June 24, 2026, 8:01 am
----------- Advertisement -----------
HomeNewsLatest Newsਜਾਣੋ, ਕੌਣ ਹੈ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਘੱਟ ਉਮਰ ਦਾ...

ਜਾਣੋ, ਕੌਣ ਹੈ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਘੱਟ ਉਮਰ ਦਾ ਉਮੀਦਵਾਰ ?

Published on

----------- Advertisement -----------

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਉਤਸ਼ਾਹ ਵਧਦਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ, ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋਵੇਗੀ।
ਕੀ ਤੁਹਾਨੂੰ ਪਤਾ ਹੈ ਲੋਕ ਸਭਾ ਚੋਣਾਂ ‘ਚ ਸਭ ਤੋਂ ਛੋਟੀ ਉਮਰ ਦਾ ਉਮੀਦਵਾਰ ਕੌਣ ਹੈ ਦੱਸ ਦਈਏ ਕਿ 25 ਸਾਲਾ ਸ਼ਾਭਵੀ ਚੌਧਰੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਛੋਟੀ ਉਮਰ ਦੀ ਉਮੀਦਵਾਰ ਹੈ।
ਸ਼ਾਭਵੀ ਚੌਧਰੀ ਚਿਰਾਗ ਪਾਸਵਾਨ ਦੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਸਮਸਤੀਪੁਰ ਤੋਂ ਚੋਣ ਲੜ ਰਹੀ ਹੈ। ਸ਼ੰਭਵੀ ਨੇ LSR ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ ਅਤੇ ਦਿੱਲੀ ਸਕੂਲ ਆਫ ਇਕਨਾਮਿਕਸ (DSE) ਤੋਂ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਸ਼ਾਭਵੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਤੋਂ ਟਿਕਟ ਹਾਸਲ ਕਰਨ ਵਾਲੀਆਂ ਚਾਰ ਔਰਤਾਂ ਵਿੱਚੋਂ ਇੱਕ ਹੈ।
ਸ਼ਾਭਵੀ ਦੇ ਪਿਤਾ ਅਸ਼ੋਕ ਚੌਧਰੀ ਬਿਹਾਰ ਦੇ ਇੱਕ ਪ੍ਰਮੁੱਖ ਮੰਤਰੀ ਹਨ ਅਤੇ ਰਾਜ ਮੰਤਰੀ ਮੰਡਲ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਸ਼ਾਭਵੀ ਦਾ ਵਿਆਹ ਬਿਹਾਰ ਦੇ ਸਾਬਕਾ ਆਈਪੀਐਸ ਅਧਿਕਾਰੀ ਆਚਾਰੀਆ ਕਿਸ਼ੋਰ ਕੁਨਾਲ ਦੇ ਪੁੱਤਰ ਸਯਾਨ ਕੁਨਾਲ ਨਾਲ ਹੋਇਆ ਹੈ। ਜੇਕਰ 25 ਸਾਲ ਦੀ ਸ਼ਾਭਵੀ 24 ਦੀ ਲੜਾਈ ‘ਚ ਜਿੱਤ ਦਾ ਝੰਡਾ ਲਹਿਰਾਉਂਦੀ ਹੈ ਤਾਂ ਉਹ ਸਭ ਤੋਂ ਘੱਟ ਉਮਰ ਦੀ ਮਹਿਲਾ ਸੰਸਦ ਮੈਂਬਰ ਬਣ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...