June 13, 2026, 3:44 am
----------- Advertisement -----------
HomeNewsBreaking Newsਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਗੰਗਾ ਵਿਚ ਵਹਾਉਣਗੇ ਆਪਣੇ ਮੈਡਲ

ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਗੰਗਾ ਵਿਚ ਵਹਾਉਣਗੇ ਆਪਣੇ ਮੈਡਲ

Published on

----------- Advertisement -----------

ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਮੰਗਲਵਾਰ ਨੂੰ ਸ਼ਾਮ 6 ਵਜੇ ਹਰਿਦੁਆਰ ਵਿਖੇ ਆਪਣੇ ਤਗਮੇ ਗੰਗਾ ਵਿੱਚ ਵਹਾਉਣਗੇ। ਇਹ ਪਹਿਲਵਾਨ ਕੁਸ਼ਤੀ ਫੈਡਰੇਸ਼ਨ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਨ। ਉਹ ਐਤਵਾਰ ਨੂੰ ਪੁਲਿਸ ਨਾਲ ਝੜਪ ਤੋਂ ਬਾਅਦ ਜੰਤਰ-ਮੰਤਰ ਤੋਂ ਪਰਤ ਆਏ ਹਨ।
ਪਹਿਲਵਾਨ ਸਾਕਸ਼ੀ ਮਲਿਕ ਨੇ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਕਿ ਮੈਡਲ ਗੰਗਾ ‘ਚ ਵਹਾਉਣ ਤੋਂ ਬਾਅਦ ਉਹ ਇੰਡੀਆ ਗੇਟ ‘ਤੇ ਮਰਨ ਵਰਤ ਤੇ ਬੈਠਣਗੇ। ਸਾਕਸ਼ੀ ਨੇ ਲਿਖਿਆ- ਅਸੀਂ ਪਵਿੱਤਰਤਾ ਨਾਲ ਇਹ ਮੈਡਲ ਹਾਸਲ ਕੀਤੇ ਸਨ।ਹੁਣ ਉਹ ਮੈਡਲ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਵਾਪਸ ਨਹੀਂ ਕਰਨਗੇ, ਕਿਉਂਕਿ ਉਨ੍ਹਾਂ ਨੇ ਸਾਡੀ ਕੋਈ ਪ੍ਰਵਾਹ ਨਹੀਂ ਕੀਤੀ।
ਇਸ ਦੌਰਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਨੂੰ ਅਯੁੱਧਿਆ ਵਿੱਚ ਵੱਡੀ ਰੈਲੀ ਬੁਲਾਈ ਹੈ। ਇਸ ਵਿੱਚ ਸੰਤ ਮਹਾਂਪੁਰਸ਼ ਸ਼ਮੂਲੀਅਤ ਕਰਨਗੇ। ਬ੍ਰਿਜਭੂਸ਼ਣ ਅਤੇ ਸੰਤਾਂ ਦਾ ਕਹਿਣਾ ਹੈ ਕਿ ਪੋਕਸੋ ਐਕਟ ਦਾ ਫਾਇਦਾ ਉਠਾ ਕੇ ਇਸ ਦੀ ਦੁਰਵਰਤੋਂ ਹੋ ਰਹੀ ਹੈ।
ਦੱਸ ਦਈਏ ਕਿ ਨਵੀਂ ਸੰਸਦ ਦੇ ਸਾਹਮਣੇ ਐਤਵਾਰ ਨੂੰ ਮਹਿਲਾ ਮਹਾਪੰਚਾਇਤ ਬੁਲਾਈ ਗਈ। ਪਹਿਲਵਾਨਾਂ ਨੇ ਉੱਥੇ ਜਾਣ ਲਈ ਮਾਰਚ ਕੱਢਿਆ ਅਤੇ ਬੈਰੀਕੇਡ ਵੀ ਤੋੜ ਦਿੱਤੇ। ਇਸ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ। ਇਸ ਤੋਂ ਬਾਅਦ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਬਜਰੰਗ ਪੂਨੀਆ ਸਮੇਤ ਕਈ ਪਹਿਲਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਹਾਲਾਂਕਿ ਬਾਅਦ ਵਿੱਚ ਉਸ ਨੂੰ ਰਿਹਾਅ ਵੀ ਕਰ ਦਿੱਤਾ ਗਿਆ ਸੀ। ਦਿੱਲੀ ਪੁਲਸ ਨੇ ਪਹਿਲਵਾਨਾਂ ਸਮੇਤ 109 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ‘ਤੇ ਦੰਗਾ ਫੈਲਾਉਣ, ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਵਰਗੇ ਦੋਸ਼ ਲਗਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...