ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਜਲਦੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਮੀਡਿਆ ਰਿਪੋਰਟਾਂ ਮੁਤਾਬਕ 1 ਅਪ੍ਰੈਲ ਨੂੰ ਉਨ੍ਹਾਂ ਦੀ ਰਿਹਾਈ ਹੋ ਸਕਦੀ ਹੈ। ਸਿੱਧੂ ਨੂੰ ਪਿਛਲੇ ਸਾਲ 18 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾਈ ਸੀ। ਜੇਲ੍ਹ ਨਿਯਮਾਂ ਮੁਤਾਬਕ ਕੈਦੀ ਨੂੰ ਇਕ ਮਹੀਨਾ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਸਿੱਧੂ ਨੇ ਇਹ ਛੁੱਟੀ ਨਹੀਂ ਲਈ। ਇਸ ਤਰੀਕੇ ਉਸਦੀ ਸਜ਼ਾ 48 ਦਿਨ ਪਹਿਲਾਂ ਹੀ ਮਾਰਚ ਦੇ ਅਖੀਰ ਵਿਚ ਪੂਰੀ ਹੋ ਜਾਵੇਗੀ ਤੇ 1 ਅਪ੍ਰੈਲ ਨੂੰ ਉਸਦੀ ਰਿਹਾਈ ਸੰਭਵ ਹੋ ਸਕਦੀ ਹੈ।
ਨਵਜੋਤ ਸਿੱਧੂ ਆਉਣਗੇ ਜੇਲ੍ਹ ਤੋਂ ਬਾਹਰ? ਇਸ ਦਿਨ ਹੋ ਸਕਦੀ ਹੈ ਰਿਹਾਈ
Published on