October 25, 2026, 4:28 am
----------- Advertisement -----------
HomeNewsLatest Newsਚੰਨੀ ਤੋਂ ਬਾਅਦ ਸਿੱਧੂ ਬਣੇ ਵੜਿੰਗ ਲਈ ਚੁਣੌਤੀ, ਕਾਂਗਰਸ ਨੂੰ ਵਿਖਾ ਰਹੇ...

ਚੰਨੀ ਤੋਂ ਬਾਅਦ ਸਿੱਧੂ ਬਣੇ ਵੜਿੰਗ ਲਈ ਚੁਣੌਤੀ, ਕਾਂਗਰਸ ਨੂੰ ਵਿਖਾ ਰਹੇ ਤਾਕਤ

Published on

----------- Advertisement -----------

ਚੋਣ ਹਾਰ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸਰਦਾਰੀ ਦੀ ਲੜਾਈ ਰੁੱਕ ਨਹੀਂ ਰਹੀ। ਇਸ ਦਾ ਮੁੱਖ ਕਾਰਨ ਨਵਜੋਤ ਸਿੱਧੂ ਹਨ। ਉਹ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਔਖੇ ਰਹੇ। ਚੋਣਾਂ ਤੋਂ ਬਾਅਦ ਸਿੱਧੂ ਨਾ ਤਾਂ ਵਿਧਾਇਕ ਬਣ ਸਕੇ ਅਤੇ ਨਾ ਹੀ ਪ੍ਰਧਾਨਗੀ ਬਚਾ ਸਕੇ। ਹੁਣ ਉਹ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੁਣੌਤੀ ਬਣ ਰਹੇ ਹਨ। ਪ੍ਰਧਾਨਗੀ ਤੋਂ ਹਟਾਏ ਜਾਣ ਤੋਂ ਬਾਅਦ ਵੀ ਸਿੱਧੂ ਤਾਕਤ ਦਿਖਾਉਣ ਤੋਂ ਪਿੱਛੇ ਨਹੀਂ ਹਟ ਰਹੇ ਹਨ। ਜਿਸ ਕਾਰਨ ਕਾਂਗਰਸ ਚੋਣਾਂ ਤੋਂ ਪਹਿਲਾਂ ਵਿਵਾਦ ਦੀ ਸਥਿਤੀ ਵਿੱਚ ਆ ਗਈ ਹੈ।

CM ਦਾ ਚਿਹਰਾ ਨਾ ਬਣਾਇਆ ਗਿਆ ਤਾਂ ਸਿੱਧੂ ਗੁੱਸੇ ‘ਚ ਆ ਕੇ ਘਰ ਬੈਠ ਗਏ। ਹਾਲਾਂਕਿ ਕਾਂਗਰਸ ਚੋਣ ਹਾਰ ਗਈ ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਅਸਤੀਫਾ ਲੈ ਲਿਆ। ਇਸ ਦੇ ਬਾਵਜੂਦ ਉਹ ਪ੍ਰਧਾਨਗੀ ਨੂੰ ਬਚਾਉਣ ਲਈ ਸਰਗਰਮ ਹੋ ਗਏ । ਸੂਬੇ ਦਾ ਦੌਰਾ ਕਰਕੇ ਕਾਂਗਰਸੀਆਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ। ਕਾਂਗਰਸ ਉਨ੍ਹਾਂ ‘ਤੇ ਭਰੋਸਾ ਨਾ ਕਰ ਸਕੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦਾ ਮੁਖੀ ਬਣਾ ਦਿੱਤਾ। ਇਸ ਦੇ ਬਾਵਜੂਦ ਸਿੱਧੂ ਪਿੱਛੇ ਨਹੀਂ ਹਟੇ। ਉਹ ਲਗਾਤਾਰ ਕਾਂਗਰਸੀਆਂ ਨੂੰ ਮਿਲ ਕੇ ਕਾਂਗਰਸ ਨੂੰ ਆਪਣੀ ਤਾਕਤ ਦਿਖਾ ਰਹੇ ਹਨ।

ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਸਿੱਧੂ ਦੇ ਮੁੱਦੇ ‘ਤੇ ਕੰਟਰੋਲ ਗੁਆ ਰਹੇ ਹਨ। ਪਹਿਲਾਂ ਉਨ੍ਹਾਂ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਨਵਜੋਤ ਸਿੱਧੂ ਨੂੰ ਪਹਿਲੀ ਕਾਲ ਕੀਤੀ ਪਰ ਉਨ੍ਹਾਂ ਨੇ ਫ਼ੋਨ ਨਹੀਂ ਰੀਸੀਵ ਕੀਤਾ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਜਲੰਧਰ ਪਹੁੰਚਣ ‘ਤੇ ਸਵਾਲ ਕੀਤੇ ਗਏ ਤਾਂ ਵੜਿੰਗ ਨੇ ਕਿਹਾ ਕਿ ਸਿੱਧੂ ਸਾਹਬ ਦੇ ਇੱਥੇ ਆਉਣ ਦੀ ਕੋਈ ਤੁਕ ਨਹੀਂ ਹੈ। ਮੀਡੀਆ ਨੂੰ ਬੇਲੋੜਾ ਮਸਾਲਾ ਨਹੀਂ ਲਗਾਉਣਾ ਚਾਹੀਦਾ।

ਸਿੱਧੂ ਨੇ ਅਜੇ ਤੱਕ ਇਨ੍ਹਾਂ ਮੁੱਦਿਆਂ ‘ਤੇ ਸਿੱਧੇ ਤੌਰ ‘ਤੇ ਕੁਝ ਨਹੀਂ ਕਿਹਾ ਪਰ ਇਸ਼ਾਰਿਆਂ ‘ਚ ਆਪਣੀ ਹਾਲਤ ਜ਼ਰੂਰ ਬਿਆਨ ਕਰ ਰਹੇ ਹਨ। ਇਕ ਮੀਡੀਆ ਚੈਨਲ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਦੌਰ ਸਾਜ਼ਿਸ਼ਾਂ ਦਾ ਹੈ। ਇੱਥੇ 5 ਨੂੰ 500 ਅਤੇ 500 ਨੂੰ 5 ਬਣਾਇਆ ਗਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਅਜੇ ਵੀ ਪੰਜਾਬ ਦੇ ਵਿਕਾਸ ਦੀ ਨੀਤੀ ‘ਤੇ ਕਾਇਮ ਹਨ। ਭਾਵੇਂ ਕੋਈ ਵੀ ਅਹੁਦਾ ਨਾ ਹੋਵੇ ਪਰ ਪੰਜਾਬ ਦੀ ਬਿਹਤਰੀ ਲਈ ਸਿਆਸਤ ਵਿੱਚ ਹੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...