਹੋਈ ਹੈ।

ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਨੇਸ਼ ਫੋਗਾਟ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਸਾਡੇ ‘ਤੇ ਸਮਝੌਤਾ ਕਰਨ ਲਈ ਦਬਾਅ ਪਾ ਰਹੀ ਹੈ ਪਰ ਅਸੀਂ ਸਮਝੌਤੇ ਲਈ ਤਿਆਰ ਨਹੀਂ ਕਿਉਂਕਿ ਜੋ ਸ਼ਰਤ ਰੱਖੀ ਜਾ ਰਹੀ ਹੈ, ਉਹ ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਦੀ ਨਹੀਂ ਹੈ। ਨਵੀਂ ਸੰਸਦ ਦੇ ਸਾਹਮਣੇ ਹੋਣ ਵਾਲੀ ਮਹਿਲਾ ਸਨਮਾਨ ਮਹਾਪੰਚਾਇਤ

ਪਹਿਲਵਾਨਾਂ ਦੇ ਨਵੇਂ ਸੰਸਦੀ ਮਾਰਚ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਸੀ। ਪੂਰਬੀ ਦਿੱਲੀ ਦੀ ਡੀਸੀਪੀ ਅੰਮ੍ਰਿਤਾ ਗੁਗੂਲੋਥ ਨੇ ਕਿਹਾ ਕਿ ਦਿੱਲੀ ਪੁਲਿਸ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਡੇ ਕੋਲ ਵਾਧੂ ਸੁਰੱਖਿਆ ਬਲ ਹਨ ਅਤੇ ਸਾਰਿਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਟਿੱਕਰੀ ਸਰਹੱਦ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਸੀ ਕਿਉਂਕਿ ਖਾਪ ਪੰਚਾਇਤ ਦੇ ਆਗੂਆਂ ਅਤੇ ਕਿਸਾਨਾਂ ਨੇ ਨਵੇਂ ਸੰਸਦ ਭਵਨ ਵੱਲ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਮਾਰਚ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।

ਦੂਜੇ ਪਾਸੇ ਭਾਕਿਯੂ (ਟਿਕੈਤ) ਦੇ ਵਰਕਰ ਜੰਤਰ-ਮੰਤਰ ਜਾ ਕੇ ਪਹਿਲਵਾਨਾਂ ‘ਤੇ ਹੋਈ ਕਾਰਵਾਈ ਨੂੰ ਲੈ ਕੇ ਭੜਕ ਗਏ। ਐੱਨ.ਐੱਚ.-34 ‘ਤੇ ਜਾਮ ਲਗਾ ਕੇ ਨੈਸ਼ਨਲ ਹਾਈਵੇ ‘ਤੇ ਹੀ ਧਰਨੇ ‘ਤੇ ਬੈਠ ਗਏ। ਸੂਚਨਾ ਮਿਲਦੇ ਹੀ ਐਸਪੀ ਸਿਟੀ ਅਤੇ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...